ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਖਾਸ

10/19/2019 1:51:53 AM

ਮੇਖ— ਮਿੱਤਰਾਂ, ਵੱਡੇ ਲੋਕਾਂ, ਸੱਜਣ-ਸਾਥੀਆਂ ਦਾ ਰੁਖ਼ ਕੋ-ਆਪ੍ਰੇਟਿਵ, ਸੁਪੋਰਟਿਵ ਰਹੇਗਾ ਅਤੇ ਉਹ ਆਪ ਦੀ ਗੱਲ ਬਹੁਤ ਧਿਆਨ, ਹਮਦਰਦੀ ਨਾਲ ਸੁਣਨਗੇ।

ਬ੍ਰਿਖ— ਸਿਤਾਰਾ ਧਨ ਲਾਭ, ਯਤਨ ਕਰਨ 'ਤੇ ਕਿਸੇ ਕੰਮਕਾਜੀ ਕੰਮ 'ਚੋਂ ਕੋਈ ਮੁਸ਼ਕਿਲ ਹਟੇਗੀ ਪਰ ਸ਼ਨੀ-ਕੇਤੂ ਦੀ ਸਥਿਤੀ ਸਿਹਤ ਨੂੰ ਅਪਸੈੱਟ ਰੱਖਣ ਵਾਲੀ ਹੈ।

ਮਿਥੁਨ— ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ, ਪਾਣੀ-ਠੰਡੀਆਂ ਵਸਤਾਂ ਦੀ ਵਰਤੋਂ ਧਿਆਨ ਨਾਲ ਕਰਨੀ ਚਾਹੀਦੀ ਹੈ।

ਕਰਕ— ਕਿਸੇ ਨਾ ਕਿਸੇ ਫਰੰਟ 'ਤੇ, ਕਿਸੇ ਨਾ ਕਿਸੇ ਕੰਪਲੀਕੇਸ਼ਨ ਨਾਲ ਵਾਸਤਾ ਰਹਿ ਸਕਦਾ ਹੈ, ਇਸ ਲਈ ਜਿਹੜਾ ਵੀ ਕੰਮ ਕਰੋ, ਬਹੁਤ ਅਲਰਟ ਅਤੇ ਐਕਟਿਵ ਰਹਿ ਕੇ ਕਰੋ।

ਸਿੰਘ— ਐਗਰੀਕਲਚਰਲ ਪ੍ਰੋਡਕਟਸ, ਐਗਰੀਕਲਚਰਲ ਇੰਪਲੀਮੈਂਟਸ, ਟੂਲਸ, ਸੀਡਸ, ਫਰਟੀਲਾਈਜ਼ਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ 'ਚ ਲਾਭ ਮਿਲੇਗਾ, ਕੰਮਕਾਜੀ ਟੂਰ ਵੀ ਫਰੂਟਫੁਲ ਰਹੇਗਾ।

ਕੰਨਿਆ— ਸਰਕਾਰੀ ਤੇ ਗੈਰ-ਸਰਕਾਰੀ ਕੰਮਾਂ ਨੂੰ ਸਫਲਤਾ ਮਿਲੇਗੀ, ਅਫਸਰ ਮਿਹਰਬਾਨ, ਕੰਸੀਡ੍ਰੇਟ ਰਹਿਣਗੇ, ਸ਼ਤਰੂ ਚਾਹ ਕੇ ਵੀ ਆਪ ਅੱਗੇ ਠਹਿਰਨ ਦੀ ਹਿੰਮਤ ਨਹੀਂ ਕਰ ਸਕਣਗੇ।

ਤੁਲਾ— ਜਨਰਲ ਤੌਰ 'ਤੇ ਸਟਰੌਂਗ ਸਿਤਾਰਾ ਆਪ ਨੂੰ ਹਰ ਫਰੰਟ 'ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ।

ਬ੍ਰਿਸ਼ਚਕ— ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਨਾਪ-ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਸਫਰ ਵੀ ਨਾ ਕਰੋ ਕਿਉਂਕਿ ਉਹ ਹਾਨੀ-ਪ੍ਰੇਸ਼ਾਨੀ-ਟੈਨਸ਼ਨ ਦੇਣ ਵਾਲਾ ਹੋਵੇਗਾ।

ਧਨ— ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ 'ਤੇ ਸਹਿਯੋਗ-ਤਾਲਮੇਲ-ਸਦਭਾਅ ਬਣਿਆ ਰਹੇਗਾ ਪਰ ਸੁਭਾਅ 'ਚ ਗੁੱਸਾ ਬਣਿਆ ਰਹੇਗਾ।

ਮਕਰ— ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤੁਲੇ ਹੋਏ ਨਜ਼ਰ ਆਉਣਗੇ, ਸਫਰ ਵੀ ਨਾ ਕਰੋ।

ਕੁੰਭ— ਜਨਰਲ ਤੌਰ 'ਤੇ ਸਟਰੌਂਗ ਸਿਤਾਰਾ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਤੇਜ-ਪ੍ਰਭਾਵ ਬਣਿਆ ਰਹੇਗਾ ਪਰ ਸਿਹਤ ਦੇ ਮਾਮਲੇ 'ਚ ਅਟੈਂਟਿਵ ਰਹਿਣਾ ਚਾਹੀਦਾ ਹੈ।

ਮੀਨ— ਸਿਤਾਰਾ ਜਨਰਲ ਤੌਰ 'ਤੇ ਸਫਲਤਾ ਦੇਣ ਅਤੇ ਇੱਜ਼ਤ-ਮਾਣ ਵਧਾਉਣ ਵਾਲਾ ਪਰ ਸਿਹਤ ਦੇ ਵਿਗੜਨ ਅਤੇ ਪੈਰ ਫਿਸਲਣ ਦਾ ਡਰ ਬਣਿਆ ਰਹੇਗਾ, ਇਸ ਲਈ ਖਾਸ ਧਿਆਨ ਰੱਖੋ।

19 ਅਕਤੂਬਰ 2019, ਸ਼ਨੀਵਾਰ ਕੱਤਕ ਵਦੀ ਤਿਥੀ ਪੰਚਮੀ (ਸਵੇਰੇ 7.46 ਤਕ) ਅਤੇ ਮਗਰੋਂ ਤਿਥੀ ਛੱਠ ਸੂਰਜ ਉਦੈ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ 'ਚ
ਚੰਦਰਮਾ ਮਿਥੁਨ 'ਚ
ਮੰਗਲ ਕੰਨਿਆ 'ਚ
ਬੁੱਧ ਤੁਲਾ 'ਚ
ਗੁਰੂ ਬ੍ਰਿਸ਼ਚਕ 'ਚ
ਸ਼ੁੱਕਰ ਤੁਲਾ 'ਚ
ਸ਼ਨੀ ਧਨ 'ਚ
ਰਾਹੂ ਮਿਥੁਨ 'ਚ
ਕੇਤੂ ਧਨ 'ਚ

ਬਿਕ੍ਰਮੀ ਸੰਮਤ : 2076, ਕੱਤਕ ਪ੍ਰਵਿਸ਼ਟੇ : 3, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 27 (ਅੱਸੂ), ਹਿਜਰੀ ਸਾਲ : 1441, ਮਹੀਨਾ : ਸਫਰ, ਤਰੀਕ : 19, ਸੂਰਜ ਉਦੈ ਸਵੇਰੇ : 6.37 ਵਜੇ, ਸੂਰਜ ਅਸਤ : ਸ਼ਾਮ 5.48 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸ਼ਾਮ 5.40 ਤਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਪਰਿਧ (19-20 ਮੱਧ ਰਾਤ 2.09 ਤਕ) ਅਤੇ ਮਗਰੋਂ ਯੋਗ ਸ਼ਿਵ। ਚੰਦਰਮਾ : ਮਿਥੁਨ ਰਾਸ਼ੀ 'ਤੇ (ਪੂਰਾ ਦਿਨ-ਰਾਤ), ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ 9 ਤੋਂ ਸਾਢੇ ਦਸ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸਕੰਦ ਛੱਠ, ਚੇਹਲੁਮ (ਮੁਸਲਿਮ)।

—(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।


KamalJeet Singh

Edited By KamalJeet Singh