ਭਵਿੱਖਫਲ: ਬਨਣਗੇ ਪ੍ਰਾਪਰਟੀ ਨਾਲ ਜੁੜੇ ਕਈ ਕੰਮ

11/12/2019 2:01:27 AM

ਮੇਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰੋ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚੋ।

ਬ੍ਰਿਖ- ਖਰਚਿਅਾਂ ਕਰਕੇ ਅਰਥ ਦਸ਼ਾ ਵੀ ਤੰਗ ਰਹੇਗੀ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿੱਧਰੇ ਫਸ ਨਾ ਜਾਵੇ, ਸਫ਼ਰ ਨਾ ਕਰੋ।

ਮਿਥੁਨ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਦੇਣ ਅਤੇ ਕਿਸੇ ਉਲਝੇ-ਰੁਕੇ ਕੰਮ ਨੂੰ ਸੰਵਾਰਨ ਵਾਲਾ ਪਰ ਆਪਣੇ ਗੁੱਸੇ ’ਤੇ ਵੀ ਕਾਬੂ ਰੱਖਣਾ ਜ਼ਰੂਰੀ ਹੋਵੇਗਾ।

ਕਰਕ- ਅਫ਼ਸਰਾਂ ਦੇ ਨਰਮ ਅਤੇ ਸੁਪੋਰਟਿਵ ਰੁਖ਼ ਕਰਕੇ ਆਪ ਦਾ ਕੋਈ ਪੈਂਡਿੰਗ ਪਿਆ ਕੰਮ ਕੁਝ ਅੱਗੇ ਵਧ ਸਕਦਾ ਹੈ, ਵੱਡੇ ਲੋਕ ਵੀ ਪਾਜ਼ੇਟਿਵ ਰੁਖ਼ ਰੱਖਣਗੇ।

ਸਿੰਘ- ਮਜ਼ਬੂਤ ਸਿਤਾਰਾ ਦੂਜਿਅਾਂ ’ਤੇ ਆਪ ਦੀ ਪੈਠ, ਧਾਕ, ਛਾਪ ਬਣਾਈ ਰੱਖੇਗਾ, ਸ਼ਤਰੂ ਆਪ ਅੱਗੇ ਠਹਿਰ ਨਹੀਂ ਸਕਣਗੇ, ਰਿਲੀਜੀਅਸ ਕੰਮਾਂ ’ਚ ਰੁਚੀ ਰਹੇਗੀ।

ਕੰਨਿਆ- ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ ਪਰ ਕਾਰੋਬਾਰੀ ਕੰਮਾਂ ’ਚ ਸਿਤਾਰਾ ਠੀਕ-ਠਾਕ।

ਤੁਲਾ- ਵਪਾਰਕ ਅਤੇ ਕੰਮਕਾਜੀ ਦਸ਼ਾ ਠੀਕ, ਹਰ ਕੰਮ ਪ੍ਰਤੀ ਦੋਨੋਂ ਪਤੀ-ਪਤਨੀ ਦੀ ਇਕੋ ਸੋਚ ਅਤੇ ਅਪਰੋਚ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਸ਼ਚਕ- ਕਮਜ਼ੋਰ ਸਿਤਾਰੇ ਕਰਕੇ ਮਨ ਡਾਵਾਂ-ਡੋਲ ਅਤੇ ਅਪਸੈੱਟ ਜਿਹਾ ਰਹੇਗਾ, ਨੁਕਸਾਨ ਦਾ ਵੀ ਡਰ, ਕੋਈ ਵੀ ਨਵਾਂ ਯਤਨ ਸ਼ੁਰੂ ਕਰਨ ਤੋਂ ਬਚਣਾ ਚਾਹੀਦਾ ਹੈ।

ਧਨ- ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ, ਰਿਲੀਜੀਅਸ ਕੰਮਾਂ ਅਤੇ ਰਿਲੀਜੀਅਸ ਲਿਟਰੇਚਰ ਪੜ੍ਹਨ ’ਚ ਜੀਅ ਲੱਗੇਗਾ, ਮਾਣ-ਯਸ਼ ਦੀ ਪ੍ਰਾਪਤੀ।

ਮਕਰ- ਪ੍ਰਾਪਰਟੀ ਨਾਲ ਜੁੜਿਆ ਕੰਮ ਕੋਈ ਯਤਨ ਕਰਨ ’ਤੇ ਬਿਹਤਰ ਸ਼ਕਲ ਲੈ ਸਕਦਾ ਹੈ, ਵੱਡੇ ਲੋਕ ਵੀ ਸੁਪੋਰਟਿਵ-ਸਾਫਟ ਰੁਖ਼ ਰੱਖਣਗੇ, ਵਿਰੋਧੀ ਨਿਸਤੇਜ-ਪ੍ਰਭਾਵਹੀਣ ਰਹਿਣਗੇ।

ਕੁੰਭ- ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਕਰਨ ਦੀ ਤਾਕਤ ਬਣੀ ਰਹੇਗੀ, ਤੇਜ-ਪ੍ਰਭਾਵ ਬਣਿਆ ਰਹੇਗਾ, ਵਪਾਰਕ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ।

ਮੀਨ- ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਚੰਗਾ ਨਤੀਜਾ ਦੇਵੇਗੀ, ਜੇ ਕੋਈ ਕੰਮਕਾਜੀ ਕੰਮ ਲਟਕ ਰਿਹਾ ਹੈ ਤਾਂ ਯਤਨ ਕਰਨ ’ਤੇ ਕੁਝ ਬਿਹਤਰੀ ਜ਼ਰੂਰ ਹੋ ਜਾਵੇਗੀ।

12 ਨਵੰਬਰ 2019, ਮੰਗਲਵਾਰ ਕੱਤਕ ਸੁਦੀ ਤਿਥੀ ਪੁੰਨਿਆ (ਸ਼ਾਮ 7.05 ਤਕ) ਅਤੇ ਮਗਰੋਂ ਤਿਥੀ ਏਕਮ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਮੇਖ ’ਚ

ਮੰਗਲ ਤੁਲਾ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਕੱਤਕ ਪ੍ਰਵਿਸ਼ਟੇ : 27, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 21 (ਕੱਤਕ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਅੱਵਲ, ਤਰੀਕ: 14, ਸੂਰਜ ਉਦੈ ਸਵੇਰੇ : 6.56 ਵਜੇ, ਸੂਰਜ ਅਸਤ : ਸ਼ਾਮ 5.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਰਾਤ 8.51 ਤਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ। ਯੋਗ : ਵਿਅਤੀਪਾਤ (ਸਵੇਰੇ 10.36 ਤਕ) ਅਤੇ ਮਗਰੋਂ ਯੋਗ ਵਰਿਯਾਨ। ਚੰਦਰਮਾ : ਮੇਖ ਰਾਸ਼ੀ ’ਤੇ (12-13 ਮੱਧ ਰਾਤ 3.11 ਤਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਕੱਤਕ ਪੰੁਨਿਆ, ਕੱਤਕ ਸਨਾਨ ਸਮਾਪਤ, ਸ਼੍ਰੀ ਸਤਿਨਾਰਾਇਣ ਵਰਤ, ਭੀਸ਼ਮ ਪੰਚਕ ਸਮਾਪਤ, ਸ੍ਰੀ ਗੁਰੂ ਨਾਨਕ ਜਯੰਤੀ, ਤਰੀਪੁਰ ਉਤਸਵ, ਚਤੁਰਮਾਸ ਵਰਤ-ਨਿਯਮ ਆਦਿ ਸਮਾਪਤ (ਜੈਨ), ਮੇਲਾ ਰਾਮ ਤੀਰਥ (ਪੰਜਾਬ), ਮੇਲਾ ਕਪਾਲ ਮੋਚਨ (ਹਰਿਆਣਾ), ਮੇਲਾ ਪੁਸ਼ਕਰ (ਰਾਜਸਥਾਨ), ਮੇਲਾ ਗੜ੍ਹ ਗੰਗਾ (ਉੱਤਰ ਪ੍ਰਦੇਸ਼), ਮੇਲਾ ਝਿੜੀ ਬਾਬਾ (ਜੰਮੂ), ਪੰ. ਮਦਨ ਮੋਹਨ ਮਾਲਵੀਆ ਪੁੰਨ ਤਿਥੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa