ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਖਾਸ

11/5/2019 2:05:36 AM

ਮੇਖ- ਸਿਤਾਰਾ ਸ਼ਾਮ ਤਕ ਸਰਕਾਰੀ ਕੰਮ ਸੰਵਾਰਨ ਅਤੇ ਅਫਸਰਾਂ ਦੇ ਰੁਖ਼ ਨੂੰ ਸੁਪੋਰਟਿਵ ਰੱਖਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਫਰੰਟ ’ਤੇ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ।

ਬ੍ਰਿਖ- ਜਨਰਲ ਤੌਰ ’ਤੇ ਸਟਰੌਂਗ ਸਿਤਾਰਾ ਹਰ ਮੋਰਚੇ ’ਤੇ ਆਪ ਨੂੰ ਦੂਜਿਅਾਂ ’ਤੇ ਹਾਵੀ-ਪ੍ਰਭਾਵੀ ਅਤੇ ਵਿਜਈ ਰੱਖੇਗਾ, ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ਰ ਰਹਿਣਗੇ।

ਮਿਥੁਨ- ਸਿਤਾਰਾ ਸ਼ਾਮ ਤਕ ਪੇਟ ਲਈ ਠੀਕ ਨਹੀਂ, ਕਿਸੇ ਨਾ ਕਿਸੇ ਪ੍ਰਾਬਲਮ ਨਾਲ ਵਾਸਤਾ ਬਣਿਆ ਰਹੇਗਾ ਪਰ ਬਾਅਦ ’ਚ ਹਰ ਪੱਖੋਂ ਬਿਹਤਰੀ ਹੋਵੇਗੀ।

ਕਰਕ- ਸਿਤਾਰਾ ਸ਼ਾਮ ਤਕ ਕੰਮਕਾਜੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਕਿਸੇ ਨਾ ਕਿਸੇ ਪੰਗੇ ਦੇ ਜਾਗਣ ਅਤੇ ਪੇਟ ਦੇ ਵਿਗੜਣ ਦਾ ਡਰ ਰਹੇਗਾ।

ਸਿੰਘ- ਸਿਤਾਰਾ ਸ਼ਾਮ ਤਕ ਅਹਿਤਿਆਤ-ਪ੍ਰੇਸ਼ਾਨੀ ਵਾਲਾ, ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਭਰੋਸਾ ਕਰੋ ਪਰ ਬਾਅਦ ’ਚ ਬਿਹਤਰ ਹਾਲਾਤ ਬਣਨਗੇ।

ਕੰਨਿਆ- ਸਿਤਾਰਾ ਸ਼ਾਮ ਤਕ ਬਿਹਤਰ, ਇਰਾਦਿਅਾਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਜਨਰਲ ਹਾਲਾਤ ’ਚ ਵਿਗਾੜ ਪੈਦਾ ਹੋਵੇਗਾ, ਨੁਕਸਾਨ-ਪ੍ਰੇਸ਼ਾਨੀ ਹੋਣ ਦਾ ਡਰ ਰਹੇਗਾ।

ਤੁਲਾ- ਸਿਤਾਰਾ ਸ਼ਾਮ ਤਕ ਸਫਲਤਾ ਦੇਣ, ਇੱਜ਼ਤ-ਮਾਣ ਵਧਾਉਣ ਵਾਲਾ ਪਰ ਬਾਅਦ ’ਚ ਆਪ ਦੀ ਸੋਚ-ਵਿਚਾਰ ’ਚ ਸਾਤਵਿਕਤਾ ਵਧੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਸ਼ਚਕ- ਸਿਤਾਰਾ ਸ਼ਾਮ ਤਕ ਕੰਮਕਾਜੀ, ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਆਪ ਦੀਅਾਂ ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ।

ਧਨ- ਸਿਤਾਰਾ ਸ਼ਾਮ ਤਕ ਆਮਦਨ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆ-ਰੁਕਿਆ ਕੰਮਕਾਜੀ ਕੰਮ ਕੁਝ ਅੱਗੇ ਵਧ ਸਕਦਾ ਹੈ, ਫਿਰ ਬਾਅਦ ’ਚ ਵੀ ਜਨਰਲ ਹਾਲਾਤ ਸੁਧਰਨਗੇ।

ਮਕਰ- ਜਿਹੜੇ ਲੋਕ ਕਾਰੋਬਾਰੀ ਟੂਰਿੰਗ, ਟ੍ਰੇਡਿੰਗ, ਸਪਲਾਈ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਮਿਹਨਤ, ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।

ਕੁੰਭ- ਸਿਤਾਰਾ ਸ਼ਾਮ ਤਕ ਨੁਕਸਾਨ, ਉਲਝਣਾਂ-ਝਮੇਲਿਅਾਂ ਵਾਲਾ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ ਪਰ ਬਾਅਦ ’ਚ ਸਫਲਤਾਵਾਂ ਵਧਣਗੀਅਾਂ।

ਮੀਨ- ਸਿਤਾਰਾ ਸ਼ਾਮ ਤਕ ਵਪਾਰ-ਕਾਰੋਬਾਰ ਅਤੇ ਕਾਰੋਬਾਰੀ ਟੂਰਿੰਗ ’ਚ ਲਾਭ ਦੇਣ ਵਾਲਾ ਪਰ ਬਾਅਦ ’ਚ ਕਿਸੇ ਨਾ ਕਿਸੇ ਸਮੱਸਿਆ-ਮੁਸ਼ਕਿਲ ਨਾਲ ਵਾਸਤਾ ਰਹੇਗਾ, ਖਰਚ ਵੀ ਵਧਣਗੇ।

5 ਨਵੰਬਰ 2019, ਮੰਗਲਵਾਰ ਕੱਤਕ ਸੁਦੀ ਤਿਥੀ ਨੌਮੀ (ਪੂਰਾ ਦਿਨ-ਰਾਤ)।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਮਕਰ ’ਚ

ਮੰਗਲ ਕੰਨਿਆ ’ਚ

ਬੁੱੱਧ ਬ੍ਰਿਸ਼ਚਕ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਕੱਤਕ ਪ੍ਰਵਿਸ਼ਟੇ : 20, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 14 (ਕੱਤਕ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਅੱਵਲ, ਤਰੀਕ : 7, ਸੂਰਜ ਉਦੈ ਸਵੇਰੇ : 6.50 ਵਜੇ, ਸੂਰਜ ਅਸਤ : ਸ਼ਾਮ 5.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (5 ਨਵੰਬਰ ਦਿਨ-ਰਾਤ ਅਤੇ 6 ਨੂੰ ਸਵੇਰੇ 6.15 ਤਕ)। ਯੋਗ : ਗੰਡ (ਸਵੇਰੇ 7 ਵਜੇ ਤਕ) ਅਤੇ ਮਗਰੋਂ ਯੋਗ ਵ੍ਰਿਧੀ। ਚੰਦਰਮਾ : ਮਕਰ ਰਾਸ਼ੀ ’ਤੇ (ਸ਼ਾਮ 4.57 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ (ਸ਼ਾਮ 4.57 ’ਤੇ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ ਚਾਰ ਵਜੇ ਤਕ। ਪੁਰਬ, ਿਦਵਸ ਅਤੇ ਤਿਉਹਾਰ : ਅਕਸ਼ੈਅ ਨੌਮੀ, ਕੁਸ਼ਮਾਂਡ ਨੌਮੀ, ਆਰੋਗਿਯ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa