ਭਵਿੱਖਫਲ: ਸਿਤਾਰੇ ਪ੍ਰਬਲ ਹੋਣ ਕਾਰਨ ਰਾਜਕੀ ਕੰਮਾਂ ’ਚ ਮਿਲੇਗੀ ਸਫਲਤਾ

11/13/2019 2:02:01 AM

ਮੇਖ- ਟੂਰਿਜ਼ਮ, ਟੀਚਿੰਗ, ਡੈਕੋਰੇਸ਼ਨ, ਇਲੈਕਟ੍ਰੋਨਿਕਸ, ਏਅਰ ਟਿਕਟਿੰਗ, ਕੈਟਰਿੰਗ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਖ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਮੂਡ ’ਚ ਖੁਸ਼ਦਿਲੀ, ਜ਼ਿੰਦਾਦਿਲੀ, ਰੰਗੀਨੀ, ਚੰਚਲਤਾ ਰਹੇਗੀ, ਆਪਣੇ ਸਵਛੰਦ ਹੁੰਦੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਮਿਥੁਨ- ਜਨਰਲ ਸਿਤਾਰਾ ਕਮਜ਼ੋਰ, ਨਾ ਤਾਂ ਕੰਮਕਾਜੀ ਟੂਰ ਕਰੋ ਅਤੇ ਨਾ ਹੀ ਕੋਈ ਕੰਮਕਾਜੀ ਕੰਮ ਬੇ-ਧਿਆਨੀ ਨਾਲ ਕਰੋ, ਝਮੇਲਿਅਾਂ ਤੋਂ ਵੀ ਆਪਣੇ ਆਪ ਨੂੰ ਬਚਾ ਕੇ ਰੱਖੋ।

ਕਰਕ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਵਾਟਰ, ਕੈਮੀਕਲਜ਼, ਸਮੁੰਦਰੀ ਪ੍ਰੋਡਕਟਸ, ਇੰਪੋਰਟ-ਐਕਸਪੋਰਟ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਸਿੰਘ- ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਸਾਫਟ, ਸੁਪੋਰਟਿਵ ਰੁਖ਼ ਰੱਖਣਗੇ, ਯਤਨ ਕਰਨ ’ਤੇ ਕੋਈ ਬਾਧਾ-ਮੁਸ਼ਕਿਲ ਹਟੇਗੀ, ਜਨਰਲ ਸਿਤਾਰਾ ਬਿਹਤਰ।

ਕੰਨਿਆ- ਸਟਰੌਂਗ ਸਿਤਾਰਾ ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰੱਖੇਗਾ, ਪਲਾਨਿੰਗ ’ਚੋਂ ਵੀ ਕੋਈ ਕੰਪਲੀਕੇਸ਼ਨ ਹਟੇਗੀ ਪਰ ਅਰਥ ਦਸ਼ਾ ਕੁਝ ਤੰਗ ਰਹੇਗੀ।

ਤੁਲਾ- ਸਿਤਾਰਾ ਸਿਹਤ ਲਈ ਕਮਜ਼ੋਰ ਹੈ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਅਾਂ ਸਿਹਤ ਨੂੰ ਸੂਟ ਨਾ ਕਰਦੀਅਾਂ ਹੋਣ, ਸਫਰ ਵੀ ਨੁਕਸਾਨ-ਪ੍ਰੇਸ਼ਾਨੀ ਵਾਲਾ।

ਬ੍ਰਿਸ਼ਚਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਧਿਆਨ ਰੱਖੋ ਕਿ ਆਪੋਜ਼ਿਟ ਸੈਕਸ ਦੇ ਪ੍ਰਤੀ ਵਧੀ ਹੋਈ ਅਟ੍ਰੈਕਸ਼ਨ ਆਪ ਨੂੰ ਕਿਸੇ ਸਮੇਂ ਮੁਸ਼ਕਿਲ ’ਚ ਨਾ ਪਾ ਦੇਵੇ।

ਧਨ- ਕਿਸੇ ਸਟਰੌਂਗ ਸ਼ਤਰੂ ਦੇ ਟਕਰਾਅ ਵਾਲੇ ਮੂਡ ਕਰਕੇ ਆਪ ਕਿਸੇ ਸਮੇਂ ਮੁਸ਼ਕਿਲ ’ਚ ਨਾ ਫਸ ਜਾਓ, ਇਸ ਲਈ ਸ਼ਤਰੂ ਪ੍ਰਬਲ ਹੋਵੇ ਜਾਂ ਕਮਜ਼ੋਰ, ਉਸ ਤੋਂ ਆਪਣੇ ਆਪ ਨੂੰ ਬਚਾਅ ਕੇ ਰੱਖੋ।

ਮਕਰ- ਸੰਤਾਨ ਦੇ ਸੁਪੋਰਟਿਵ ਅਤੇ ਸਹਿਯੋਗੀ ਰੁਖ਼ ’ਤੇ ਭਰੋਸਾ ਕਰਨਾ ਸਹੀ ਰਹੇਗਾ, ਜਨਰਲ ਤੌਰ ’ਤੇ ਆਪ ਹਰ ਮਰੋਚੇ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ, ਮਾਣ-ਯਸ਼ ਦੀ ਪ੍ਰਾਪਤੀ।

ਕੁੰਭ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇ ਸਕਦੀ ਹੈ, ਵੱਡੇ ਲੋਕਾਂ ’ਚ ਆਪ ਦਾ ਲਿਹਾਜ਼-ਪੈਠ ਬਣੀ ਰਹੇਗੀ।

ਮੀਨ- ਵੱਡੇ ਲੋਕ ‘ਆਊਟ ਆਫ ਵੇ’ ਜਾ ਕੇ ਵੀ ਆਪ ਦੀ ਮਦਦ ਕਰਨ ਦੇ ਮੂਡ ’ਚ ਦਿਸਣਗੇ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ ਪਰ ਪੈਰ ਫਿਸਲਣ ਦਾ ਡਰ ਬਣਿਆ ਰਹੇਗਾ।

13 ਨਵੰਬਰ 2019, ਬੁੱਧਵਾਰ ਮੱਘਰ ਵਦੀ ਤਿਥੀ ਏਕਮ (ਰਾਤ 7.42 ਤਕ) ਅਤੇ ਮਗਰੋਂ ਤਿਥੀ ਦੂਜ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਤੁਲਾ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਕੱਤਕ ਪ੍ਰਵਿਸ਼ਟੇ : 28, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 22 (ਕੱਤਕ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਅੱਵਲ, ਤਰੀਕ: 15, ਸੂਰਜ ਉਦੈ ਸਵੇਰੇ : 6.57 ਵਜੇ, ਸੂਰਜ ਅਸਤ : ਸ਼ਾਮ 5.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਰਾਤ 10.01 ਤਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ। ਯੋਗ : ਵਰਿਯਾਨ (ਸਵੇਰੇ 10.04 ਤਕ) ਅਤੇ ਮਗਰੋਂ ਯੋਗ ਪਰਿਧ। ਚੰਦਰਮਾ: ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਮੱਘਰ ਵਦੀ ਪੱਖ ਸ਼ੁਰੂ, ਮਹਾਰਾਜਾ ਰਣਜੀਤ ਸਿੰਘ ਜਨਮ ਦਿਨ, ਪਦਮਕ ਯੋਗ (ਰਾਤ 10.01 ਤਕ (ਜਲੰਧਰ ਟਾਈਮ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa