ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਖਾਸ

12/3/2019 2:02:34 AM

ਮੇਖ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਵ੍ਹੀਕਲਜ਼ ਦੀ ਸੇਲ-ਪ੍ਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਬ੍ਰਿਖ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਤਾਂ ਮਿਲੇਗੀ ਪਰ ਕੋਈ ਵੀ ਯਤਨ ਲਾਇਟਲੀ ਨਹੀਂ ਕਰਨਾ ਚਾਹੀਦਾ, ਵੈਸੇ ਵੱਡੇ ਲੋਕ ਮਿਹਰਬਾਨ ਰਹਿਣਗੇ।

ਮਿਥੁਨ- ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰ।

ਕਰਕ- ਸਿਤਾਰਾ ਕਿਉਂਕਿ ਸਿਹਤ ਲਈ ਕਮਜ਼ੋਰ ਹੈ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।

ਸਿੰਘ- ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਵਿਜੇ ਮਿਲੇਗੀ ਪਰ ਠੰਡੀਅਾਂ ਵਸਤਾਂ ਜਾਂ ਪਾਣੀ ਦੀ ਵਰਤੋਂ ਸੀਮਾ ’ਚ ਰਹਿ ਕੇ ਕਰੋ।

ਕੰਨਿਆ- ਵਿਰੋਧੀਅਾਂ ’ਤੇ ਨਾ ਤਾਂ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਉਨ੍ਹਾਂ ਨੂੰ ਕਮਜ਼ੋਰ ਟ੍ਰੀਟ ਕਰੋ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਪੂਰਾ ਜ਼ੋਰ ਲਗਾ ਦੇਣਗੇ।

ਤੁਲਾ- ਜਨਰਲ ਤੌਰ ’ਤੇ ਸਟਰੌਂਗ ਸਿਤਾਰਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਆਪ ਦੂਜਿਅਾਂ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਨੇਕ ਕੰਮਾਂ ’ਚ ਧਿਆਨ।

ਬ੍ਰਿਸ਼ਚਕ- ਯਤਨ ਕਰਨ ’ਤੇ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ’ਚੋਂ ਕੋਈ ਬਾਧਾ-ਮੁਸ਼ਕਿਲ ਹਟੇਗੀ, ਵੱਡੇ ਲੋਕਾਂ ’ਚ ਆਪ ਦਾ ਲਿਹਾਜ਼ ਅਤੇ ਪੈਠ ਬਣੀ ਰਹੇਗੀ।

ਧਨ- ਮਿੱਤਰ ਅਤੇ ਕੰਮਕਾਜੀ ਸਾਥੀ ਹਰ ਮਾਮਲੇ ’ਚ ਆਪ ਨਾਲ ਸਹਿਯੋਗ ਕਰਨਗੇ ਅਤੇ ਸੁਪੋਰਟ ਕਰਨਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹਗਾ।

ਮਕਰ- ਸਿਤਾਰਾ ਧਨ ਲਾਭ ਲਈ ਚੰਗਾ, ਲੋਹਾ-ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਅਾਂ, ਹਾਰਡਵੇਅਰ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਨਰਲ ਤੌਰ ’ਤੇ ਦੂਜਿਅਾਂ ’ਤੇ ਆਪ ਦੀ ਪੈਠ-ਛਾਪ-ਧਾਕ ਬਣੀ ਰਹੇਗੀ ਪਰ ਮਨ ਕੁਝ ਟੈਂਸ ਜਿਹਾ ਰਹੇਗਾ।

ਮੀਨ- ਸਿਤਾਰਾ ਕਿਉਂਕਿ ਉਲਝਣਾਂ-ਝਮੇਲਿਅਾਂ ਵਾਲਾ ਹੈ, ਇਸ ਲਈ ਕੋਈ ਵੀ ਕਦਮ ਸੋਚੇ-ਸਮਝੇ ਬਗੈਰ ਨਾ ਚੁੱਕੋ, ਖਰਚਿਅਾਂ ’ਤੇ ਵੀ ਕਾਬੂ ਰੱਖਣਾ ਚਾਹੀਦਾ ਹੈ।

3 ਦਸੰਬਰ 2019, ਮੰਗਲਵਾਰ ਮੱਘਰ ਸੁਦੀ ਤਿਥੀ ਸਪਤਮੀ (ਰਾਤ 11.14 ਤਕ) ਅਤੇ ਮਗਰੋਂ ਤਿਥੀ ਅਸ਼ਟਮੀ।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਕੁੰਭ ’ਚ

ਮੰਗਲ ਤੁਲਾ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਧਨ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ                            

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 18, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 12 (ਮੱਘਰ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਸਾਨੀ, ਤਰੀਕ : 5, ਸੂਰਜ ਉਦੈ : ਸਵੇਰੇ 7.14 ਵਜੇ, ਸੂਰਜ ਅਸਤ : ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (ਬਾਅਦ ਦੁਪਹਿਰ 2.17 ਤਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ। ਯੋਗ : ਵਿਆਘਾਤ (ਬਾਅਦ ਦੁਪਹਿਰ 2.08 ਤਕ) ਅਤੇ ਮਗਰੋਂ ਯੋਗ ਹਰਸ਼ਣ। ਚੰਦਰਮਾ: ਕੁੰਭ ਰਾਸ਼ੀ ’ਤੇ (ਪੂਰਾ ਦਨ-ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 11.14 ’ਤੇ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਪਿਤਰ (ਵਿਸ਼ਣੂ) ਸਪਤਮੀ, ਡਾ. ਰਾਜਿੰਦਰ ਪ੍ਰਸਾਦ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa