ਭਵਿੱਖਫਲ: ਸਿਤਾਰੇ ਪ੍ਰਬਲ ਹੋਣ ਕਾਰਨ ਰਾਜਕੀ ਕੰਮਾਂ ’ਚ ਮਿਲੇਗੀ ਸਫਲਤਾ

10/10/2019 2:02:54 AM

ਮੇਖ- ਸਿਤਾਰਾ ਆਮਦਨ ਲਈ ਚੰਗਾ, ਵਹੀਕਲਜ਼ ਦੀ ਸੇਲ ਪ੍ਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਧੰਦਾ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।

ਬ੍ਰਿਖ- ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਨਰਮ ਰੁਖ ਕਰ ਕੇ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ।

ਮਿਥੁਨ- ਯਤਨ ਕਰਨ ’ਤੇ ਆਪ ਨੂੰ ਆਪਣੇ ਕਿਸੇ ਲਟਕਦੇ ਚਲੇ ਆ ਰਹੇ ਕੰਮ ਨੂੰ ਉਸ ਦੀ ਮੰਜ਼ਿਲ ਵੱਲ ਅੱਗੇ ਲੈ ਜਾਣ ’ਚ ਮਦਦ ਮਿਲੇਗੀ ਪਰ ਸੁਭਾਅ ’ਚ ਗੁੱਸਾ।

ਕਰਕ- ਆਪ ਨੂੰ ਉਨ੍ਹਾਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰਨੀ ਚਾਹੀਦੀ ਹਨ ਿਜਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਵੈਸੇ ਮਾਣ-ਸਨਮਾਨ ਬਣਿਆ ਰਹੇਗਾ।

ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਨਰਲ ਸਿਤਾਰਾ ਸਫਲਤਾ ਦੇਣ ਅਤੇ ਦਬਦਬਾ ਬਣਾਈ ਰੱਖਣ ਵਾਲਾ, ਹਰ ਮਾਮਲੇ ਨੂੰ ਦੋਨੋਂ ਪਤੀ-ਪਤਨੀ ਇਕ ਹੀ ਨਜ਼ਰ ਨਾਲ ਦੇਖਣਗੇ।

ਕੰਨਿਆ- ਜਿਸ ਕਿਸੇ ਦਾ ਆਪ ਨੇ ਕੁਝ ਵਿਗਾੜਿਆ ਵੀ ਨਾ ਹੋਵੇਗਾ, ਉਹ ਵੀ ਆਪ ਦੇ ਵਿਰੋਧੀਆਂ ਨਾਲ ਖੜ੍ਹਾ ਨਜ਼ਰ ਆਵੇਗਾ, ਸਫਰ ਵੀ ਟਾਲ ਦੇਣਾ ਚਾਹੀਦਾ ਹੈ।

ਤੁਲਾ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਦੀ ਪਲਾਨਿੰਗ ਨੂੰ ਕੁਝ ਅੱਗੇ ਵਧਾ ਸਕਦਾ ਹੈ, ਸੰਤਾਨ ਦੇ ਸਹਿਯੋਗੀ ਅਤੇ ਸੁਪੋਰਟਿਵ ਰੁਖ ’ਤੇ ਨਿਰਭਰ ਕੀਤਾ ਜਾ ਸਕਦਾ ਹੈ, ਮਾਣ ਸਨਮਾਨ ਦੀ ਪ੍ਰਾਪਤੀ।

ਬ੍ਰਿਸ਼ਚਕ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਪਾਜ਼ਿਟਿਵ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ।

ਧਨ- ਆਪਣੇ ਕਿਸੇ ਪੈਂਡਿੰਗ ਪਏ ਕੰਮ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜਦੌੜ ਕਰੋਗੇ ਉਸ ਦੀ ਚੰਗੀ ਰਿਟਰਨ ਮਿਲੇਗੀ ਪਰ ਸੁਭਾਅ ’ਚ ਗੁੱਸੇ ਦਾ ਅਸਰ।

ਮਕਰ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ, ਵਿਜਈ ਰਹੋਗੇ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕਾਰੋਬਾਰੀ ਕੰਮ ਸਿਰੇ ਚੜ੍ਹ ਸਕਦਾ ਹੈ।

ਕੁੰਭ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਘੱਟ ਤੋਂ ਘੱਟ ਵਰਤੋਂ ਕਰਨੀ ਚਾਹੀਦੀ ਹੈ।

ਮੀਨ- ਕਿਸੇ ਨਾ ਕਿਸੇ ਕੰਪਲੀਕੇਸ਼ਨ ਦੇ ਉੱਭਰੇ ਰਹਿਣ ਕਰ ਕੇ ਆਪ ਮਾਨਸਿਕ ਤੌਰ ’ਤੇ ਡਿਸਟਰਬ, ਅਪਸੈੱਟ ਰਹੋਗੇ, ਨੁਕਸਾਨ ਦਾ ਡਰ, ਸਫਰ ਟਾਲ ਦੇਣਾ ਚਾਹੀਦਾ ਹੈ।

10 ਅਕਤੂਬਰ 2019, ਵੀਰਵਾਰ ਅੱਸੂ ਸੁਦੀ ਤਿਥੀ ਦੁਆਦਸ਼ੀ (ਰਾਤ 7.52 ਤਕ) ਅਤੇ ਮਗਰੋਂ ਤਿਥੀ ਤਰੋਦਸ਼ੀ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਕੁੰਭ ’ਚ

ਮੰਗਲ ਕੰਨਿਆ ’ਚ

ਬੁੱੱਧ ਤੁਲਾ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਤੁਲਾ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਅੱਸੂ ਪ੍ਰਵਿਸ਼ਟੇ : 24, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 18 (ਅੱਸੂ), ਹਿਜਰੀ ਸਾਲ : 1441, ਮਹੀਨਾ : ਸਫਰ, ਤਰੀਕ : 10, ਸੂਰਜ ਉਦੈ ਸਵੇਰੇ : 6.31 ਵਜੇ, ਸੂਰਜ ਅਸਤ : ਸ਼ਾਮ 5.58 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (10-11 ਮੱਧ ਰਾਤ 2.14 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ। ਯੋਗ ਗੰਡ (10.11 ਮੱਧ ਰਾਤ 2.38 ਤਕ) ਅਤੇ ਮਗਰੋਂ ਯੋਗ ਵ੍ਰਿਧੀ। ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ-ਰਾਤ) ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ। ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਪਦਮ ਲਾਭ ਦੁਆਦਸ਼ੀ, ਵਿਸ਼ਵ ਮਾਣਕ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

 

Bharat Thapa

This news is Edited By Bharat Thapa