ਭਵਿੱਖਫਲ : ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

11/20/2019 2:05:35 AM

ਮੇਖ- ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧਣ ਦੀ ਆਸ ਪਰ ਪੈਰ ਫਿਸਲਣ ਦਾ ਡਰ।

ਬ੍ਰਿਖ- ਅਦਾਲਤ ’ਚ ਜਾਣ ’ਤੇ ਜਿੱਥੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਉਥੇ ਵੱਡੇ ਲੋਕ ਵੀ ਆਪ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ, ਸ਼ਤਰੂ ਕਮਜ਼ੋਰ।

ਮਿਥੁਨ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ, ਵਿਰੋਧੀ ਆਪ ਦੀ ਪਕੜ ਹੇਠ ਰਹਿਣਗੇ।

ਕਰਕ- ਐਗਰੀਕਲਚਰਲ ਪ੍ਰੋਡਕਟਸ, ਐਗਰੀਕਲਚਰਲ ਇੰਪਲੀਮੈਂਟਸ, ਟੂਲਜ਼, ਖਾਦਂ-ਬੀਜਾਂ ਦਾ ਕੰਮ ਕਰਨ ਵਾਲੇ ਲੋਕਾਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।

ਸਿੰਘ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਵਿਜੇ ਮਿਲੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰਨਾ ਸਹੀ ਰਹਿ ਸਕਦਾ ਹੈ।

ਕੰਨਿਆ- ਕਿਉਂਕਿ ਸਮਾਂ ਉਲਝਣਾਂ-ਝਮੇਲਿਅਾਂ ਵਾਲਾ ਹੈ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਦੂਜਿਅਾਂ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।

ਤੁਲਾ- ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ, ਜੇ ਕੋਈ ਕੰਮ ਰੁਕਿਆ ਪਿਆ ਹੋਵੇ ਤਾਂ ਯਤਨ ਕਰ ਲਓ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ।

ਬ੍ਰਿਸ਼ਚਕ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਅਤੇ ਵੱਡੇ ਲੋਕ ਸਾਫਟ-ਹਮਦਰਦਾਨਾ ਰੁਖ਼ ਰੱਖਣਗੇ ਪਰ ਸਿਹਤ ਦੀ ਸੰਭਾਲ ਰੱਖਣੀ ਜ਼ਰੂਰੀ।

ਧਨ- ਜਨਰਲ ਤੌਰ ’ਤੇ ਸਟਰਾਂਗ ਸਿਤਾਰੇ ਕਰਕੇ ਆਪ ਅੱਗੇ ਦੂਜਿਅਾਂ ਦੀ ਪੇਸ਼ ਨਹੀਂ ਚੱਲ ਸਕੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਮਕਰ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ, ਨੁਕਸਾਨ ਦਾ ਡਰ, ਮੈਂਟਲ ਟੈਨਸ਼ਨ-ਪ੍ਰੇਸ਼ਾਨੀ ਰਹੇਗੀ।

ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਨੂੰ ਆਪਣੇ ਪ੍ਰੋਗਰਾਮਾਂ ਨੂੰ ਕੁਝ ਅੱਗੇ ਵਧਾਉਣ ’ਚ ਸਫਲਤਾ ਮਿਲੇਗੀ, ਘਰੇਲੂ ਮੋਰਚੇ ’ਤੇ ਮੇਲ-ਸਦਭਾਓ ਰਹੇਗਾ।

ਮੀਨ- ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਅਤੇ ਆਪ ਦੀ ਲੱਤ ਖਿੱਚਣ ਲਈ ਆਪਣੀਅਾਂ ਸ਼ਰਾਰਤਾਂ ’ਚ ਲੱਗੇ ਰਹਿਣਗੇ, ਆਪਣੇ ਆਪ ਨੂੰ ਦੂਜਿਅਾਂ ਦੇ ਮਾਮਲੇ ਤੋਂ ਵੀ ਬਚਾਅ ਕੇ ਰੱਖੋ।

20 ਨਵੰਬਰ 2019, ਬੁੱਧਵਾਰ ਮੱਘਰ ਵਦੀ ਤਿਥੀ ਅਸ਼ਟਮੀ (ਦੁਪਹਿਰ 1.41 ਤਕ) ਅਤੇ ਮਗਰੋਂ ਤਿਥੀ ਨੌਮੀ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਸਿੰਘ ’ਚ

ਮੰਗਲ ਤੁਲਾ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 5, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 29 (ਕੱਤਕ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਅੱਵਲ, ਤਰੀਕ : 22, ਸੂਰਜ ਉਦੈ : ਸਵੇਰੇ 7.03 ਵਜੇ, ਸੂਰਜ ਅਸਤ : ਸ਼ਾਮ 5.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੱਘਾ (ਰਾਤ 8.05 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ। ਯੋਗ : ਏਂਦਰ (ਸ਼ਾਮ 7.17 ਤਕ) ਅਤੇ ਮਗਰੋਂ ਯੋਗ ਵੈਧ੍ਰਿਤੀ। ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ-ਰਾਤ), ਰਾਤ 8.05 ਤਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

 

Bharat Thapa

This news is Edited By Bharat Thapa