ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

10/13/2019 1:58:05 AM

ਮੇਖ- ਖਰਚਿਅਾਂ ਦੇ ਜ਼ੋਰ ਕਰਕੇ ਅਰਥ ਦਸ਼ਾ ਕਮਜ਼ੋਰ ਰਹੇਗੀ, ਕਾਰੋਬਾਰੀ ਕੰਮ ਕਰਦੇ ਸਮੇਂ ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿੱਧਰੇ ਫਸ ਨਾ ਜਾਵੇ।

ਬ੍ਰਿਖ- ਮੈਡੀਸਨ, ਕੰਸਲਟੈਂਸੀ, ਹੈਲਥ ਲੈਬ, ਕੰਸਟਰੱਕਸ਼ਨ ਆਦਿ ਦੇ ਕੰਮ-ਧੰਦੇ ਨਾਲ ਜੁੜੇ ਲੋਕਾਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।

ਮਿਥੁਨ- ਰਾਜਕੀ ਕੰਮਾਂ ਲਈ ਸਿਤਾਰਾ ਸਟਰੌਂਗ, ਵੱਡੇ ਲੋਕਾਂ ਦੇ ਰੁਖ਼ ’ਚ ਨਰਮੀ ਵਧੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਪਰ ਸੁਭਾਅ ’ਚ ਗੁੱਸੇ ਦਾ ਅਸਰ।

ਕਰਕ- ਰਿਲੀਜੀਅਸ ਕੰਮਾਂ, ਕਥਾ-ਵਾਰਤਾ ਅਤੇ ਸਤਿਸੰਗ ਸੁਣਨ ’ਚ ਇੰਟਰਸਟ ਰਹੇਗਾ, ਜਨਰਲ ਤੌਰ ’ਤੇ ਆਪ ਦੂਜਿਅਾਂ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਵਿਰੋਧੀ ਕਮਜ਼ੋਰ।

ਸਿੰਘ- ਪੂਰਾ ਪ੍ਰਹੇਜ਼ ਰੱਖਣ ਦੇ ਬਾਵਜੂਦ ਪੇਟ ’ਚ ਕੁਝ ਨਾ ਕੁਝ ਗੜਬੜੀ ਬਣੀ ਰਹੇਗੀ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖਣਾ ਜ਼ਰੂਰੀ, ਨੁਕਸਾਨ ਦਾ ਡਰ।

ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਇਰਾਦਿਅਾਂ ’ਚ ਮਜ਼ਬੂਤੀ, ਆਪੋਜ਼ਿਟ ਸੈਕਸ ਪ੍ਰਤੀ ਅਟ੍ਰੈਕਸ਼ਨ ’ਚ ਵਾਧਾ ਰਹੇਗਾ, ਸੈਰ-ਸਫਰ ਦੀ ਚਾਹਤ ਬਣੀ ਰਹੇਗੀ।

ਤੁਲਾ- ਕਿਸੇ ਨਾ ਕਿਸੇ ਪੰਗੇ-ਝਮੇਲੇ ਦੇ ਉੱਭਰਨ ਦਾ ਡਰ ਰਹੇਗਾ, ਇਸ ਲਈ ਕੋਈ ਵੀ ਕੰਮ ਜਲਦਬਾਜ਼ੀ ’ਚ ਸੋਚੇ-ਸਮਝੇ ਬਗੈਰ ਨਾ ਕਰੋ, ਸਫਰ ਟਾਲ ਦੇਣਾ ਸਹੀ ਰਹੇਗਾ।

ਬ੍ਰਿਸ਼ਚਕ- ਮਜ਼ਬੂਤ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵੱਡੇ ਲੋਕ ਵੀ ਮਿਹਰਬਾਨ, ਕੰਸੀਡ੍ਰੇਟ ਰਹਿਣਗੇ, ਸ਼ਤਰੂ ਕਮਜ਼ੋਰ ਰਹਿਣਗੇ।

ਧਨ- ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਆਪਣੇ ਗੁੱਸੇ ’ਤੇ ਕੰਟਰੋਲ ਰੱਖਣਾ ਸਹੀ ਰਹੇਗਾ।

ਮਕਰ- ਆਪਣੇ ਉਤਸ਼ਾਹੀ ਮਨ ਕਰਕੇ ਆਪ ਨੂੰ ਹਰ ਕੰਮ ਆਸਾਨ ਲੱਗੇਗਾ, ਵੱਡੇ ਲੋਕਾਂ ਦੇ ਸੁਪੋਰਟਿਵ ਰੁਖ਼ ਕਰਕੇ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਹੱਲ ਕਰਨ ’ਚ ਮਦਦ ਮਿਲੇਗੀ।

ਕੁੰਭ- ਸਿਤਾਰਾ ਧਨ ਲਾਭ ਵਾਲਾ, ਵ੍ਹੀਕਲਜ਼ ਦੀ ਸੇਲ-ਪ੍ਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਮਾਣ-ਯਸ਼ ਦੀ ਪ੍ਰਾਪਤੀ।

ਮੀਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਨਰਲ ਤੌਰ ’ਤੇ ਆਪ ਦੂਜਿਅਾਂ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਧਾਰਮਿਕ ਕੰਮਾਂ ’ਚ ਰੁਚੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।

13 ਅਕਤੂਬਰ 2019, ਐਤਵਾਰ ਅੱਸੂ ਸੁਦੀ ਤਿਥੀ ਪੰੁਨਿਆ (13-14 ਮੱਧ ਰਾਤ 2.38 ਤਕ) ਅਤੇ ਮਗਰੋਂ ਤਿਥੀ ਏਕਮ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਮੀਨ ’ਚ

ਮੰਗਲ ਕੰਨਿਆ ’ਚ

ਬੁੱੱਧ       ਤੁਲਾ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਤੁਲਾ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਅੱਸੂ ਪ੍ਰਵਿਸ਼ਟੇ : 27, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 21 (ਅੱਸੂ), ਹਿਜਰੀ ਸਾਲ : 1441, ਮਹੀਨਾ : ਸਫਰ, ਤਰੀਕ : 13, ਸੂਰਜ ਉਦੈ ਸਵੇਰੇ : 6.33 ਵਜੇ, ਸੂਰਜ ਅਸਤ : ਸ਼ਾਮ 5.55 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਭਾਦਰਪਦ (ਸਵੇਰੇ 7.53 ਤਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਵਿਆਘਾਤ (13-14 ਮੱਧ ਰਾਤ 4.42 ਤਕ) ਅਤੇ ਮਗਰੋਂ ਯੋਗ ਹਰਸ਼ਣ। ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ-ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਦੁਪਹਿਰ 1.39 ਤਕ), ਸਵੇਰੇ 7.53 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ। ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ 6 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਅੱਸੂ ਪੰੁਨਿਆ, ਸਰਦ ਪੁੰਨਿਆ ਵਰਤ, ਕੋਜਾਗਰ ਵਰਤ, ਸ਼੍ਰੀ ਸਤਿ ਨਾਰਾਇਣ ਵਰਤ, ਮਹਾਰਿਸ਼ੀ ਵਾਲਮੀਕਿ ਜਯੰਤੀ, ਕੱਤਕ ਸ਼ਨਾਨ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa