ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਖਾਸ

10/7/2019 2:07:24 AM

ਮੇਖ- ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਮਿਹਰਬਾਨ, ਕੰਸੀਡ੍ਰੇਟ ਰਹਿਣਗੇ। ਆਪਣੀ ਸਰਗਰਮੀ ਦੇ ਬਾਵਜੂਦ ਸ਼ਤਰੂ ਆਪ ਨੂੰ ਨੁਕਸਾਨ ਨਹੀਂ ਪਹੁੰਚਾ ਸਕਣਗੇ।

ਬ੍ਰਿਖ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਧਾਰਮਿਕ ਕੰਮਾਂ ’ਚ ਰੁਚੀ, ਮਾਣ-ਸਨਮਾਨ ਦੀ ਪ੍ਰਾਪਤੀ।

ਮਿਥੁਨ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਨਾ ਤਾਂ ਦੂਜਿਅਾਂ ’ਤੇ ਜ਼ਿਆਦਾ ਭਰੋਸੇ ਕਰੋ ਅਤੇ ਨਾ ਹੀ ਸਫਰ ਕਰੋ।

ਕਰਕ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਸਦਭਾਓ, ਸਹਿਯੋਗ, ਤਾਲਮੇਲ ਬਣਿਆ ਰਹੇਗਾ।

ਸਿੰਘ- ਸ਼ਤਰੂਅਾਂ ’ਤੇ ਨਾ ਤਾਂ ਭਰੋਸਾ ਕਰੋ ਅਤੇ ਨਾ ਹੀ ਉਨ੍ਹਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨੀ ਚਾਹੀਦੀ ਹੈ, ਧਨ ਹਾਨੀ-ਪ੍ਰੇਸ਼ਾਨੀ ਦਾ ਡਰ, ਮਨ ਟੈਂਸ ਅਤੇ ਡਰਿਆ-ਡਰਿਆ ਰਹੇਗਾ।

ਕੰਨਿਆ- ਸੰਤਾਨ ਦੇ ਸਹਿਯੋਗੀ ਅਤੇ ਸੁਪੋਰਟਿਵ ਰੁਖ਼ ’ਤੇ ਭਰੋਸਾ ਕਰ ਲੈਣਾ ਸਹੀ ਰਹੇਗਾ, ਹਾਈ ਮੋਰੇਲ ਕਰਕੇ ਆਪ ਨੂੰ ਹਰ ਕੰਮ ਆਸਾਨ ਲੱਗੇਗਾ, ਮਾਣ-ਯਸ਼ ਦੀ ਪ੍ਰਾਪਤੀ।

ਤੁਲਾ- ਸਟਰੌਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕੰਮਕਾਜੀ ਕੰਮ ਅਟੈਂਡ ਕਰਨ ’ਤੇ ਬਿਹਤਰ ਨਤੀਜਾ ਮਿਲੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਸ਼ਚਕ- ਕਿਸੇ ਸੱਜਣ-ਮਿੱਤਰ ਦੇ ਪਾਜ਼ੇਟਿਵ ਰੁਖ਼ ਕਰਕੇ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਜਨਰਲ ਸਿਤਾਰਾ ਵੀ ਮਜ਼ਬੂਤ।

ਧਨ- ਸਿਤਾਰਾ ਧਨ ਲਾਭ ਲਈ ਮਜ਼ਬੂਤ, ਯਤਨ ਕਰਨ ’ਤੇ ਕੋਈ ਕੰਮਕਾਜੀ ਕੰਮ ਵੀ ਸਿਰੇ ਚੜ੍ਹ ਸਕਦਾ ਹੈ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਠੀਕ ਰਹੇਗਾ।

ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਕਸੈੱਸ ਮਿਲੇਗੀ ਪਰ ਠੰਡੀਅਾਂ ਵਸਤਾਂ ਅਤੇ ਪਾਣੀ ਦੀ ਵਰਤੋਂ ਘੱਟ ਕਰੋ।

ਕੁੰਭ- ਉਲਝਣਾਂ, ਝਗੜਿਅਾਂ, ਝਮੇਲਿਅਾਂ ਦੇ ਜਾਗਣ ਦਾ ਡਰ, ਇਸ ਲਈ ਸੋਚੇ-ਵਿਚਾਰੇ ਬਗੈਰ ਕੋਈ ਕੰਮ ਨਾ ਕਰੋ, ਨੁਕਸਾਨ ਅਤੇ ਧਨ ਹਾਨੀ ਦਾ ਡਰ।

ਮੀਨ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ, ਵੈਸੇ ਮਨ ਕੁਝ ਡਿਸਟਰਬ ਜਿਹਾ ਰਹਿ ਸਕਦਾ ਹੈ।

7 ਅਕਤੂਬਰ 2019, ਸੋਮਵਾਰ ਅੱਸੂ ਸੁਦੀ ਤਿਥੀ ਨੌਮੀ (ਦੁਪਹਿਰ 12.38 ਤਕ) ਅਤੇ ਮਗਰੋਂ ਤਿਥੀ ਦਸ਼ਮੀ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਮਕਰ ’ਚ

ਮੰਗਲ ਕੰਨਿਆ ’ਚ

ਬੁੱੱਧ ਤੁਲਾ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਤੁਲਾ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਅੱਸੂ ਪ੍ਰਵਿਸ਼ਟੇ : 21, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 15 (ਅੱਸੂ), ਹਿਜਰੀ ਸਾਲ : 1441, ਮਹੀਨਾ : ਸਫਰ, ਤਰੀਕ : 7, ਸੂਰਜ ਉਦੈ ਸਵੇਰੇ : 6.29 ਵਜੇ, ਸੂਰਜ ਅਸਤ : ਸ਼ਾਮ 6.02 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਖਾੜਾ (ਸ਼ਾਮ 5.25 ਤਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ। ਯੋਗ : ਸੁਕਰਮਾ (ਰਾਤ 11.57 ਤਕ) ਅਤੇ ਮਗਰੋਂ ਯੋਗ ਧ੍ਰਿਤੀ। ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ 9 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਮਹਾਨੌਮੀ, ਨਵਰਾਤਰੇ ਸਮਾਪਤ, ਸਰਸਵਤੀ ਵਿਸਰਜਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa