ਭਵਿੱਖਫਲ: ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ਦਾ ਰੱਖੋ ਧਿਆਣ

11/21/2019 2:03:53 AM

ਮੇਖ- ਯਤਨ ਕਰਨ ’ਤੇ ਆਪ ਨੂੰ ਆਪਣੇ ਕਿਸੇ ਪ੍ਰੋਗਰਾਮ ਨੂੰ ਫਾਈਨਲ ਕਰਨ ’ਚ ਮਦਦ ਮਿਲੇਗੀ, ਸੰਤਾਨ ਦਾ ਰੁਖ ਵੀ ਸਹਿਯੋਗੀ ਅਤੇ ਸੁਪੋਰਟਿਵ ਰਹੇਗਾ।

ਬ੍ਰਿਖ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਸ਼ਨੀ-ਕੇਤੂ ਦੀ ਸਥਿਤੀ ਸਿਹਤ ਨੂੰ ਅਪਸੈੱਟ ਰੱਖਣ ਵਾਲੀ ਹੈ।

ਮਿਥੁਨ- ਮਿੱਤਰ ਸੱਜਣਸਾਥੀ, ਕਾਰੋਬਾਰੀ ਪਾਰਟਨਰਜ਼, ਆਪ ਦੇ ਨਾਲ ਸਹਿਯੋਗ ਕਰਨਗੇ ਅਤੇ ਤਾਲਮੇਲ ਰੱਖਣਗੇ ਪਰ ਸੁਭਾਅ ’ਚ ਗੁੱਸਾ ਅਤੇ ਬੇਚੈਨੀ ਬਣੀ ਰਹੇਗੀ।

ਕਰਕ- ਮਿੱਟੀ-ਰੇਤਾ,ਬੱਜਰੀ-ਸੀਮੈਂਟ, ਇੱਟਾਂ, ਬਿਲਡਿੰਗ ਮਟੀਰੀਅਲ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ- ਇਰਾਦਿਅਾਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਕਰਕੇ ਸਿਹਤ ਕੁਝ ਅਪਸੈੱਟ ਜਿਹੀ ਰਹਿ ਸਕਦੀ ਹੈ।

ਕੰਨਿਆ- ਖਰਚਿਆਂ ਕਾਰਣ ਅਰਥ ਦਸ਼ਾ ਟਾਈਟ ਰਹੇਗੀ, ਿਧਆਨ ਰੱਖੋ ਕਿ ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਿਕਧਰੇ ਫਸ ਨਾ ਜਾਵੇ।

ਤੁਲਾ- ਸਿਤਾਰਾ ਆਮਦਨ ਵਾਲਾ,ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਕੰਮ ’ਚੋਂ ਪੇਚੀਦੇਗੀ ਹਟੇਗੀ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਸ਼ਚਕ- ਸਫਲਤਾ ਅਤੇ ਇੱਜ਼ਤਮਾਨ ਲਈ ਸਮਾਂ ਚੰਗਾ, ਕਾਰੋਬਾਰੀ ਤੌਰ ’ਤੇ ਵੀ ਕਦਮ ਬੜ੍ਹਤ ਵਲ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਧਨ- ਜਨਰਲ ਤੌਰ ’ਤੇ ਸਿਤਾਰਾ ਮਜ਼ਬੂਤ, ਸ਼ਤਰੂ ਆਪ ਦੀ ਪਕੜ ’ਚ ਰਹਿਣਗੇ ਪਰ ਫੈਮਿਲੀ ਫ੍ਰੰਟ ’ਤੇ ਤਣਾਤਣੀ, ਖਿੱਚਾਤਣੀ ਰਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।

ਮਕਰ- ਸਿਤਾਰਾ ਪੇਟ ਲਈ ਕਮਜ਼ੋਰ , ਇਸ ਲਈ ਨਾਪ-ਤੋਲ ਕੇ ਖਾਣਾ ਪੀਣਾ ਸਹੀ ਰਹੇਗਾ, ਨਾ ਤਾਂ ਕਿਸੇ ਦੀ ਜ਼ਮਾਨਤ ਦਿਓ ਅਤੇ ਨਾ ਹੀ ਜ਼ਿੰਮੇਵਾਰੀ ’ਚ ਫਸੋ।

ਕੁੰਭ- ਵਪਾਰਕ ਅਤੇ ਕੰਮਕਾਜੀ ਕੰਮਾਂ ਲਈ ਿਸਤਾਰਾ ਚੰਗਾ, ਦੋਨੋਂ ਪਤੀ-ਪਤਨੀ ਇਕ ਦੂਜੇ ਨੂੰ ਸੁਪੋਰਟ ਕਰਨਗੇ ਅਤੇ ਸਹਿਯੋਗ ਦੇਣਗੇ।

ਮੀਨ- ਕਮਜ਼ੋਰ ਮਨੋਬਲ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਰਿਸਕ ਨਾ ਲਓਗੇ, ਆਪਣੀ ਅਰਥ ਦਸ਼ਾ ’ਤੇ ਵੀ ਨਜ਼ਰ ਰੱਖੋ ਤਾਂ ਕਿ ਆਪ ਕਿਸੇ ਸਮੇਂ ਉਧਾਰੀ ਦੇ ਚਕਰ ’ਚ ਫਸਣ ਲਈ ਮਜਬੂਰ ਨਾ ਹੋ ਜਾਓ।

21 ਨਵੰਬਰ 2019, ਵੀਰਵਾਰ ਮੱਘਰ ਵਦੀ ਤਿਥੀ ਨੌਮੀ (ਪੂਰਵ ਦੁਪਹਿਰ 11.29 ਤਕ) ਅਤੇ ਮਗਰੋਂ ਤਿਥੀ ਦਸ਼ਮੀ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਸਿੰਘ ’ਚ

ਮੰਗਲ ਤੁਲਾ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 6, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 30 (ਕੱਤਕ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਅੱਵਲ, ਤਰੀਕ : 23, ਸੂਰਜ ਉਦੈ : ਸਵੇਰੇ 7.04 ਵਜੇ, ਸੂਰਜ ਅਸਤ : ਸ਼ਾਮ 5.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ(ਸ਼ਾਮ 6.29ਤੱਕ), ਅਤੇ ਮਗਰੋਂ ਨਕਸ਼ਤਰ ਉਤਰਾ ਫਾਲਗੁਣੀ, ਯੋਗ : ਵੈਧ੍ਰਿਤੀ (ਸ਼ਾਮ 4.14ਤਕ) ਅਤੇ ਮਗਰੋਂ ਯੋਗਵਿਸ਼ ਕੁੰਭ, ਚੰਦਰਮਾ : ਸਿੰਘ ਰਾਸ਼ੀ ’ਤੇ (21-22ਮੱਧ ਰਾਤ12.03ਤਕ), ਅਤੇ ਮਗਰੋਂ ਕੰਿਨਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (ਰਾਤ10.15 ’ਤੇ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa