ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

11/25/2019 2:01:45 AM

ਮੇਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਹਰ ਮਾਮਲੇ ਨੂੰ ਦੋਨੋਂ ਪਤੀ-ਪਤਨੀ ਇਕ ਹੀ ਨਜ਼ਰ-ਅਪਰੋਚ ਨਾਲ ਦੇਖਣਗੇ।

ਬ੍ਰਿਖ- ਮਨ ਅਸ਼ਾਂਤ, ਬੇਚੈਨ, ਡਿਸਟਰਬ ਅਤੇ ਡਰਿਆ-ਡਰਿਆ ਜਿਹਾ ਰਹੇਗਾ, ਆਸਾਨ ਦਿਸਣ ਵਾਲਾ ਕੰਮ ਵੀ ਆਪ ਹੱਥ ’ਚ ਲੈਣ ਜਾਂ ਅਟੈਂਡ ਕਰਨ ਤੋਂ ਬਚੋਗੇ, ਸਫਰ ਨਾ ਕਰੋ।

ਮਿਥੁਨ- ਸਟਰੌਂਗ ਸਿਤਾਰੇ ਕਰਕੇ ਸ਼ਤਰੂ ਆਪ ਅੱਗੇ ਖੜ੍ਹੇ ਹੋਣ ਤੋਂ ਘਬਰਾਹਟ ਮਹਿਸੂਸ ਕਰਨਗੇ, ਵੈਸੇ ਉਦੇਸ਼-ਮਨੋਰਥ-ਪ੍ਰੋਗਰਾਮ ਯਤਨ ਕਰਨ ’ਤੇ ਸਿਰੇ ਚੜ੍ਹਨਗੇ।

ਕਰਕ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਿਤਾਰਾ ਮਜ਼ਬੂਤ ਤਾਂ ਹੈ, ਫਿਰ ਵੀ ਢਿੱਲੇ ਅਤੇ ਅਣਮੰਨੇ ਮਨ ਨਾਲ ਕੋਈ ਯਤਨ ਨਹੀਂ ਕਰਨਾ ਚਾਹੀਦਾ।

ਸਿੰਘ- ਉਤਸ਼ਾਹ, ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਵਿਰੋਧੀ ਆਪ ਅੱਗੇ ਠਹਿਰ ਨਹੀਂ ਸਕਣਗੇ, ਕੰਮਕਾਜੀ ਮੋਰਚੇ ’ਤੇ ਸਥਿਤੀ ਫੇਵਰੇਬਲ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਕੰਨਿਆ- ਸਿਤਾਰਾ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਕੰਮਕਾਜੀ ਕੰਮਾਂ ਨੂੰ ਸੰਵਾਰਨ ਵਾਲਾ, ਕਾਰੋਬਾਰੀ ਟੂਰਿੰਗ ਫਰੂਟਫੁਲ ਰਹੇਗੀ, ਤੇਜ-ਪ੍ਰਭਾਵ ਬਣਿਆ ਰਹੇਗਾ।

ਤੁਲਾ- ਵਪਾਰ ਅਤੇ ਕੰਮਕਾਜ ਦੀ ਸਥਿਤੀ ਤਸੱਲੀਬਖਸ਼ ਰਹੇਗੀ, ਜਨਰਲ ਤੌਰ ’ਤੇ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ, ਇਸ ਲਈ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ।

ਬ੍ਰਿਸ਼ਚਕ- ਖਰਚ ਹੱਥ ਰੋਕ ਕੇ ਕਰਨਾ ਚਾਹੀਦਾ ਹੈ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਨਿਪਟਾਓ ਤਾਂ ਕਿ ਕੋਈ ਪੇਮੈਂਟ ਆਪ ਦੇ ਗਲੇ ਨਾ ਪੈ ਜਾਵੇ, ਸਫਰ ਟਾਲ ਦੇਣਾ ਚਾਹੀਦਾ ਹੈ।

ਧਨ- ਸਿਤਾਰਾ ਕਾਰੋਬਾਰੀ ਕੰਮਾਂ ਲਈ ਲਾਭ ਦੇਣ ਵਾਲਾ ਅਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ ਪਰ ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।

ਮਕਰ- ਕਿਸੇ ਵੱਡੇ ਆਦਮੀ ਦੀ ਮਦਦ ਜਾਂ ਸਹਿਯੋਗ ਕਰਕੇ ਆਪ ਦੀ ਕੋਈ ਸਰਕਾਰੀ ਸਮੱਸਿਆ ਹੱਲ ਹੋਣ ਦੇ ਨੇੜੇ ਪਹੁੰਚ ਸਕਦੀ ਹੈ, ਮਾਣ-ਯਸ਼ ਦੀ ਪ੍ਰਾਪਤੀ।

ਕੁੰਭ- ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ਦੇ ਰਸਤੇ ’ਚ ਪੇਸ਼ ਆ ਰਹੀ ਕੋਈ ਮੁਸ਼ਕਿਲ ਕਮਜ਼ੋਰ ਹੋਵੇਗੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।

ਮੀਨ- ਪੇਟ ਦਾ ਧਿਆਨ ਰੱਖੋ, ਖਾਣਾ-ਪੀਣਾ ਸੀਮਾ ’ਚ ਕਰੋ, ਕਿਸੇ ਕੰਮ ਨੂੰ ਵੀ ਜਲਦੀ ’ਚ ਫਾਈਨਲ ਨਹੀਂ ਕਰਨਾ ਚਾਹੀਦਾ, ਨੁਕਸਾਨ-ਪ੍ਰੇਸ਼ਾਨੀ ਦਾ ਡਰ।

25 ਨਵੰਬਰ 2019, ਸੋਮਵਾਰ ਮੱਘਰ ਵਦੀ ਤਿਥੀ ਚੌਦਸ਼ (ਰਾਤ 10.41 ਤਕ) ਅਤੇ ਮਗਰੋਂ ਤਿਥੀ ਮੱਸਿਆ।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਤੁਲਾ ’ਚ

ਮੰਗਲ ਤੁਲਾ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਧਨ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ                            

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 10, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 4 (ਮੱਘਰ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਅੱਵਲ, ਤਰੀਕ : 27, ਸੂਰਜ ਉਦੈ : ਸਵੇਰੇ 7.07 ਵਜੇ, ਸੂਰਜ ਅਸਤ : ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ (ਸਵੇਰੇ 10.57 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਸ਼ੋਭਨ (ਮੱਧ ਰਾਤ 3.44 ਤਕ) ਅਤੇ ਮਗਰੋਂ ਯੋਗ ਅਤਿਗੰਡ। ਚੰਦਰਮਾ : ਤੁਲਾ ਰਾਸ਼ੀ ’ਤੇ (25-26 ਮੱਧ ਰਾਤ 3.44 ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 11.54 ਤਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ 9 ਵਜੇ ਤਕ। ਪੁਰਬ ਦਿਵਸ ਅਤੇ ਤਿਉਹਾਰ: ਸ਼੍ਰੀ ਬਾਲਾ ਜੀ ਜਯੰਤੀ, ਮੇਲਾ ਪੁਰਮੰਡਲ ਦੇਵਿਕਾ ਸਨਾਨ (ਜੰਮੂ), ਮਾਸਿਕ ਸ਼ਿਵਰਾਤਰੀ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa