ਭਵਿੱਖਫਲ: ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ਦਾ ਰੱਖੋ ਧਿਆਣ

11/11/2019 2:03:45 AM

ਮੇਖ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਕਸੈੱਸ ਮਿਲੇਗੀ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਖ- ਸਮਾਂ ਉਲਝਣਾਂ, ਕੰਪਲੀਕੇਸ਼ਨਜ਼ ਵਾਲਾ, ਇਸ ਲਈ ਕੋਈ ਵੀ ਨਵਾਂ ਯਤਨ ਹੱਥ ’ਚ ਨਹੀਂ ਲੈਣਾ ਚਾਹੀਦਾ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਠੀਕ-ਠਾਕ ਰਹਿਣਗੇ।

ਮਿਥੁਨ- ਸਮਾਂ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ ਪਰ ਫੈਮਿਲੀ ਫਰੰਟ ’ਤੇ ਤਣਾਤਣੀ, ਕਿਹਾ-ਸੁਣੀ ਦੇ ਹਾਲਾਤ ਬਣੇ ਰਹਿਣਗੇ।

ਕਰਕ- ਸਿਤਾਰਾ ਰਾਜਕੀ ਕੰਮ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਵੱਡੇ ਲੋਕਾਂ ਦੇ ਲਚਕੀਲੇ ਰੁਖ਼ ਕਰਕੇ ਯਤਨ ਕਰਨ ’ਤੇ ਕੋਈ ਬਾਧਾ-ਮੁਸ਼ਕਿਲ ਹਟਗੀ।

ਸਿੰਘ- ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਘਟੀਆ ਲੋਕਾਂ ਤੋਂ ਫਾਸਲਾ ਬਣਾ ਕੇ ਰੱਖੋ।

ਕੰਨਿਆ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਠੀਕ ਰਹੇਗਾ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਠੀਕ-ਠਾਕ ਰਹਿਣਗੇ।

ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਕਸੈੱਸ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ-ਸਦਭਾਓ ਬਣਿਆ ਰਹੇਗਾ।

ਬ੍ਰਿਸ਼ਚਕ- ਸ਼ਤਰੂ ਨੁਕਸਾਨ ਪਹੁੰਚਾਉਣ ਲਈ ਸਰਗਰਮ ਰਹਿਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖੋ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਸਹੀ ਬਣੇ ਰਹਿਣਗੇ, ਸਫਰ ਟਾਲ ਦਿਓ।

ਧਨ- ਸੰਤਾਨ ਦੇ ਸਹਿਯੋਗੀ ਰੁਖ਼ ਕਰਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਉਦੇਸ਼-ਮਨੋਰਥ ਹੱਲ ਹੋਣਗੇ, ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ।

ਮਕਰ- ਕੋਰਟ-ਕਚਹਿਰੀ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ, ਵੱਡੇ ਲੋਕ ਮਿਹਰਬਾਨ ਅਤੇ ਕੰਸੀਡ੍ਰੇਟ ਰਹਿਣਗੇ ਪਰ ਜਨਰਲ ਕੰਮਾਂ ’ਚ ਖਰਚ ਹੁੰਦਾ ਰਹੇਗਾ।

ਕੁੰਭ- ਮਿੱਤਰਾਂ-ਕੰਮਕਾਜੀ ਸਾਥੀਅਾਂ ਨਾਲ ਮੇਲ-ਜੋਲ ਫਰੂਟਫੁੱਲ ਰਹੇਗਾ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਸ਼ਤਰੂ ਕਮਜ਼ੋਰ।

ਮੀਨ- ਸਿਤਾਰਾ ਧਨ ਲਾਭ ਵਾਲਾ, ਮਿੱਟੀ-ਰੇਤਾ-ਬੱਜਰੀ-ਬਿਲਡਿੰਗ ਮਟੀਰੀਅਲ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਕਾਜ ’ਚ ਭਰਪੂਰ ਲਾਭ ਮਿਲੇਗਾ, ਜਨਰਲ ਤੌਰ ’ਤੇ ਵੀ ਆਪ ਹਰ ਪੱਖੋਂ ਪ੍ਰਭਾਵੀ ਰਹੋਗੇ।

11 ਨਵੰਬਰ 2019, ਸੋਮਵਾਰ ਕੱਤਕ ਸੁਦੀ ਤਿਥੀ ਚੌਦਸ਼ (ਸ਼ਾਮ 6.02 ਤਕ) ਅਤੇ ਮਗਰੋਂ ਤਿਥੀ ਪੁੰਨਿਆ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਮੇਖ ’ਚ

ਮੰਗਲ ਤੁਲਾ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਕੱਤਕ ਪ੍ਰਵਿਸ਼ਟੇ : 26, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 20 (ਕੱਤਕ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਅੱਵਲ, ਤਰੀਕ : 13, ਸੂਰਜ ਉਦੈ ਸਵੇਰੇ : 6.55 ਵਜੇ, ਸੂਰਜ ਅਸਤ : ਸ਼ਾਮ 5.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਸ਼ਾਮ 7.17 ਤਕ) ਅਤੇ ਮਗਰੋਂ ਨਕਸ਼ੱਤਰ ਭਰਣੀ। ਯੋਗ : ਸਿੱਧੀ (ਸਵੇਰੇ 10.48 ਤਕ) ਅਤੇ ਮਗਰੋਂ ਯੋਗ ਵਿਅਤੀਪਾਤ। ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਸ਼ਾਮ 6.02 ਤੋਂ ਲੈ ਕੇ ਅਗਲੇ ਦਿਨ (12 ਨਵੰਬਰ) ਸਵੇਰੇ 6.33 ਤਕ, ਸ਼ਾਮ 7.17 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ 9 ਵਜੇ ਤਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa