ਰਾਸ਼ੀਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

12/02/2019 2:02:59 AM

ਮੇਖ- ਵੱਡੇ ਲੋਕਾਂ ਦੇ ਸੁਪੋਰਟਿਵ-ਹਮਦਰਦਾਨਾ ਰੁਖ਼ ਕਰਕੇ ਆਪ ਆਪਣੇ ਆਪ ਨੂੰ ਹਰ ਝਮੇਲੇ ਤੋਂ ਮਹਿਫੂਜ਼ ਮਹਿਸੂਸ ਕਰੋਗੇ, ਜਨਰਲ ਸਿਤਾਰਾ ਬਿਹਤਰ ਸਮਝੋ।

ਬ੍ਰਿਖ- ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਦੂਜਿਅਾਂ ’ਤੇ ਆਪ ਦੀ ਪੈਠ-ਧਾਕ-ਪਕੜ ਬਣਾਈ ਰੱਖੇਗਾ, ਮਿੱਤਰ-ਕੰਮਕਾਜੀ ਸਾਥੀ ਵੀ ਆਪ ਦੀ ਮਨਸ਼ਾ ਤੋਂ ਉਲਟ ਨਹੀਂ ਚੱਲ ਸਕਣਗੇ।

ਮਿਥੁਨ- ਸਿਤਾਰਾ ਪੇਟ ਨੂੰ ਅਪਸੈੱਟ ਰੱਖਣ ਵਾਲਾ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ, ਜਿਹੜੀਅਾਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਅਾਂ ਹੋਣ।

ਕਰਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਧਿਆਨ ਰੱਖੋ ਕਿ ਆਪੋਜ਼ਿਟ ਸੈਕਸ ਪ੍ਰਤੀ ਵਧੀ ਹੋਈ ਅਟ੍ਰੈਕਸ਼ਨ ਕਿਸੇ ਸਮੇਂ ਆਪ ਨੂੰ ਮੁਸ਼ਕਿਲ ’ਚ ਪਾ ਸਕਦੀ ਹੈ।

ਸਿੰਘ- ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਕਦਮ-ਕਦਮ ’ਤੇ ਮੁਸ਼ਕਿਲਾਂ-ਪੇਚੀਦਗੀਅਾਂ ਪੈਦਾ ਹੁੰਦੀਅਾਂ ਰਹਿਣਗੀਅਾਂ, ਨੁਕਸਾਨ ਅਤੇ ਧਨ ਹਾਨੀ ਦਾ ਡਰ।

ਕੰਨਿਆ- ਜਨਰਲ ਸਿਤਾਰਾ ਸਟਰੌਂਗ, ਜਿਹੜਾ ਆਪ ਨੂੰ ਦੂਜਿਅਾਂ ’ਤੇ ਹਾਵੀ-ਪ੍ਰਭਾਵ-ਵਿਜਈ ਰੱਖੇਗਾ ਅਤੇ ਆਪ ਦੀ ਪਲਾਨਿੰਗ ’ਚੋਂ ਕਿਸੇ ਕੰਪਲੀਕੇਸ਼ਨ ਨੂੰ ਹਟਾ ਸਕਦਾ ਹੈ।

ਤੁਲਾ- ਯਤਨ ਕਰਨ ’ਤੇ ਕੋਰਟ-ਕਚਹਿਰੀ ਦੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਕੁਝ ਪਾਜ਼ੇਟਿਵ ਨਤੀਜਾ ਦੇ ਸਕਦੀ ਹੈ ਪਰ ਤਬੀਅਤ ’ਚ ਤੇਜ਼ੀ ਬਣੀ ਰਹੇਗੀ।

ਬ੍ਰਿਸ਼ਚਕ- ਆਪਣੇ ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਜਿਹੜੀ ਭੱਜ-ਦੌੜ ਅਤੇ ਮਿਹਨਤ ਆਪ ਕਰੋਗੇ, ਉਸ ਦਾ ਫੇਵਰੇਬਲ ਨਤੀਜਾ ਮਿਲੇਗਾ।

ਧਨ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ-ਮੁਸ਼ਕਿਲ ਰਸਤੇ ’ਚੋਂ ਹਟ ਸਕਦੀ ਹੈ ਪਰ ਸੁਭਾਅ ’ਚ ਗੁੱਸਾ।

ਮਕਰ- ਵਪਾਰਕ ਅਤੇ ਕੰਮਕਾਜੀ ਕੰਮਾਂ ਲਈ ਸਿਤਾਰਾ ਚੰਗਾ, ਜਨਰਲ ਕੰਮਾਂ ’ਚ ਸਫਲਤਾ ਮਿਲੇਗੀ, ਮੂਡ ’ਚ ਖੁਸ਼ਦਿਲੀ, ਚੰਚਲਤਾ ਬਣੀ ਰਹੇਗੀ।

ਕੁੰਭ- ਵੀਜ਼ਾ-ਪਾਸਪੋਰਟ ਅਤੇ ਮੈਨ ਪਾਵਰ ਬਾਹਰ ਭਿਜਵਾਉਣ ਦਾ ਕੰਮ ਕਰਨ ਵਾਲਿਅਾਂ ਨੂੰ ਹਰ ਕਦਮ ਸੋਚ-ਸਮਝ ਕੇ ਚੁੱਕਣਾ ਚਾਹੀਦਾ ਹੈ ਕਿਉਂਕਿ ਸਿਤਾਰਾ ਝਮੇਲਿਅਾਂ ਵਾਲਾ।

ਮੀਨ- ਜਨਰਲ ਸਿਤਾਰਾ ਆਮਦਨ ਅਤੇ ਕਾਰੋਬਾਰੀ ਕੰਮ ਸੰਵਾਰਨ ਵਾਲਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ਵੀ ਕੁਝ ਅੱਗੇ ਵਧੇਗੀ, ਸਫਲਤਾ ਵੀ ਸਾਥ ਦੇਵੇਗੀ।

2 ਦਸੰਬਰ 2019, ਸੋਮਵਾਰ ਮੱਘਰ ਸੁਦੀ ਤਿਥੀ ਛੱਠ (ਰਾਤ 9 ਵਜੇ ਤਕ) ਅਤੇ ਮਗਰੋਂ ਤਿਥੀ ਛੱਠ।

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਮਕਰ ’ਚ

ਮੰਗਲ ਤੁਲਾ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਧਨ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ                            

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 17, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 11 (ਮੱਘਰ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਸਾਨੀ, ਤਰੀਕ : 4, ਸੂਰਜ ਉਦੈ : ਸਵੇਰੇ 7.13 ਵਜੇ, ਸੂਰਜ ਅਸਤ : ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਪੂਰਵ ਦੁਪਹਿਰ 11.43 ਤਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ। ਯੋਗ : ਧਰੁਵ (ਦੁਪਹਿਰ 1.37 ਤਕ) ਅਤੇ ਮਗਰੋਂ ਯੋਗ ਵਿਆਘਾਤ। ਚੰਦਰਮਾ: ਮਕਰ ਰਾਸ਼ੀ ’ਤੇ (2-3 ਮੱਧ ਰਾਤ 12.59 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (2-3 ਮੱਧ ਰਾਤ 12.57 ਤਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ 9 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਚੰਪਾ ਛੱਠ, ਸਕੰਦ ਛੱਠ, ਗੁਹ ਛੱਠ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa