ਭਵਿੱਖਫਲ: ਬਨਣਗੇ ਪ੍ਰਾਪਰਟੀ ਨਾਲ ਜੁੜੇ ਕਈ ਕੰਮ

12/08/2019 2:15:29 AM

ਮੇਖ- ਸਿਤਾਰਾ ਵਪਾਰਕ ਅਤੇ ਕੰਮਕਾਜੀ ਕੰਮਾਂ ਲਈ ਚੰਗਾ ਪਰ ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।

ਬ੍ਰਿਖ- ਕਿਉਂਕਿ ਜਨਰਲ ਸਿਤਾਰਾ ਠੀਕ ਹੈ, ਇਸ ਲਈ ਸਿਰੇ ਚੜ੍ਹਨ ਦੇ ਨੇੜੇ ਪਹੁੰਚੀ ਆਪ ਦੀ ਕੋਈ ਪਲਾਨਿੰਗ ਡਿਰੇਲ ਹੋ ਸਕਦੀ ਹੈ, ਅਹਿਤਿਆਤ ਰੱਖੋ।

ਮਿਥੁਨ- ਪਾਣੀ, ਕੈਮੀਕਲਜ਼, ਪੇਂਟਸ, ਪੈਟਰੋਲੀਅਮ, ਲੁਬਰੀਕੈਂਟਸ ਦਾ ਕੰਮ-ਧੰਦਾ ਕਰਨ ਵਾਲਿਆਂ ਨੂੰ ਆਪਣੀ ਮਿਹਨਤ, ਭੱਜ-ਦੌੜ ਦੀ ਚੰਗੀ ਰਿਟਰਨ ਮਿਲਣ ਦੀ ਆਸ।

ਕਰਕ- ਕਿਸੇ ਸਰਕਾਰੀ ਕੰਮ ਲਈ ਆਪ ਦੇ ਯਤਨ ਅਤੇ ਭੱਜ-ਦੌੜ ਚੰਗਾ ਨਤੀਜਾ ਦੇ ਸਕਦੀ ਹੈ, ਅਫਸਰਾਂ ’ਚ ਆਪ ਦੀ ਪੈਠ-ਧਾਕ-ਛਾਪ ਵੀ ਬਣੀ ਰਹਿ ਸਕਦੀ ਹੈ।

ਸਿੰਘ- ਕਿਉਂਕਿ ਜਨਰਲ ਸਿਤਾਰਾ ਸਟਰੌਂਗ ਹੈ, ਇਸ ਲਈ ਆਪ ਆਪਣੀ ਕਿਸੇ ਪ੍ਰਾਬਲਮ ਨੂੰ ਸੈਟਲ ਕਰਨ ਲਈ ਜਿਹੜੀ ਭੱਜ-ਦੌੜ ਕਰੋਗੇ, ਉਸ ’ਚ ਕੁਝ ਪੇਸ਼ਕਦਮੀ ਹੋਵੇਗੀ।

ਕੰਨਿਆ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਆਪਣੇ ਆਪ ਨੂੰ ਦੂਜਿਆਂ ਦੇ ਝਮੇਲਿਆਂ ਤੋਂ ਬਚਾਅ ਕੇ ਰੱਖਣਾ ਚਾਹੀਦਾ ਹੈ।

ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਿੱਤਰਾਂ ਨਾਲ ਮੇਲ-ਜੋਲ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ।

ਬ੍ਰਿਸ਼ਚਕ- ਦੁਸ਼ਮਣਾਂ ਨੂੰ ਕਮਜ਼ੋਰ ਨਾ ਸਮਝੋ ਕਿਉਂਕਿ ਉਹ ਆਪ ਦੀ ਕਿਸੇ ਦੁਖਦੀ ਰਗ਼ ਨੂੰ ਛੇੜ ਕੇ ਆਪ ਨੂੰ ਪ੍ਰੇਸ਼ਾਨ ਕਰਨ ਤੋਂ ਬਾਜ਼ ਨਹੀਂ ਆਉਣਗੇ, ਸਫਰ ਵੀ ਨਾ ਕਰੋ।

ਧਨ- ਜਨਰਲ ਤੌਰ ’ਤੇ ਸਟਰੌਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸੰਤਾਨ ਵੀ ਸੁਪੋਰਟਿਵ ਅਤੇ ਸਹਿਯੋਗੀ ਰੁਖ਼ ਰੱਖੇਗੀ।

ਮਕਰ- ਸਿਤਾਰਾ ਜ਼ਮੀਨੀ ਅਤੇ ਅਦਾਲਤੀ ਕੰਮ ਅਟੈਂਡ ਕਰਨ ਲਈ ਚੰਗਾ, ਵੱਡੇ ਲੋਕ ਮਿਹਰਬਾਨ-ਕੰਸੀਡ੍ਰੇਟ ਰਹਿਣਗੇ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਕੁੰਭ- ਕਿਸੇ ਮਿੱਤਰ, ਸੱਜਣ ਦੀ ਮਦਦ-ਸਹਿਯੋਗ ਨਾਲ ਆਪ ਦੀ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਸਫਲਤਾ ਮਿਲ ਸਕਦੀ ਹੈ, ਇੱਜ਼ਤ-ਮਾਣ ਦੀ ਪ੍ਰਾਪਤੀ।

ਮੀਨ- ਸਿਤਾਰਾ ਵਪਾਰ-ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਕਿਸੇ ਕਾਰੋਬਾਰੀ ਪ੍ਰਾਬਲਮ ਨੂੰ ਸੈਟਲ ਕਰਨ ’ਚ ਆਪ ਦਾ ਕਦਮ ਬੜ੍ਹਤ ਵੱਲ ਰੱਖਣ ਵਾਲਾ, ਵਿਰੋਧੀ ਨਿਸਤੇਜ ਰਹਿਣਗੇ।

8 ਦਸੰਬਰ 2019, ਐਤਵਾਰ ਮੱਘਰ ਸੁਦੀ ਤਿਥੀ ਦੁਆਦਸ਼ੀ (ਸਵੇਰੇ 8.30 ਤਕ) ਅਤੇ ਤਿਥੀ ਤਰੋਦਸ਼ੀ।

ਸੂਰਜ ਉਦੈ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਮੀਨ ’ਚ

ਮੰਗਲ ਤੁਲਾ ’ਚ

ਬੁੱੱਧ ਬ੍ਰਿਸ਼ਚਕ ’ਚ

ਗੁਰੂ ਧਨ ’ਚ

ਸ਼ੁੱਕਰ ਧਨ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ                            

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 23, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 17 (ਮੱਘਰ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਸਾਨੀ, ਤਰੀਕ : 10, ਸੂਰਜ ਉਦੈ : ਸਵੇਰੇ 7.18 ਵਜੇ, ਸੂਰਜ ਅਸਤ : ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (8-9 ਮੱਧ ਰਾਤ 3.30 ਤਕ) ਅਤੇ ਮਗਰੋਂ ਨਕਸ਼ੱਤਰ ਭਰਣੀ। ਯੋਗ : ਵਰਿਯਾਨ (ਸ਼ਾਮ 5.15 ਤਕ) ਅਤੇ ਮਗਰੋਂ ਯੋਗ ਪਰਿਧ। ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਸਵੇਰੇ 8.30 ਤਕ), 8-9 ਮੱਧ ਰਾਤ 3.30 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ 6 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਮੋਕਸ਼ਦਾ ਇਕਾਦਸ਼ੀ ਵਰਤ, ਸ਼੍ਰੀ ਗੀਤਾ ਜਯੰਤੀ, ਮੌਨੀ ਇਕਾਦਸ਼ੀ (ਜੈਨ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

 

Bharat Thapa

This news is Edited By Bharat Thapa