ਭਵਿੱਖਫਲ: ਸਿਤਾਰੇ ਪ੍ਰਬਲ ਹੋਣ ਕਾਰਨ ਰਾਜਕੀ ਕੰਮਾਂ ’ਚ ਮਿਲੇਗੀ ਸਫਲਤਾ

10/15/2019 1:59:12 AM

ਮੇਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ ਪਰ ਗਲੇ ’ਚ ਖਰਾਬੀ ਦਾ ਡਰ ਰਹੇਗਾ।

ਬ੍ਰਿਖ- ਮੈਨ ਪਾਵਰ ਬਾਹਰ ਭਿਜਵਾਉਣ ਅਤੇ ਵੀਜ਼ਾ-ਪਾਸਪੋਰਟ ਦਾ ਕੰਮ ਕਰਨ ਵਾਲਿਅਾਂ ਨੂੰ ਹਰ ਕਦਮ ਸੁਚੇਤ ਰਹਿ ਕੇ ਚੁੱਕਣਾ ਚਾਹੀਦਾ ਹੈ, ਨੁਕਸਾਨ-ਪ੍ਰੇਸ਼ਾਨੀ ਦਾ ਡਰ।

ਮਿਥੁਨ- ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ-ਟ੍ਰੇਡਿੰਗ, ਸਪਲਾਈ ਦਾ ਕੰਮ ਕਰਨ ਵਾਲਿਅਾਂ ਨੂੰ ਹਰ ਕੰਮਕਾਜੀ ਕੋਸ਼ਿਸ਼ ਦੀ ਚੰਗੀ ਰਿਟਰਨ ਮਿਲੇਗੀ।

ਕਰਕ- ਰਾਜਕੀ ਅਤੇ ਗੈਰ-ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕਾਂ ਅੱਗੇ ਜਾਣ ’ਤੇ ਆਪ ਦੀ ਪੈਠ, ਧਾਕ, ਛਾਪ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਸਿੰਘ- ਮਜ਼ਬੂਤ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ, ਮਿੱਤਰ, ਸੱਜਣ-ਸਾਥੀ ਸੁਪੋਰਟਿਵ-ਹਮਦਰਦਾਨਾ ਰੁਖ਼ ਰੱਖਣਗੇ।

ਕੰਨਿਆ- ਪੇਟ ’ਚ ਕੁਝ ਨਾ ਕੁਝ ਗੜਬੜੀ ਰਹਿਣ ਦਾ ਡਰ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰਨੀ ਚਾਹੀਦੀ ਹੈ, ਜਿਹੜੀਅਾਂ ਆਪ ਦੀ ਸਿਹਤ ਨੂੰ ਸੂਟ ਨਾ ਕਰਦੀਅਾਂ ਹੋਣ।

ਤੁਲਾ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਵਿਜੇਸ਼੍ਰੀ ਸਾਥ ਦੇਵੇਗੀ, ਮਨ ’ਚ ਸਫ਼ਰ ਦੀ ਚਾਹਤ ਰਹੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।

ਬ੍ਰਿਸ਼ਚਕ- ਕਮਜ਼ੋਰ ਸਿਤਾਰੇ ਕਰਕੇ ਮਨ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਜਿਹਾ ਰਹੇਗਾ, ਸ਼ਤਰੂ ਆਪ ਨੂੰ ਪ੍ਰੇਸ਼ਾਨ ਕਰਨ ਜਾਂ ਘੇਰਨ ਦਾ ਕੋਈ ਮੌਕਾ ਹੱਥੋਂ ਜਾਣ ਨਹੀਂ ਦੇਣਗੇ।

ਧਨ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਪਲਾਨਿੰਗ ਬਣਾਓਗੇ, ਉਸ ’ਚ ਕੁਝ ਨਾ ਕੁਝ ਸਕਸੈੱਸ ਜ਼ਰੂਰ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

ਮਕਰ- ਕਿਸੇ ਵੀ ਸਰਕਾਰੀ ਕੰਮ ਲਈ ਕੀਤੀ ਜਾਣ ਵਾਲੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਅਫਸਰ ਮਿਹਰਬਾਨ, ਸਾਫਟ, ਕੰਸੀਡ੍ਰੇਟ ਰਹਿਣਗੇ, ਵਿਰੋਧੀ ਕਮਜ਼ੋਰ ਰਹਿਣਗੇ।

ਕੁੰਭ- ਕੰਮਕਾਜੀ ਸਾਥੀ ਹਰ ਮਾਮਲੇ ’ਚ ਆਪ ਦਾ ਸਾਥ ਦੇਣਗੇ, ਸੁਪੋਰਟ ਕਰਨਗੇ, ਤੇਜ-ਪ੍ਰਭਾਵ ਬਣਿਆ ਰਹੇਗਾ, ਰਿਲੀਜੀਅਸ ਕੰਮਾਂ ’ਚ ਅਤੇ ਕਥਾ-ਵਾਰਤਾ, ਸਤਿਸੰਗ ਸੁਣਨ ’ਚ ਰੁਚੀ ਰਹੇਗੀ।

ਮੀਨ- ਸਿਤਾਰਾ ਆਮਦਨ ਅਤੇ ਕਾਰੋਬਾਰੀ ਲਾਭ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆ-ਰੁਕਿਆ ਕੰਮਕਾਜੀ ਕੰਮ ਸਿਰੇ ਚੜ੍ਹੇਗਾ, ਮਾਣ-ਸਨਮਾਨ-ਪ੍ਰਤਿਸ਼ਠਾ ਬਣੀ ਰਹੇਗੀ।

15 ਅਕਤੂਬਰ 2019, ਮੰਗਲਵਾਰ ਕੱਤਕ ਵਦੀ ਤਿਥੀ ਦੂਜ (15 ਅਕਤੂਬਰ ਦਿਨ-ਰਾਤ 16 ਨੂੰ ਸਵੇਰੇ 5.45 ਤਕ)

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਮੇਖ ’ਚ

ਮੰਗਲ ਕੰਨਿਆ ’ਚ

ਬੁੱੱਧ ਤੁਲਾ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਤੁਲਾ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਅੱਸੂ ਪ੍ਰਵਿਸ਼ਟੇ : 29, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 23 (ਅੱਸੂ), ਹਿਜਰੀ ਸਾਲ : 1441, ਮਹੀਨਾ : ਸਫਰ, ਤਰੀਕ : 15, ਸੂਰਜ ਉਦੈ ਸਵੇਰੇ : 6.34 ਵਜੇ, ਸੂਰਜ ਅਸਤ : ਸ਼ਾਮ 5.52 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਦੁਪਹਿਰ 12.30 ਤਕ) ਅਤੇ ਮਗਰੋਂ ਨਕਸ਼ੱਤਰ ਭਰਣੀ। ਯੋਗ : ਵਜਰ (15-16 ਮੱਧ ਰਾਤ 5 ਵਜੇ ਤਕ) ਅਤੇ ਮਗਰੋਂ ਯੋਗ ਸਿੱਧੀ। ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ-ਰਾਤ), ਦੁਪਹਿਰ 12.30 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ ਚਾਰ ਵਜੇ ਤਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa