ਭਵਿੱਖਫਲ: ਸਿਤਾਰੇ ਪ੍ਰਬਲ ਹੋਣ ਕਾਰਨ ਰਾਜਕੀ ਕੰਮਾਂ ’ਚ ਮਿਲੇਗੀ ਸਫਲਤਾ

11/23/2019 12:56:40 AM

ਮੇਖ— ਕਮਜ਼ੋਰ ਸਿਤਾਰੇ ਕਰਕੇ ਮਨ ਕਿਸੇ ਵੀ ਕੰਮ ਨੂੰ ਹੱਥ 'ਚ ਲੈਣ ਲਈ ਰਾਜ਼ੀ ਨਾ ਹੋਵੇਗਾ, ਆਪਣੇ ਵੀ ਕਿਸੇ ਸਮੇਂ ਵਿਰੋਧੀਆਂ ਨਾਲ ਖੜ੍ਹੇ ਨਜ਼ਰ ਆ ਸਕਦੇ ਹਨ।

ਬ੍ਰਿਖ— ਜਨਰਲ ਸਿਤਾਰਾ ਸਟਰੌਂਗ, ਜਿਹੜਾ ਆਪ ਨੂੰ ਦੂਜਿਆਂ 'ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਕੇਤੂ-ਸ਼ਨੀ ਦੀ ਸਥਿਤੀ ਸਿਹਤ ਨੂੰ ਡਿਸਟਰਬ ਰੱਖਣ ਵਾਲੀ ਹੈ।

ਮਿਥੁਨ— ਯਤਨ ਕਰਨ 'ਤੇ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ 'ਚ ਨਾ ਸਿਰਫ ਕੋਈ ਬਾਧਾ-ਮੁਸ਼ਕਿਲ ਹਟੇਗੀ, ਬਲਕਿ ਉਸ ਨੂੰ ਕੁਝ ਨਾ ਕੁਝ ਪੇਸ਼ਕਦਮੀ ਵੀ ਜ਼ਰੂਰੀ ਹੋਵੇਗੀ।

ਕਰਕ— ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਕਰਨ ਦੀ ਤਾਕਤ ਬਣੀ ਰਹੇਗੀ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਵੀ ਪ੍ਰਭਾਵਹੀਣ ਅਤੇ ਕਮਜ਼ੋਰ ਰਹਿਣਗੇ।

ਸਿੰਘ— ਮਿੱਤਰ, ਸੱਜਣ-ਸਾਥੀ ਮਿਹਰਬਾਨ ਰਹਿਣਗੇ, ਕੰਮਕਾਜੀ ਦਸ਼ਾ ਕੰਫਰਟੇਬਲ ਰਹੇਗੀ, ਜਨਰਲ ਸਿਤਾਰਾ ਸਟਰੌਂਗ, ਆਪਣੇ ਕੰਮਾਂ ਨੂੰ ਆਪ ਜੋਸ਼ ਨਾਲ ਨਿਪਟਾ ਸਕੋਗੇ।

ਕੰਨਿਆ— ਕਾਰੋਬਾਰੀ ਟੂਰਿੰਗ, ਸਪਲਾਈ ਅਤੇ ਆਪਣਾ ਕੰਮ-ਧੰਦਾ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਮਿਹਨਤ ਅਤੇ ਭੱਜ-ਦੌੜ ਦੀ ਪਾਜ਼ੇਟਿਵ ਰਿਟਰਨ ਮਿਲੇਗੀ।

ਤੁਲਾ— ਜਨਰਲ ਸਿਤਾਰਾ ਨੁਕਸਾਨ-ਪ੍ਰੇਸ਼ਾਨੀ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਆਪਣੇ ਆਪ ਨੂੰ ਦੂਜਿਆਂ ਦੇ ਪੰਗਿਆਂ-ਝਮੇਲਿਆਂ ਤੋਂ ਬਚਾਅ ਕੇ ਰੱਖੋ।

ਬ੍ਰਿਸ਼ਚਕ— ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਦੇਣ ਵਾਲਾ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ, ਯਤਨ ਕਰਨ 'ਤੇ ਕੋਈ ਉਲਝਿਆ-ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ।

ਧਨ— ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ 'ਚ ਸਫਲਤਾ ਮਿਲੇਗੀ, ਅਫਸਰ ਵੀ ਮਿਹਰਬਾਨ ਰਹਿਣਗੇ ਅਤੇ ਹਮਦਰਦਾਨਾ ਰੁਖ਼ ਰੱਖਣਗੇ ਪਰ ਸੁਭਾਅ 'ਚ ਗੁੱਸਾ ਬਣਿਆ ਰਹੇਗਾ।

ਮਕਰ— ਰਿਲੀਜੀਅਸ ਕੰਮਾਂ ਅਤੇ ਪੌਰਾਣਿਕ ਲਿਟਰੇਚਰ ਪੜ੍ਹਨ 'ਚ ਰੁਚੀ ਰਹੇਗੀ, ਉਦੇਸ਼-ਮਨੋਰਥ ਹੱਲ ਹੋਣਗੇ, ਹਰ ਫਰੰਟ 'ਤੇ ਕਦਮ ਬੜ੍ਹਤ ਵੱਲ ਰਹੇਗਾ।

ਕੁੰਭ— ਸਿਤਾਰਾ ਸਿਹਤ, ਖਾਸ ਕਰਕੇ ਪੇਟ ਲਈ ਕਮਜ਼ੋਰ, ਇਸ ਲਈ ਨਾਪ-ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖੋ।

ਮੀਨ— ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ ਪਰ ਧਿਆਨ ਰੱਖੋ ਕਿ ਆਪੋਜ਼ਿਟ ਸੈਕਸ ਦੇ ਪ੍ਰਤੀ ਵਧੀ ਹੋਈ ਅਟ੍ਰੈਕਸ਼ਨ ਆਪ ਨੂੰ ਕਿਸੇ ਸਮੇਂ ਕਿਸੇ ਮੁਸੀਬਤ 'ਚ ਨਾ ਫਸਾ ਦੇਵੇ।

23 ਨਵੰਬਰ 2019, ਸ਼ਨੀਵਾਰ ਮੱਘਰ ਵਦੀ ਤਿਥੀ ਦੁਆਦਸ਼ੀ (23-24 ਮੱਧ ਰਾਤ 3.43 ਤਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੈ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ 'ਚ
ਚੰਦਰਮਾ ਕੰਨਿਆ 'ਚ
ਮੰਗਲ ਤੁਲਾ 'ਚ
ਬੁੱਧ ਤੁਲਾ 'ਚ
ਗੁਰੂ ਧਨ 'ਚ
ਸ਼ੁੱਕਰ ਧਨ 'ਚ
ਸ਼ਨੀ ਧਨ 'ਚ
ਰਾਹੂ ਮਿਥੁਨ 'ਚ                          
ਕੇਤੂ ਧਨ 'ਚ
ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 8, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 2 (ਮੱਘਰ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਅੱਵਲ, ਤਰੀਕ : 25, ਸੂਰਜ ਉਦੈ : ਸਵੇਰੇ 7.05 ਵਜੇ, ਸੂਰਜ ਅਸਤ : ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਬਾਅਦ ਦੁਪਹਿਰ 2.45 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਪ੍ਰੀਤੀ (ਸਵੇਰੇ 9.38 ਤਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਕੰਨਿਆ ਰਾਸ਼ੀ 'ਤੇ (23-24 ਮੱਧ ਰਾਤ 1.46 ਤਕ) ਅਤੇ ਮਗਰੋਂ ਤੁਲਾ ਰਾਸ਼ੀ 'ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ 9 ਤੋਂ ਸਾਢੇ ਦਸ ਵਜੇ ਤਕ। ਪੁਰਬ ਦਿਵਸ ਅਤੇ ਤਿਉਹਾਰ : ਤਰੀ ਸਪਰਸ਼ਾ ਮਹਾ-ਦੁਆਦਸ਼ੀ, ਸ਼੍ਰੀ ਸਤਿ ਸਾਈਂ ਬਾਬਾ ਜਯੰਤੀ।

—(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

KamalJeet Singh

This news is Edited By KamalJeet Singh