ਭਵਿੱਖਫਲ : ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

11/26/2019 2:06:35 AM

ਮੇਖ- ਸਿਹਤ ਦਾ ਧਿਆਨ ਰੱਖਣਾ ਅਤੇ ਡਰਾਈਵਿੰਗ ਵੀ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸਣਾ ਠੀਕ ਰਹੇਗਾ, ਸਫਰ ਟਾਲ ਦਿਓ।

ਬ੍ਰਿਖ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਈ ਵੀ ਯਤਨ ਅਣਮੰਨੇ ਮਨ ਨਾਲ ਕਰੋਗੇ ਤਾਂ ਉਹ ਸਿਰੇ ਨਹੀਂ ਚੜ੍ਹੇਗਾ, ਫੈਮਿਲੀ ਫਰੰਟ ’ਤੇ ਸਹਿਯੋਗ ਦੀ ਕਮੀ ਰਹੇਗੀ।

ਮਿਥੁਨ- ਦੁਸ਼ਮਣ ਆਪ ਨੂੰ ਨੁਕਸਾਨ ਪਹੁਚੰਾਉਣ ਜਾਂ ਨੀਚਾ ਦਿਖਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਰਹੇਗਾ, ਇਸ ਲਈ ਉਸ ਤੋਂ ਜਿੰਨਾ ਫਾਸਲਾ ਰੱਖ ਸਕੋਗੇ, ਬਿਹਤਰ ਹੋਵੇਗਾ।

ਕਰਕ- ਮਨ ਅਤੇ ਬੁੱਧੀ ’ਤੇ ਗਲਤ ਸੋਚ ਪ੍ਰਭਾਵੀ ਰਹੇਗੀ, ਇਸ ਲਈ ਧਿਆਨ ਰੱਖੋ ਕਿ ਆਪ ਕੋਲੋਂ ਕੋਈ ਗਲਤ ਫੈਸਲਾ ਨਾ ਹੋ ਜਾਵੇ, ਮਨ ਵੀ ਅਸ਼ਾਂਤ-ਡਿਸਟਰਬ ਰਹੇਗਾ।

ਸਿੰਘ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸਿਤਾਰਾ ਕਮਜ਼ੋਰ, ਇਸ ਲਈ ਿੲਸ ਤਰ੍ਹਾਂ ਦੇ ਕੰਮ ਨੂੰ ਟਾਲ ਦੇਣਾ ਠੀਕ ਰਹੇਗਾ, ਮਾਣ-ਸਨਮਾਨ ਨੂੰ ਠੇਸ ਲੱਗਣ ਦਾ ਡਰ ਰਹੇਗਾ।

ਕੰਨਿਆ- ਘਟੀਆ ਨੇਚਰ ਅਤੇ ਸੋਚ ਵਾਲੇ ਲੋਕਾਂ-ਸਾਥੀਅਾਂ ਤੋਂ ਫਾਸਲਾ ਬਣਾ ਕੇ ਰੱਖਣਾ ਸਹੀ ਰਹੇਗਾ ਕਿਉਂਕਿ ਉਹ ਆਪ ਦੇ ਖਿਲਾਫ ਆਪਣੀਅਾਂ ਸ਼ਰਾਰਤਾਂ ’ਚ ਲੱਗੇ ਰਹਿਣਗੇ।

ਤੁਲਾ- ਸਿਤਾਰਾ ਅਰਥ ਮੋਰਚੇ ’ਤੇ ਹੱਥ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੈ, ਇਸ ਲਈ ਮਨੀ ਫਲੋਅ ’ਤੇ ਨਜ਼ਰ ਰੱਖੋ ਅਤੇ ਉਧਾਰੀ ’ਚ ਨਾ ਫਸੋ।

ਬ੍ਰਿਸ਼ਚਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਵੈਸੇ ਮਨ ਡਰਿਆ-ਡਰਿਆ, ਉਖੜਿਆ-ਉਖੜਿਆ ਅਤੇ ਕੁਝ ਟੈਂਸ ਜਿਹਾ ਰਹੇਗਾ, ਕੋਈ ਫੈਸਲਾ ਲੈਣ ’ਚ ਵੀ ਮੁਸ਼ਕਿਲ ਮਹਿਸੂਸ ਹੋਵੇਗੀ।

ਧਨ- ਮੈਨ ਪਾਵਰ ਬਾਹਰ ਭਿਜਵਾਉਣ ਦਾ ਕੰਮ ਕਰਨ ਵਾਲਿਅਾਂ ਨੂੰ ਕਿਸੇ ਵੀ ਗੱਲ ’ਤੇ ਅੱਖਾਂ ਬੰਦ ਕਰ ਕੇ ਭਰੋਸਾ ਨਹੀਂ ਕਰਨਾ ਚਾਹੀਦਾ, ਨੁਕਸਾਨ ਦਾ ਵੀ ਡਰ।

ਮਕਰ- ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ-ਸਪਲਾਈ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।

ਕੁੰਭ- ਕਿਸੇ ਅਫਸਰ ਦੇ ਸਖਤ ਅਤੇ ਨਾਰਾਜ਼ਗੀ ਵਾਲੇ ਰੁਖ਼ ਕਰਕੇ ਆਪ ਦਾ ਕੋਈ ਬਣਿਆ-ਬਣਾਇਆ ਕੰਮ ਫਿਰ ਤੋਂ ਲਟਕ ਸਕਦਾ ਹੈ, ਧਿਆਨ ਰੱਖੋ।

ਮੀਨ- ਆਪ ਨੂੰ ਹਰ ਕੰਮ ਬਹੁਤ ਸੋਚ-ਵਿਚਾਰ ਕੇ ਅਤੇ ਹੌਸਲੇ ਨਾਲ ਕਰਨਾ ਚਾਹੀਦਾ ਹੈ ਕਿਉਂਕਿ ਡਾਵਾਂਡੋਲ ਮਨ ਕਰਕੇ ਆਪ ’ਚ ਪਹਿਲ ਕਰਨ ਦੀ ਹਿੰਮਤ ਨਹੀਂ ਹੋਵੇਗੀ।

26 ਨਵੰਬਰ 2019, ਮੰਗਲਵਾਰ ਮੱਘਰ ਵਦੀ ਤਿਥੀ ਮੱਸਿਆ (ਰਾਤ 8.36 ਤਕ) ਅਤੇ ਮਗਰੋਂ ਤਿਥੀ ਏਕਮ।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਤੁਲਾ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਧਨ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ                            

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 11, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 5 (ਮੱਘਰ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਅੱਵਲ, ਤਰੀਕ : 28, ਸੂਰਜ ਉਦੈ : ਸਵੇਰੇ 7.08 ਵਜੇ, ਸੂਰਜ ਅਸਤ : ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (ਸਵੇਰੇ 9.23 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਅਤਿਗੰਡ (ਰਾਤ 8.51 ਤਕ) ਅਤੇ ਮਗਰੋਂ ਯੋਗ ਸੁਕਰਮਾ। ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ ਚਾਰ ਵਜੇ ਤਕ। ਪੁਰਬ ਦਿਵਸ ਅਤੇ ਤਿਉਹਾਰ : ਮੱਘਰ ਮੱਸਿਆ, ਭੌਮਵਤੀ ਮੱਸਿਆ, ਲਾਅ ਡੇ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa