ਭਵਿੱਖਫਲ : ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

11/09/2019 1:35:11 AM

ਮੇਖ— ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ, ਨੁਕਸਾਨ ਦਾ ਡਰ ਬਣਿਆ ਰਹੇਗਾ।

ਬ੍ਰਿਖ— ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਸ਼ਨੀ-ਕੇਤੂ ਦੀ ਮੌਜੂਦਗੀ ਸਿਹਤ ਨੂੰ ਅਪਸੈੱਟ ਰੱਖਣ ਵਾਲੀ ਹੈ, ਅਹਿਤਿਆਤ ਰੱਖੋ।

ਮਿਥੁਨ— ਰਾਜ-ਦਰਬਾਰ ਦੇ ਕੰਮਾਂ ਲਈ ਸਿਤਾਰਾ ਚੰਗਾ, ਅਫਸਰ ਸੁਪੋਰਟਿਵ ਅਤੇ ਹਮਦਰਦਾਨਾ ਰੁਖ਼ ਰੱਖਣਗੇ ਪਰ ਫੈਮਿਲੀ ਫਰੰਟ 'ਤੇ ਪ੍ਰੇਸ਼ਾਨੀ-ਤਣਾਤਣੀ ਰਹੇਗੀ।

ਕਰਕ— ਜਨਰਲ ਤੌਰ 'ਤੇ ਸਟਰਾਂਗ ਸਿਤਾਰੇ ਕਰਕੇ ਦੂਜਿਆਂ 'ਤੇ ਆਪ ਦੀ ਪੈਠ-ਧਾਕ-ਛਾਪ ਬਣੀ ਰਹੇਗੀ, ਸ਼ਤਰੂ ਵੀ ਆਪ ਅੱਗੇ ਠਹਿਰਨ ਦੀ ਹਿੰਮਤ ਨਹੀਂ ਕਰ ਸਕਣਗੇ।

ਸਿੰਘ— ਸਿਤਾਰਾ ਪੇਟ ਨੂੰ ਅਪਸੈੱਟ, ਮਨ ਨੂੰ ਟੈਂਸ ਅਤੇ ਡਾਵਾਂਡੋਲ ਰੱਖਣ ਵਾਲਾ ਹੈ, ਬੇਗਾਨੇ ਝਮੇਲਿਆਂ ਜਾਂ ਜ਼ਿੰਮੇਵਾਰੀਆਂ 'ਚ ਫਸਣ ਤੋਂ ਬਚਣਾ ਚਾਹੀਦਾ ਹੈ, ਧਨ ਹਾਨੀ ਦਾ ਡਰ।

ਕੰਨਿਆ— ਆਪੋਜ਼ਿਟ ਸੈਕਸ ਦੇ ਪ੍ਰਤੀ ਅਟ੍ਰੈਕਸ਼ਨ 'ਚ ਵਾਧੇ ਕਰਕੇ ਆਪ ਕਿਸੇ ਸਮੇਂ ਅਨਕੰਫਰਟੇਬਲ ਮਹਿਸੂਸ ਕਰ ਸਕਦੇ ਹੋ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।

ਤੁਲਾ— ਕੋਈ ਪ੍ਰਬਲ ਸ਼ਤਰੂ ਟਕਰਾਓ ਲਈ ਕੋਈ ਨਾ ਕੋਈ ਬਹਾਨਾ ਭਾਲਦਾ ਰਹਿ ਸਕਦਾ ਹੈ, ਇਸ ਲਈ ਉਨ੍ਹਾਂ ਤੋਂ ਫਾਸਲਾ ਬਣਾ ਕੇ ਰੱਖਣਾ ਸਹੀ ਰਹੇਗਾ, ਸਫਰ ਟਾਲ ਦਿਓ।

ਬ੍ਰਿਸ਼ਚਕ— ਜਨਰਲ ਸਿਤਾਰਾ ਸਟਰਾਂਗ, ਉਦੇਸ਼-ਮਨੋਰਥ ਹੱਲ ਹੋਣਗੇ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਸ਼ਤਰੂ ਆਪ ਅੱਗੇ ਠਹਿਰ ਨਹੀਂ ਸਕਣਗੇ, ਤੇਜ-ਪ੍ਰਭਾਵ ਬਣਿਆ ਰਹੇਗਾ।

ਧਨ— ਯਤਨ ਕਰਨ 'ਤੇ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਸਫਲਤਾ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ 'ਚ ਗੁੱਸੇ ਦਾ ਅਸਰ ਬਣਿਆ ਰਹੇਗਾ।

ਮਕਰ— ਸਟਰਾਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵੈਸੇ ਆਪ ਦੀ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਕੁੰਭ— ਸਿਤਾਰਾ ਕੰਮਕਾਜੀ ਕੰਮਾਂ ਲਈ ਲਾਭ ਦੇਣ ਅਤੇ ਮੋਟੇ ਤੌਰ 'ਤੇ ਬਿਹਤਰ ਹਾਲਾਤ ਬਣਾਉਣ ਵਾਲਾ, ਪ੍ਰਭਾਵ-ਦਬਦਬਾ ਬਣਿਆ ਰਹੇਗਾ, ਵੈਸੇ ਟੈਨਸ਼ਨ ਵੀ ਰਹਿ ਸਕਦੀ ਹੈ।

ਮੀਨ— ਜਿਹੜੇ ਲੋਕ ਕਾਰੋਬਾਰੀ ਟੂਰਿੰਗ, ਟ੍ਰੇਡਿੰਗ, ਸਪਲਾਈ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ

9 ਨਵੰਬਰ 2019, ਸ਼ਨੀਵਾਰ ਕੱਤਕ ਸੁਦੀ ਤਿਥੀ ਦੁਆਦਸ਼ੀ (ਬਾਅਦ ਦੁਪਹਿਰ 2.40 ਤਕ) ਅਤੇ ਮਗਰੋਂ ਤਿਥੀ ਤਰੋਦਸ਼ੀ।
ਸੂਰਜ ਉਦੈ ਸਮੇਂ ਸਿਤਾਰਿਆਂ ਦੀ ਸਥਿਤੀ


ਸੂਰਜ ਤੁਲਾ 'ਚ
ਚੰਦਰਮਾ ਮੀਨ 'ਚ
ਮੰਗਲ ਕੰਨਿਆ 'ਚ
ਬੁੱਧ ਤੁਲਾ 'ਚ
ਗੁਰੂ ਧਨ 'ਚ
ਸ਼ੁੱਕਰ ਬ੍ਰਿਸ਼ਚਕ 'ਚ
ਸ਼ਨੀ ਧਨ 'ਚ
ਰਾਹੂ ਮਿਥੁਨ 'ਚ
ਕੇਤੂ ਧਨ 'ਚ

ਬਿਕ੍ਰਮੀ ਸੰਮਤ : 2076, ਕੱਤਕ ਪ੍ਰਵਿਸ਼ਟੇ : 24, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 18 (ਕੱਤਕ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਅੱਵਲ, ਤਰੀਕ : 11, ਸੂਰਜ ਉਦੈ ਸਵੇਰੇ : 6.53 ਵਜੇ, ਸੂਰਜ ਅਸਤ : ਸ਼ਾਮ 5.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਭਾਦਰਪਦ (ਬਾਅਦ ਦੁਪਹਿਰ 2.56 ਤਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਹਰਸ਼ਣ (ਸਵੇਰੇ 10.15 ਤਕ) ਅਤੇ ਮਗਰੋਂ ਯੋਗ ਵਜਰ। ਚੰਦਰਮਾ : ਮੀਨ ਰਾਸ਼ੀ 'ਤੇ (ਪੂਰਾ ਦਿਨ-ਰਾਤ), ਪੰਚਕ ਲੱਗੀ ਰਹੇਗੀ (ਪੂਰਾ ਿਦਨ ਰਾਤ), ਬਾਅਦ ਦੁਪਹਿਰ 2.56 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ 9 ਤੋਂ ਸਾਢੇ ਦਸ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ਨੀ ਪ੍ਰਦੋਸ਼ ਵਰਤ, ਉੱਤਰਾਖੰਡ ਸਥਾਪਨਾ ਦਿਵਸ, ਲੀਗਲ ਸਰਵਿਸ ਡੇ।

—(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

KamalJeet Singh

This news is Edited By KamalJeet Singh