ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ
11/19/2019 1:59:14 AM

ਮੇਖ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਹੀਂ ਸਕਣਗੇ।
ਬ੍ਰਿਖ- ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਦੀ ਤਾਕਤ ਬਣੀ ਰਹੇਗੀ, ਕੰਮਕਾਜੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ।
ਮਿਥੁਨ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆ-ਰੁਕਿਆ ਕੰਮਕਾਜੀ ਕੰਮ ਕੁਝ ਅੱਗੇ ਵਧ ਸਕਦਾ ਹੈ, ਕਾਰੋਬਾਰੀ ਟੂਰਿੰਗ ਫਰੂਟਫੁੱਲ ਰਹੇਗੀ।
ਕਰਕ- ਅਰਥ ਅਤੇ ਕਾਰੋਬਾਰੀ ਕੰਮਾਂ ਦੀ ਦਸ਼ਾ ਚੰਗੀ, ਮੂਡ ’ਚ ਖੁਸ਼ਦਿਲੀ, ਰੰਗੀਨੀ, ਜ਼ਿੰਦਾਦਿਲੀ,ਆਪਣੇ ਸਵਸ਼ੰਦ ਹੁੰਦੇ ਮਨ ’ਤੇ ਕਾਬੂ ਰੱਖਣਾ ਜ਼ਰੂਰੀ।
ਸਿੰਘ- ਅਫਸਰਾਂ ਦੇ ਸਾਫਟ-ਸੁਪੋਰਟਿਵ ਰੁਖ਼ ਕਰਕੇ ਕੋਈ ਸਰਕਾਰੀ ਕੰਪਲੀਕੇਸ਼ਨ ਰਸਤੇ ’ਚੋਂ ਹਟ ਸਕਦੀ ਹੈ, ਵੈਸੇ ਵੀ ਹਰ ਪੱਖੋਂ ਬਿਹਤਰੀ ਦੇ ਹਾਲਾਤ ਬਣਨਗੇ।
ਕੰਨਿਆ- ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ, ਕੋਈ ਬਾਧਾ-ਮੁਸ਼ਕਿਲ ਹਟੇਗੀ।
ਤੁਲਾ- ਰਾਜ-ਦਰਬਾਰ ਦੇ ਕੰਮ ਅਟੈਂਡ ਕਰਨ ਲਈ ਸਿਤਾਰਾ ਸਟਰੌਂਗ, ਮਾਣ-ਸਨਮਾਨ ਦੀ ਪ੍ਰਾਪਤੀ, ਆਪ ਦੂਜਿਅਾਂ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਬ੍ਰਿਸ਼ਚਕ- ਜਨਰਲ ਸਿਤਾਰਾ ਬਿਹਤਰ, ਆਪ ਦਾ ਕਦਮ ਬੜ੍ਹਤ ਵੱਲ, ਉਦੇਸ਼-ਮਨੋਰਥ ਹੱਲ ਹੋਣਗੇ, ਕਿਸੇ ਰੁਕੇ ਪਏ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲੇਗਾ।
ਧਨ- ਪੇਟ ’ਚ ਬੜਬੜੀ ਦਾ ਡਰ, ਨੁਕਸਾਨ ਵੀ ਹੋ ਸਕਦਾ ਹੈ ਪਰ ਅਰਥ ਦਸ਼ਾ ਕੰਫਰਟੇਬਲ ਰਹੇਗੀ, ਜਨਰਲ ਹਾਲਾਤ ਵੀ ਨਾਰਮਲ ਬਣੇ ਰਹਿਣਗੇ।
ਮਕਰ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਸ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਦਭਾਅ ਬਣਾਈ ਰੱਖਣਗੇ।
ਕੁੰਭ- ਮਨੋਬਲ ’ਚ ਕਮਜ਼ੋਰੀ ਬਣੀ ਰਹੇਗੀ, ਵੈਸੇ ਵੀ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਹੀਂ ਕਰ ਸਕੋਗੇ, ਨੁਕਸਾਨ-ਪ੍ਰੇਸ਼ਾਨੀ ਦਾ ਡਰ।
ਮੀਨ- ਰਿਲੀਜੀਅਸ ਕੰਮਾਂ ’ਚ ਧਿਆਨ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਕਾਰੋਬਾਰੀ ਦਸ਼ਾ ਚੰਗੀ, ਜਨਰਲ ਤੌਰ ’ਤੇ ਆਪ ਦੂਜਿਅਾਂ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ।
19 ਨਵੰਬਰ 2019, ਮੰਗਲਵਾਰ ਮੱਘਰ ਵਦੀ ਤਿਥੀ ਸਪਤਮੀ (ਬਾਅਦ ਦੁਪਹਿਰ 3.36 ਤਕ) ਅਤੇ ਮਗਰੋਂ ਤਿਥੀ ਅਸ਼ਟਮੀ
ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਕਰਕ ’ਚ
ਮੰਗਲ ਤੁਲਾ ’ਚ
ਬੁੱੱਧ ਤੁਲਾ ’ਚ
ਗੁਰੂ ਧਨ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 4, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 28 (ਕੱਤਕ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਅੱਵਲ, ਤਰੀਕ : 21, ਸੂਰਜ ਉਦੈ : ਸਵੇਰੇ 7.02 ਵਜੇ, ਸੂਰਜ ਅਸਤ : ਸ਼ਾਮ 5.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਰਾਤ 9.23 ਤਕ) ਅਤੇ ਮਗਰੋਂ ਨਕਸ਼ੱਤਰ ਮੱਘਾ। ਯੋਗ : ਬ੍ਰਹਮ (ਰਾਤ 10.06 ਤਕ) ਅਤੇ ਮਗਰੋਂ ਯੋਗ ਏਂਦਰ। ਚੰਦਰਮਾ : ਕਰਕ ਰਾਸ਼ੀ ’ਤੇ (ਰਾਤ 9.23 ਤਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਰਾਤ 9.23 ਤਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਕਾਲ ਭੈਰਵ ਅਸ਼ਟਮੀ (ਕਾਲ ਅਸ਼ਟਮੀ), ਭੈਰਮ ਜਯੰਤੀ, ਸ਼੍ਰੀਮਤੀ ਇੰਦਰਾ ਗਾਂਧੀ ਅਤੇ ਮਹਾਰਾਣੀ ਲਕਸ਼ਮੀ ਬਾਈ ਜਯੰਤੀ, ਸਿਟੀਜ਼ਨ ਡੇ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।