ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ
11/3/2019 1:58:49 AM

ਮੇਖ- ਰਾਜ-ਦਰਬਾਰ ਦੇ ਕੰਮ ਹੱਥ ’ਚ ਲੈਣ ਲਈ ਸਮਾਂ ਬਿਹਤਰ, ਅਫਸਰਾਂ ਦੇ ਰੁਖ਼ ’ਚ ਨਰਮੀ ਰਹੇਗੀ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਹੀਂ ਸਕਣਗੇ।
ਬ੍ਰਿਖ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ ਪਰ ਸ਼ਨੀ-ਕੇਤੂ ਦੀ ਸਥਿਤੀ ਸਿਹਤ ਨੂੰ ਅਪਸੈੱਟ ਰੱਖਣ ਵਾਲੀ ਹੈ।
ਮਿਥੁਨ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸੰਭਲ-ਸੰਭਾਲ ਕੇ ਖਾਣਾ-ਪੀਣਾ ਚਾਹੀਦਾ ਹੈ, ਨਾ ਤਾਂ ਕਿਸੇ ਦੀ ਜ਼ਮਾਨਤ ਦਿਓ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।
ਕਰਕ- ਵਪਾਰਕ ਅਤੇ ਕੰਮਕਾਜ ਦੀ ਸਥਿਤੀ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ, ਸਦਭਾਓ, ਸਹਿਯੋਗ ਬਣਿਆ ਰਹੇਗਾ।
ਸਿੰਘ- ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਸਹੀ ਰਹੇਗੀ, ਵੈਸੇ ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾ ਕੇ ਹੀ ਦਮ ਲੈਣਗੇ, ਧਨ ਹਾਨੀ ਦਾ ਡਰ, ਮਨ ਟੈਂਸ ਜਿਹਾ ਰਹੇਗਾ।
ਕੰਨਿਆ- ਜਨਰਲ ਸਿਤਾਰਾ ਸਟਰੌਂਗ, ਉਦੇਸ਼-ਪ੍ਰੋਗਰਾਮ ਹੱਲ ਹੋਣਗੇ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਮਨੋਬਲ-ਦਬਦਬਾ ਬਣਿਆ ਰਹੇਗਾ, ਇਰਾਦਿਅਾਂ ’ਚ ਸਫਲਤਾ ਅਤੇ ਮਜ਼ਬੂਤੀ ਮਿਲੇਗੀ।
ਤੁਲਾ- ਸਟਰੌਂਗ ਸਿਤਾਰਾ ਪ੍ਰਾਪਰਟੀ ਦੇ ਨਾਲ ਜੁੜੇ ਕੰਮਾਂ ਨੂੰ ਸੰਵਾਰਨ, ਸਫਲਤਾ ਦੇ ਰਸਤੇ ਬਿਹਤਰ ਬਣਾਉਣ ਵਾਲਾ ਪਰ ਹਲਕੀ ਨੇਚਰ ਵਾਲੇ ਲੋਕਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ।
ਬ੍ਰਿਸ਼ਚਕ- ਕਿਸੇ ਸੱਜਣ-ਮਿੱਤਰ ਦੇ ਪਾਜ਼ੇਟਿਵ ਰੁਖ਼ ਕਰਕੇ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਸੋਚ-ਵਿਚਾਰ ਅਤੇ ਦਲੀਲ ’ਚ ਗੰਭੀਰਤਾ ਨਜ਼ਰ ਆਵੇਗੀ।
ਧਨ- ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ, ਜੇ ਕੋਈ ਕੰਮਕਾਜੀ ਪ੍ਰੋਗਰਾਮ ਰੁਕਿਆ ਪਿਆ ਹੋਵੇ ਤਾਂ ਯਤਨ ਕਰ ਲਓ, ਉਸ ’ਚ ਕੁਝ ਨਾ ਕੁਝ ਬਿਹਤਰੀ ਹੋ ਜਾਵੇਗੀ।
ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲ ਜਾਵੇਗੀ, ਮੂਡ ’ਚ ਕੁਝ ਟੈਨਸ਼ਨ, ਸੋਚ-ਵਿਚਾਰ ਬਣਿਆ ਰਹੇਗਾ।
ਕੁੰਭ- ਸਿਤਾਰਾ ਉਲਝਣਾਂ, ਝਮੇਲਿਅਾਂ-ਝਗੜਿਅਾਂ ਨੂੰ ਜਗਾਈ ਰੱਖਣ ਵਾਲਾ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਨਹੀਂ ਲੈਣਾ ਚਾਹੀਦਾ, ਨੁਕਸਾਨ-ਪ੍ਰੇਸ਼ਾਨੀ ਦਾ ਡਰ।
ਮੀਨ- ਸਿਤਾਰਾ ਵਪਾਰ-ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਕਿਸੇ ਉਲਝੇ ਕਾਰੋਬਾਰੀ ਕੰਮ ਨੂੰ ਸੰਵਾਰਨ ਵਾਲਾ ਪਰ ਪੈਰ ਫਿਸਲਣ ਦਾ ਡਰ ਬਣਿਆ ਰਹਿ ਸਕਦਾ ਹੈ।
3 ਨਵੰਬਰ 2019, ਐਤਵਾਰ ਕੱਤਕ ਸੁਦੀ ਤਿਥੀ ਸਪਤਮੀ (3-4 ਮੱਧ ਰਾਤ 2.56 ਤਕ) ਅਤੇ ਮਗਰੋਂ ਤਿਥੀ ਅਸ਼ਟਮੀ।
ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮਕਰ ’ਚ
ਮੰਗਲ ਕੰਨਿਆ ’ਚ
ਬੁੱੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਸ਼ਚਕ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਕੱਤਕ ਪ੍ਰਵਿਸ਼ਟੇ : 18, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 12 (ਕੱਤਕ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਅੱਵਲ, ਤਰੀਕ : 5, ਸੂਰਜ ਉਦੈ ਸਵੇਰੇ : 6.48 ਵਜੇ, ਸੂਰਜ ਅਸਤ : ਸ਼ਾਮ 5.34 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਖਾੜਾ (3-4 ਮੱਧ ਰਾਤ 12.55 ਤਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ। ਯੋਗ : ਸ਼ੂਲ (3 ਨਵੰਬਰ ਦਿਨ-ਰਾਤ ਅਤੇ 4 ਨੂੰ ਸਵੇਰੇ 6.29 ਤਕ) ਅਤੇ ਮਗਰੋਂ ਯੋਗ ਗੰਡ। ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ-ਰਾਤ), ਭਦਰਾ ਸ਼ੁਰੂ ਹੋਵੇਗੀ (3-4 ਮੱਧ ਰਾਤ 2.56 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ। ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ 6 ਵਜੇ ਤਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।