ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

10/27/2019 2:00:39 AM

ਮੇਖ- ਸਿਤਾਰਾ ਬਾਅਦ ਦੁਪਹਿਰ ਤਕ ਨੁਕਸਾਨ-ਪ੍ਰੇਸ਼ਾਨੀ ਵਾਲਾ, ਪੇਮੈਂਟਸ ਦੇ ਲੈਣ-ਦੇਣ ’ਚ ਵੀ ਸੁਚੇਤ ਰਹਿਣਾ ਜ਼ਰੂਰੀ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।

ਬ੍ਰਿਖ- ਸਿਤਾਰਾ ਬਾਅਦ ਦੁਪਹਿਰ ਤਕ ਬਿਹਤਰ, ਉਦੇਸ਼-ਪ੍ਰੋਗਰਾਮ ਸਿਰੇ ਚੜ੍ਹਨਗੇ ਪਰ ਬਾਅਦ ’ਚ ਸਮਾਂ ਉਲਝਣਾਂ, ਕੰਪਲੀਕੇਸ਼ਨਜ਼ ਅਤੇ ਪ੍ਰੇਸ਼ਾਨੀਅਾਂ ਵਾਲਾ ਹੋਵੇਗਾ।

ਮਿਥੁਨ- ਸਿਤਾਰਾ ਬਾਅਦ ਦੁਪਹਿਰ ਤਕ ਪ੍ਰਾਪਰਟੀ ਦੇ ਕੰਮ ਸੰਵਾਰਨ, ਮਾਣ-ਸਨਮਾਨ ਵਧਾਉਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਵੀ ਸਫਲਤਾ ਸਾਥ ਦੇਵੇਗੀ।

ਕਰਕ- ਸਿਤਾਰਾ ਬਾਅਦ ਦੁਪਹਿਰ ਤਕ ਕੰਮਕਾਜੀ ਭੱਜ-ਦੌੜ ਅਤੇ ਬਿਜ਼ਨੈੱਸ ਬਣਾਈ ਰੱਖੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਤੇਜ-ਪ੍ਰਭਾਵ ਬਣਿਆ ਰਹੇਗਾ।

ਸਿੰਘ- ਸਿਤਾਰਾ ਬਾਅਦ ਦੁਪਹਿਰ ਤਕ ਵਪਾਰ-ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ, ਮਾਣ-ਸਨਮਾਨ ਬਣਿਆ ਰਹੇਗਾ ਪਰ ਬਾਅਦ ’ਚ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।

ਕੰਨਿਆ- ਜਿਹੜੇ ਲੋਕ ਕਾਰੋਬਾਰੀ ਟੂਰਿੰਗ, ਟ੍ਰੇਡਿੰਗ, ਸਪਲਾਈ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੇ ਕੰਮਕਾਜੀ ਕੰਮਾਂ ਦੀ ਚੰਗੀ ਰਿਟਰਨ ਮਿਲੇਗੀ ਪਰ ਬਾਅਦ ’ਚ ਮਨ ਕੁਝ ਅਸ਼ਾਂਤ ਜ਼ਰੂਰ ਰਹੇਗਾ।

ਤੁਲਾ- ਸਿਤਾਰਾ ਬਾਅਦ ਦੁਪਹਿਰ ਤਕ ਖਰਚਿਅਾਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ।

ਬ੍ਰਿਸ਼ਚਕ- ਸਿਤਾਰਾ ਬਾਅਦ ਦੁਪਹਿਰ ਤਕ ਧਨ ਲਾਭ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਕਿਸੇ ਨਾ ਕਿਸੇ ਕੰਪਲੀਕੇਸ਼ਨ ਦੇ ਜਾਗਣ ਦਾ ਡਰ ਬਣਿਆ ਰਹੇਗਾ।

ਧਨ- ਸਿਤਾਰਾ ਬਾਅਦ ਦੁਪਹਿਰ ਤਕ ਰਾਜਕੀ ਕੰਮ ਸੰਵਾਰਨ ਅਤੇ ਵੱਡੇ ਲੋਕਾਂ ’ਚ ਪੈਠ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਬਣਾਉਣ ਵਾਲਾ ਸਮਾਂ।

ਮਕਰ- ਸਿਤਾਰਾ ਬਾਅਦ ਦੁਪਹਿਰ ਤਕ ਧਾਰਮਿਕ-ਸਮਾਜਿਕ ਕੰਮਾਂ ’ਚ ਰੁਚੀ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਯਤਨ ਕਰਨ ’ਤੇ ਕੋਈ ਸਰਕਾਰੀ ਬਾਧਾ-ਮੁਸ਼ਕਿਲ ਹਟ ਸਕਦੀ ਹੈ।

ਕੁੰਭ- ਸਿਤਾਰਾ ਬਾਅਦ ਦੁਪਹਿਰ ਤਕ ਪੇਟ ਨੂੰ ਅਪਸੈੱਟ ਰੱਖਣ ਵਾਲਾ, ਧਨ ਹਾਨੀ ਦਾ ਵੀ ਡਰ ਪਰ ਬਾਅਦ ’ਚ ਹਰ ਫਰੰਟ ’ਤੇ ਜਨਰਲ ਹਾਲਾਤ ਸੁਧਰਨਗੇ।

ਮੀਨ- ਸਿਤਾਰਾ ਬਾਅਦ ਦੁਪਹਿਰ ਤਕ ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਦੂਜਿਅਾਂ ’ਤੇ ਭਰੋਸਾ ਘੱਟ ਕਰਨਾ ਅਤੇ ਹਰਦਮ ਅਲਰਟ ਰਹਿਣਾ ਸਹੀ ਰਹੇਗਾ।

27 ਅਕਤੂਬਰ 2019, ਐਤਵਾਰ ਕੱਤਕ ਵਦੀ ਤਿਥੀ ਚੌਦਸ਼ (ਦੁਪਹਿਰ 12.23 ਤਕ) ਅਤੇ ਮਗਰੋਂ ਤਿਥੀ ਮੱਸਿਆ।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਕੰਨਿਆ ’ਚ

ਮੰਗਲ ਕੰਨਿਆ ’ਚ

ਬੁੱੱਧ ਬ੍ਰਿਸ਼ਚਕ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਤੁਲਾ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

        ਕੇਤੂ ਧਨ ’ਚਚ

ਬਿਕ੍ਰਮੀ ਸੰਮਤ : 2076, ਕੱਤਕ ਪ੍ਰਵਿਸ਼ਟੇ : 11, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 5 (ਕੱਤਕ), ਹਿਜਰੀ ਸਾਲ : 1441, ਮਹੀਨਾ : ਸਫਰ, ਤਰੀਕ : 27 , ਸੂਰਜ ਉਦੈ ਸਵੇਰੇ : 6.43 ਵਜੇ, ਸੂਰਜ ਅਸਤ : ਸ਼ਾਮ 5.40 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (27-28 ਮੱਧ ਰਾਤ 3.17 ਤਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ। ਯੋਗ : ਵਿਸ਼ਕੁੰਭ (ਰਾਤ 10.10 ਤਕ) ਅਤੇ ਮਗਰੋਂ ਯੋਗ ਪ੍ਰੀਤੀ। ਚੰਦਰਮਾ : ਕੰਨਿਆ ਰਾਸ਼ੀ ’ਤੇ (ਸ਼ਾਮ 4.32 ਤਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ। ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ 6 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਨਰਕ ਚੌਦਸ਼, ਰੂਪ ਚੌਦਸ਼, ਦੀਵਾਲੀ, ਸ਼੍ਰੀ ਮਹਾਲਕਸ਼ਮੀ ਪੂਜਨ, ਕੁਬੇਰ ਪੂਜਾ, ਕਾਲੀ ਪੂਜਾ, ਕੌਮੁਦੀ ਮਹਾਉਤਸਵ ਸੰਪੰਨ, ਮੇਲਾ ਕਾਲੀ ਬਾੜੀ (ਸ਼ਿਮਲਾ) ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa