ਭਵਿੱਖਫਲ: ਬਨਣਗੇ ਪ੍ਰਾਪਰਟੀ ਨਾਲ ਜੁੜੇ ਕਈ ਕੰਮ

11/24/2019 2:03:28 AM

ਮੇਖ- ਪਤੀ-ਪਤਨੀ ਰਿਸ਼ਤਿਅਾਂ ’ਚ ਮਿਠਾਸ, ਤਾਲਮੇਲ, ਸਦਭਾਓ ਬਣਿਆ ਰਹੇਗਾ ਅਤੇ ਦੋਨੋਂ ਇਕ-ਦੂਜੇ ਨੂੰ ਨਾਰਾਜ਼ ਨਹੀਂ ਕਰਨਾ ਚਾਹੁਣਗੇ, ਕੰਮਕਾਜੀ ਦਸ਼ਾ ਸੰਤੋਖਜਨਕ।

ਬ੍ਰਿਖ- ਦੁਸ਼ਮਣਾਂ ’ਤੇ ਭਰੋਸਾ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤੁਲੇ ਹੋਏ ਨਜ਼ਰ ਆਉਣਗੇ, ਮਨ ਵੀ ਟੈਨਸ਼ਨ ’ਚ ਡੁੱਬਿਆ ਰਹੇਗਾ।

ਮਿਥੁਨ- ਸੰਤਾਨ ਦੇ ਸਹਿਯੋਗੀ ਅਤੇ ਪਾਜ਼ੇਟਿਵ ਰੁਖ਼ ਕਰਕੇ ਆਪ ਆਪਣੀ ਕਿਸੇ ਫੈਮਿਲੀ ਪ੍ਰਾਬਲਮ ਦੀ ਸੈਟਲਮੈਂਟ ਦੇ ਨੇੜੇ ਪਹੁੰਚ ਸਕਦੇ ਹੋ, ਸ਼ਤਰੂ ਕਮਜ਼ੋਰ।

ਕਰਕ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਪਾਜ਼ੇਟਿਵ ਨਤੀਜਾ ਦੇ ਸਕਦੀ ਹੈ, ਘਰੇਲੂ ਮੋਰਚੇ ’ਤੇ ਵੀ ਤਾਲਮੇਲ-ਸਦਭਾਓ ਬਣਿਆ ਰਹੇਗਾ।

ਸਿੰਘ- ਮਿੱਤਰਾਂ ਨਾਲ ਮੇਲ-ਜੋਲ ਅਤੇ ਨੇੜਤਾ ਫਰੂਟਫੁਲ, ਵਿਰੋਧੀ ਕਮਜ਼ੋਰ ਰਹਿਣਗੇ, ਵੈਸੇ ਜਨਰਲ ਤੌਰ ’ਤੇ ਆਪ ਦੂਜਿਅਾਂ ’ਤੇ ਹਰ ਪੱਖੋਂ ਹਾਵੀ-ਪ੍ਰਭਾਵੀ ਰਹੋਗੇ।

ਕੰਨਿਆ- ਟੂਰਿਜ਼ਮ, ਕੰਸਲਟੈਂਸੀ, ਏਅਰ ਟਿਕਟਿੰਗ, ਡੈਕੋਰੇਸ਼ਨ, ਇਲੈਕਟ੍ਰੋਨਿਕਸ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲਣ ਦੀ ਆਸ।

ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਫੇਵਰੇਬਲ ਸਕਸੈੱਸ ਮਿਲੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ।

ਬ੍ਰਿਸ਼ਚਕ- ਧਿਆਨ ਰੱਖੋ ਕਿ ਉਲਝਣਾਂ-ਝਮੇਲਿਅਾਂ, ਮੁਸ਼ਕਿਲਾਂ ਸਿਰ ਚੁੱਕ ਕੇ ਆਪ ਨੂੰ ਪ੍ਰੇਸ਼ਾਨ ਨਾ ਕਰਦੀਅਾਂ ਰਹਿਣ, ਦੂਜਿਅਾਂ ਦੇ ਝਾਂਸੇ ’ਚ ਫਸਣ ਤੋਂ ਬਚਣਾ ਚਾਹੀਦਾ ਹੈ।

ਧਨ- ਜਨਰਲ ਸਿਤਾਰਾ ਸਟਰੌਂਗ, ਵਪਾਰ-ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਪੇਚੀਦਾ ਬਣਿਆ ਕੋਈ ਕੰਮਕਾਜੀ ਕੰਮ-ਪ੍ਰੋਗਰਾਮ ਵੀ ਕੁਝ ਅੱਗੇ ਵਧ ਸਕਦਾ ਹੈ।

ਮਕਰ- ਰਾਜਕੀ ਕੰਮਾਂ ’ਚ ਆਪ ਦੀ ਪੈਠ, ਧਾਕ, ਛਾਪ ਬਣੀ ਰਹੇਗੀ, ਅਫਸਰਾਂ ਦੇ ਨਰਮ ਰੁਖ਼ ਕਰਕੇ ਕੋਈ ਪ੍ਰਾਬਲਮ ਹੱਲ ਹੁੰਦੀ ਨਜ਼ਰ ਆਵੇਗੀ।

ਕੁੰਭ- ਸਟਰੌਂਗ ਸਿਤਾਰਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਮੀਨ- ਸਿਤਾਰਾ ਸਿਹਤ ਲਈ ਕਮਜ਼ੋਰ, ਵੈਸੇ ਨਾ ਤਾਂ ਲੈਣ-ਦੇਣ ਦੇ ਕੰਮਾਂ ’ਚ ਲਾਪ੍ਰਵਾਹ ਰਹੋ ਅਤੇ ਨਾ ਹੀ ਆਪਣੀ ਕੋਈ ਪੇਮੈਂਟ ਕਿਸੇ ਹੇਠ ਫਸਾਓ।

24 ਨਵੰਬਰ 2019, ਐਤਵਾਰ ਮੱਘਰ ਵਦੀ ਤਿਥੀ ਤਰੋਦਸ਼ੀ (24-25 ਮੱਧ ਰਾਤ 1.06 ਤਕ) ਅਤੇ ਮਗਰੋਂ ਤਿੱਥੀ ਚੌਦਸ਼।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀਸੂਰਜ ਬ੍ਰਿਸ਼ਚਕ ’ਚ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਤੁਲਾ ’ਚ

ਮੰਗਲ ਤੁਲਾ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਧਨ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ                            

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 9, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 3 (ਮੱਘਰ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਅੱਵਲ, ਤਰੀਕ : 26, ਸੂਰਜ ਉਦੈ : ਸਵੇਰੇ 7.06 ਵਜੇ, ਸੂਰਜ ਅਸਤ: ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਦੁਪਹਿਰ 12.48 ਤੱਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ, ਯੋਗ : ਸੌਭਾਗਿਯ (24-25 ਮੱਧ ਰਾਤ 2.54 ਤਕ) ਅਤੇ ਮਗਰੋਂ ਯੋਗ ਸ਼ੋਭਨ। ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ-ਰਾਤ), ਭਦਰਾ ਸ਼ੁਰੂ ਹੋਵੇਗੀ (24-25 ਮੱਧ ਰਾਤ 1.06 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ 6 ਵਜੇ ਤਕ। ਪੁਰਬ ਦਿਵਸ ਅਤੇ ਤਿਉਹਾਰ: ਪ੍ਰਦੋਸ਼ ਵਰਤ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਗੁਰਿਆਈ ਪ੍ਰਾਪਤੀ ਦਿਵਸ (ਨਾਨਕਸ਼ਾਹੀ ਕੈਲੰਡਰ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa