ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

12/1/2019 4:59:15 AM

ਮੇਖ- ਅਫਸਰਾਂ ਦੇ ਸਾਫਟ-ਸੁਪੋਰਟਿਵ ਰੁਖ਼ ਕਰਕੇ ਕਿਸੇ ਸਰਕਾਰੀ ਕੰਮ 'ਚੋਂ ਕੋਈ ਬਾਧਾ-ਮੁਸ਼ਕਿਲ ਹਟੇਗੀ ਪਰ ਪੈਰ ਫਿਸਲਣ ਅਤੇ ਸੱਟ ਲੱਗਣ ਦਾ ਡਰ ਬਣਿਆ ਰਹੇਗਾ।

ਬ੍ਰਿਖ- ਰਿਲੀਜੀਅਸ ਅਤੇ ਸੋਸ਼ਲ ਕੰਮਾਂ 'ਚ ਧਿਆਨ, ਯਤਨ ਕਰਨ 'ਤੇ ਕੋਈ ਸਕੀਮ ਕੁਝ ਅੱਗੇ ਵਧ ਸਕਦੀ ਹੈ, ਦੁਸ਼ਮਣ ਉੱਭਰਦੇ-ਸਿਮਟਦੇ ਰਹਿ ਸਕਦੇ ਹਨ, ਧਿਆਨ ਨਾਲ ਰਹੋ।

ਮਿਥੁਨ- ਸਿਹਤ ਬਾਰੇ ਸੁਚੇਤ ਰਹਿਣਾ ਠੀਕ ਰਹੇਗਾ, ਇਸ ਲਈ ਖਾਣ-ਪੀਣ 'ਚ ਸਾਵਧਾਨੀ ਵਰਤਣੀ ਚਾਹੀਦੀ ਹੈ ਪਰ ਜਨਰਲ ਹਾਲਾਤ ਵੀ ਨਾਰਮਲ ਬਣੇ ਰਹਿਣਗੇ।

ਕਰਕ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ ਪਰ ਪ੍ਰਾਪਰਟੀ ਦੇ ਕੰਮਾਂ ਲਈ ਸਿਤਾਰਾ ਚੰਗਾ।

ਸਿੰਘ- ਦੂਜਿਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ, ਇਸ ਲਈ ਉਨ੍ਹਾਂ ਤੋਂ ਜ਼ਿਆਦਾ ਤੋਂ ਜ਼ਿਆਦਾ ਫਾਸਲਾ ਰੱਖਣਾ ਸਹੀ ਰਹੇਗਾ।

ਕੰਨਿਆ- ਸੰਤਾਨ ਦੇ ਸਹਿਯੋਗੀ ਰੁਖ਼ ਕਰਕੇ ਕੋਈ ਸਮੱਸਿਆ ਆਪਣੇ ਹੱਲ ਦੇ ਨੇੜੇ ਪਹੁੰਚ ਸਕਦੀ ਹੈ, ਉਦੇਸ਼-ਮਨੋਰਥ ਹੱਲ ਹੋਣਗੇ, ਮਾਣ-ਯਸ਼ ਦੀ ਪ੍ਰਾਪਤੀ।

ਤੁਲਾ- ਸਿਤਾਰਾ ਪ੍ਰਾਪਰਟੀ ਦੇ ਕਿਸੇ ਕੰਮ ਨੂੰ ਸੰਵਾਰਨ, ਜਨਰਲ ਤੌਰ 'ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਸ਼ਤਰੂ ਆਪ ਅੱਗੇ ਠਹਿਰ ਨਹੀਂ ਸਕੇਗਾ, ਸੁਭਾਅ 'ਚ ਗੁੱਸਾ।

ਬ੍ਰਿਸ਼ਚਕ- ਕਿਸੇ ਵੱਡੇ ਆਦਮੀ ਅਤੇ ਸੱਜਣ-ਸਾਥੀ ਨਾਲ ਮੇਲ-ਜੋਲ ਫਰੂਟਫੁਲ ਰਹੇਗਾ, ਹਰ ਕੋਈ ਆਪ ਦੀ ਗੱਲ, ਪੱਖ, ਨਜ਼ਰੀਏ ਨੂੰ ਧਿਆਨ ਨਾਲ ਦੇਖੇਗਾ।

ਧਨ- ਸਿਤਾਰਾ ਧਨ ਲਾਭ ਲਈ ਚੰਗਾ, ਲੋਹਾ-ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ 'ਚ ਭਰਪੂਰ ਲਾਭ ਮਿਲੇਗਾ।

ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ 'ਚ ਸਫਲਤਾ ਮਿਲੇਗੀ ਪਰ ਸੁਭਾਅ 'ਚ ਗੁੱਸਾ ਬਣਿਆ ਰਹੇਗਾ।

ਕੁੰਭ- ਉਲਝਣਾਂ ਕਰਕੇ ਆਪ ਦੀ ਕਿਸੇ ਪਲਾਨਿੰਗ ਦੇ ਉਖੜਨ-ਵਿਗੜਨ ਦਾ ਡਰ ਰਹੇਗਾ, ਬੇਗਾਨੇ ਝਮੇਲਿਆਂ, ਜ਼ਿੰਮੇਵਾਰੀਆਂ ਤੋਂ ਵੀ ਬਚਣਾ ਚਾਹੀਦਾ ਹੈ।

ਮੀਨ- ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਟ੍ਰੇਡਿੰਗ, ਸਪਲਾਈ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ 'ਚ ਚੰਗਾ ਲਾਭ ਮਿਲੇਗਾ।

1 ਦਸੰਬਰ 2019, ਐਤਵਾਰ ਮੱਘਰ ਸੁਦੀ ਤਿਥੀ ਪੰਚਮੀ (ਸ਼ਾਮ 7.14 ਤਕ) ਅਤੇ ਮਗਰੋਂ ਤਿਥੀ ਛੱਠ।

ਸੂਰਜ ਉਦੈ ਸਮੇਂ ਸਿਤਾਰਿਆਂ ਦੀ ਸਥਿਤੀ


ਸੂਰਜ ਬ੍ਰਿਸ਼ਚਕ 'ਚ

ਚੰਦਰਮਾ ਮਕਰ 'ਚ

ਮੰਗਲ ਤੁਲਾ 'ਚ

ਬੁੱੱਧ ਤੁਲਾ 'ਚ

ਗੁਰੂ ਧਨ 'ਚ

ਸ਼ੁੱਕਰ ਧਨ 'ਚ

ਸ਼ਨੀ ਧਨ 'ਚ

ਰਾਹੂ ਮਿਥੁਨ 'ਚ                            

      ਕੇਤੂ ਧਨ 'ਚ

ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 16, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 10 (ਮੱਘਰ), ਹਿਜਰੀ ਸਾਲ : 1441, ਮਹੀਨਾ : ਰਬਿ-ਉਲਸਾਨੀ, ਤਰੀਕ : 3, ਸੂਰਜ ਉਦੈ : ਸਵੇਰੇ 7.12 ਵਜੇ, ਸੂਰਜ ਅਸਤ : ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਖਾੜਾ (ਸਵੇਰੇ 9.40 ਤਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ। ਯੋਗ : ਵ੍ਰਿਧੀ (ਦੁਪਹਿਰ 1.30 ਤਕ) ਅਤੇ ਮਗਰੋਂ ਯੋਗ ਧਰੁਵ। ਚੰਦਰਮਾ : ਮਕਰ ਰਾਸ਼ੀ 'ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ 6 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਪੰਚਮੀ, ਨਾਗ ਪੰਚਮੀ, ਸ਼੍ਰੀ ਰਾਮ ਵਿਆਹ ਉਤਸਵ, ਵਿਸ਼ਵ ਏਡਜ਼ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa