ਰਾਸ਼ੀਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

12/06/2019 2:11:29 AM

ਮੇਖ- ਜਨਰਲ ਸਿਤਾਰਾ ਧਨ ਹਾਨੀ-ਟੈਨਸ਼ਨ-ਪ੍ਰੇਸ਼ਾਨੀ-ਕੰਪਲੀਕੇਸ਼ਨਜ਼ ਵਾਲਾ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।

ਬ੍ਰਿਖ- ਸਿਤਾਰਾ ਧਨ ਲਾਭ ਲਈ ਚੰਗਾ, ਟੂਰਿਜ਼ਮ, ਮੈਡੀਸਨ, ਕੰਸਲਟੈਂਸੀ, ਿਡਜ਼ਾਈਨਿੰਗ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਿਥੁਨ- ਬੇਸ਼ੱਕ ਸਿਤਾਰਾ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਤਾਂ ਹੈ ਤਾਂ ਵੀ ਕੰਮਕਾਜੀ ਕੰਮ ਬੇ-ਧਿਆਨੀ, ਲਾਪ੍ਰਵਾਹੀ ਨਾਲ ਨਾ ਕਰੋ।

ਕਰਕ- ਰਿਲੀਜੀਅਸ ਕੰਮਾਂ ’ਚ ਧਿਆਨ, ਕਥਾ-ਵਾਰਤਾ, ਸਤਿਸੰਗ ਸੁਣਨ ’ਚ ਜੀਅ ਲੱਗੇਗਾ, ਸ਼ਤਰੂ ਕਮਜ਼ੋਰ ਰਹਿਣਗੇ, ਵੈਸੇ ਜਨਰਲ ਤੌਰ ’ਤੇ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਸਿੰਘ- ਸਿਹਤ ਦੇ ਪ੍ਰਤੀ ਜ਼ਿਆਦਾ ਧਿਆਨ ਦੇਣ ਅਤੇ ਖਾਣ-ਪੀਣ ’ਚ ਸੰਜਮ ਵਰਤਣ ਦੀ ਲੋੜ ਜ਼ਰੂਰ ਹੋਵੇਗੀ, ਧਨ ਹਾਨੀ ਵਾਲਾ ਸਿਤਾਰਾ, ਸਫਰ ਵੀ ਟੈਨਸ਼ਨ-ਪ੍ਰੇਸ਼ਾਨੀ ਵਾਲਾ।

ਕੰਨਿਆ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਘਰੇਲੂ ਫਰੰਟ ’ਤੇ ਮਿਠਾਸ, ਤਾਲਮੇਲ, ਸਹਿਯੋਗ ਰਹੇਗਾ, ਜਨਰਲ ਕੰਮਾਂ ’ਚ ਸਫਲਤਾ ਮਿਲੇਗੀ।

ਤੁਲਾ- ਦੁਸ਼ਮਣਾਂ ਤੋਂ ਫਾਸਲਾ ਰੱਖਣਾ ਜ਼ਰੂਰੀ, ਸ਼ਤਰੂ ਕੈਂਪ ’ਚ ਕਿਸੇ ਮਹਿਲਾ ਦੀ ਮੌਜੂਦਗੀ ਆਪ ਦੀ ਟੈਨਸ਼ਨ ਵਧਾ ਸਕਦੀ ਹੈ, ਇਸ ਲਈ ਅਹਿਤਿਆਤ ਰੱਖੋ।

ਬ੍ਰਿਸ਼ਚਕ- ਸੰਤਾਨ ਦੇ ਸਹਿਯੋਗੀ-ਸੁਪੋਰਟਿਵ ਰੁਖ਼ ਕਰਕੇ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ ਪਰ ਰਾਹੂ ਦੀ ਸਥਿਤੀ ਸਿਹਤ ਲਈ ਕਮਜ਼ੋਰ ਹੈ।

ਧਨ- ਕੋਰਟ-ਕਚਹਿਰੀ ਦੇ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗੀ ਰਿਟਰਨ ਦੇ ਸਕਦੀ ਹੈ, ਵਿਰੋਧੀ ਕਮਜ਼ੋਰ, ਤੇਜਹੀਣ ਰਹਿਣਗੇ ਪਰ ਸੁਭਾਅ ’ਚ ਗੁੱਸੇ ਦਾ ਅਸਰ।

ਮਕਰ- ਵੱਡੇ ਲੋਕਾਂ, ਸੱਜਣ-ਮਿੱਤਰਾਂ, ਕੰਮਕਾਜੀ ਸਾਥੀਅਂ ਨਾਲ ਮੇਲ-ਸਹਿਯੋਗ ਅਤੇ ਉਨ੍ਹਾਂ ਦੀ ਮਦਦ ਨਾਲ ਬਿਹਤਰੀ ਦੇ ਹਾਲਾਤ ਬਣਨਗੇ, ਇੱਜ਼ਤ-ਮਾਣ ਦੀ ਪ੍ਰਾਪਤੀ।

ਕੁੰਭ- ਟੂਰਿਜ਼ਮ, ਟੀਚਿੰਗ, ਕੰਸਲਟੈਂਸੀ, ਇਲੈਕਟ੍ਰੋਨਿਕਸ, ਡੈਕੋਰੇਸ਼ਨ ਦਾ ਕੰਮ ਕਰਨ ਵਾਲਿਅਾਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਸਫਲਤਾ ਸਾਥ ਦੇਵੇਗੀ।

ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਕਸੈੱਸ ਮਿਲੇਗੀ ਪਰ ਮਾਨਸਿਕ ਟੈਨਸ਼ਨ-ਪ੍ਰੇਸ਼ਾਨੀ ਬਣੀ ਰਹਿ ਸਕਦੀ ਹੈ।

6 ਦਸੰਬਰ 2019, ਸ਼ੁੱਕਰਵਾਰ ਮੱਘਰ ਸੁਦੀ ਤਿਥੀ ਦਸ਼ਮੀ (6-7 ਮੱਧ ਰਾਤ 6.35 ਤੱਕ) ਅਤੇ ਮਗਰੋਂ ਤਿਥੀ ਇਕਾਦਸ਼ੀ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਮੀਨ ’ਚ

ਮੰਗਲ ਤੁਲਾ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਧਨ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ                            

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 21, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 15 (ਮੱਘਰ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਸਾਨੀ, ਤਰੀਕ : 8, ਸੂਰਜ ਉਦੈ : ਸਵੇਰੇ 7.16 ਵਜੇ, ਸੂਰਜ ਅਸਤ : ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਭਾਦਰਪਦ (ਰਾਤ 10.57 ਤਕ) ਅਤੇ ਮਗਰੋਂ ਨਕਸ਼ੱਤਰ ਰੇਵਤੀ। ਯੋਗ : ਸਿੱਧੀ (ਸ਼ਾਮ 4.30 ਤਕ) ਅਤੇ ਮਗਰੋਂ ਯੋਗ ਵਿਅਤੀਪਾਤ। ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ-ਰਾਤ) ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ), ਰਾਤ 10.57 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਡਾ. ਅੰਬੇਡਕਰ ਪੁੰਨ ਤਿਥੀ, ਕੁਰੂਕਸ਼ੇਤਰ ਮਹਾਉਤਸਵ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa