ਭਵਿੱਖਫਲ: ਸਿਤਾਰੇ ਪ੍ਰਬਲ ਹੋਣ ਕਾਰਨ ਰਾਜਕੀ ਕੰਮਾਂ ’ਚ ਮਿਲੇਗੀ ਸਫਲਤਾ

12/9/2019 2:00:54 AM

ਮੇਖ- ਜਿਹੜੇ ਲੋਕ ਕਾਰੋਬਾਰੀ ਟੂਰਿੰਗ ਕਰਦੇ ਹਨ, ਉਨ੍ਹਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਸੈਰ-ਸਫਰ ਲਈ ਮਨ ਰਾਜ਼ੀ ਰਹੇਗਾ।

ਬ੍ਰਿਖ- ਸਿਤਾਰਾ ਪੂਰਵ ਦੁਪਹਿਰ ਤਕ ਅਹਿਤਿਆਤ-ਪ੍ਰੇਸ਼ਾਨੀ ਵਾਲਾ, ਕਿਸੇ ਨਾ ਕਿਸੇ ਪੰਗੇ ਜਾਂ ਝਮੇਲੇ ਨਾਲ ਵਾਸਤਾ ਰਹੇਗਾ ਪਰ ਮਗਰੋਂ ਹਰ ਫਰੰਟ ’ਤੇ ਸਫਲਤਾ ਮਿਲੇਗੀ।

ਮਿਥੁਨ- ਸਿਤਾਰਾ ਪੂਰਵ ਦੁਪਹਿਰ ਤਕ ਕਾਰੋਬਾਰੀ ਲਾਭ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਮਗਰੋਂ ਕੋਈ ਵੀ ਕੰਮ ਜਲਦਬਾਜ਼ੀ ’ਚ ਨਾ ਨਿਪਟਾਓ, ਖਰਚ ਵੀ ਵਧਣਗੇ।

ਕਰਕ- ਸਿਤਾਰਾ ਪੂਰਵ ਦੁਪਹਿਰ ਤਕ ਹਰ ਮੋਰਚੇ ’ਤੇ ਆਪ ਨੂੰ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਮਗਰੋਂ ਕਾਰੋਬਾਰੀ ਕੰਮਾਂ ਲਈ ਸਿਤਾਰਾ ਸਟਰੌਂਗ ਬਣੇਗਾ।

ਸਿੰਘ- ਸਿਤਾਰਾ ਸਟਰੌਂਗ, ਰਿਲੀਜੀਅਸ ਕੰਮਾਂ ’ਚ ਧਿਆਨ ਰਹੇਗਾ, ਉਦੇਸ਼-ਮਨੋਰਥ ਹੱਲ ਹੋਣਗੇ, ਉਂਝ ਵੱਡੇ ਲੋਕ, ਵੱਡੇ ਅਫਸਰ ਆਪ ਪ੍ਰਤੀ ਸਾਫਟ ਬਣੇ ਰਹਿਣਗੇ।

ਕੰਨਿਆ- ਸਿਤਾਰਾ ਪੂਰਵ ਦੁਪਹਿਰ ਤਕ ਪੇਟ ਲਈ ਠੀਕ ਨਹੀਂ, ਲਿਮਟ ’ਚ ਖਾਣਾ-ਪੀਣਾ ਸਹੀ ਰਹੇਗਾ ਪਰ ਮਗਰੋਂ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਤੁਲਾ- ਸਿਤਾਰਾ ਪੂਰਵ ਦੁਪਹਿਰ ਤਕ ਪੇਟ ਲਈ ਠੀਕ ਨਹੀਂ, ਲਿਮਟ ’ਚ ਖਾਣਾ-ਪੀਣਾ ਸਹੀ ਰਹੇਗਾ ਪਰ ਮਗਰੋਂ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਬ੍ਰਿਸ਼ਚਕ- ਸਿਤਾਰਾ ਪੂਰਵ ਦੁਪਹਿਰ ਤਕ ਠੀਕ ਨਹੀਂ, ਆਪਣੇ ਆਪ ਨੂੰ ਉਲਝਣਾਂ-ਝਮੇਲਿਅਾਂ ਤੋਂ ਬਚਾ ਕੇ ਰੱਖਣਾ ਸਹੀ ਰਹੇਗਾ ਪਰ ਮਗਰੋਂ ਸਮਾਂ ਬਿਹਤਰ ਬਣੇਗਾ।

ਧਨ- ਸਿਤਾਰਾ ਪੂਰਵ ਦੁਪਹਿਰ ਤਕ ਬਿਹਤਰ, ਇਰਾਦਿਅਾਂ ’ਚ ਸਫਲਤਾ ਮਿਲੇਗੀ ਪਰ ਮਗਰੋਂ ਕਿਸੇ ਨਾ ਕਿਸੇ ਪੰਗੇ ਦੇ ਜਾਗਣ ਦਾ ਡਰ ਬਣਿਆ ਰਹੇਗਾ।

ਮਕਰ- ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਉਂਝ ਵੀ ਤੁਸੀਂ ਹਰ ਤਰ੍ਹਾਂ ਹਾਵੀ-ਪ੍ਰਭਾਵੀ ਅਤੇ ਵਿਜਈ ਰਹੋਗੇ ਪਰ ਕੋਈ ਵੀ ਯਤਨ ਅਣਮੰਨੇ ਮਨ ਨਾਲ ਨਹੀਂ ਕਰਨਾ ਚਾਹੀਦਾ।

ਕੁੰਭ- ਪੂਰਵ ਦੁਪਹਿਰ ਤਕ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਿਮਲੇਗੀ, ਸ਼ਤਰੂ ਕਮਜ਼ੋਰ ਬਣਨਗੇ ਪਰ ਮਗਰੋਂ ਪ੍ਰਾਪਰਟੀ ਨਾਲ ਜੁੜੇ ਕੰਮਾਂ ’ਚ ਬਿਹਤਰੀ ਹੋਵੇਗੀ।

ਮੀਨ- ਸਿਤਾਰਾ ਪੂਰਵ ਦੁਪਹਿਰ ਤਕ ਆਮਦਨ ਵਾਲਾ, ਹਰ ਤਰ੍ਹਾਂ ਨਾਲ ਬਿਹਤਰੀ ਹੋਵੇਗੀ ਪਰ ਮਗਰੋਂ ਕੰਮਕਾਜੀ ਰਵੱਈਆ ਸੁਪੋਰਟਿਵ ਅਤੇ ਪਾਜ਼ੇਟਿਵ ਰਹੇਗਾ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।

9 ਦਸੰਬਰ 2019, ਸੋਮਵਾਰ ਮੱਘਰ ਸੁਦੀ ਤਿਥੀ ਦੁਆਦਸ਼ੀ (ਸਵੇਰੇ 9.54 ਤਕ) ਅਤੇ ਮਗਰੋਂ ਤਿਥੀ ਤਰੋਦਸ਼ੀ।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਮੇਖ ’ਚ

ਮੰਗਲ ਤੁਲਾ ’ਚ

ਬੁੱੱਧ ਬ੍ਰਿਸ਼ਚਕ ’ਚ

ਗੁਰੂ ਧਨ ’ਚ

ਸ਼ੁੱਕਰ ਧਨ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ                            

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 24, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 18 (ਮੱਘਰ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਸਾਨੀ, ਤਰੀਕ : 11, ਸੂਰਜ ਉਦੈ : ਸਵੇਰੇ 7.19 ਵਜੇ, ਸੂਰਜ ਅਸਤ : ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (9-10 ਮੱਧ ਰਾਤ 5.01 ਤਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ। ਯੋਗ : ਪਰਿਧ (ਸ਼ਾਮ 5.03 ਤਕ) ਅਤੇ ਮਗਰੋਂ ਯੋਗ ਸ਼ਿਵ। ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ 9 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸੋਮ ਪ੍ਰਦੋਸ਼ ਵਰਤ, ਅਖੰਡ ਦੁਆਦਸ਼ੀ, ਅਨੰਗ ਤਰੋਦਸ਼ੀ ਵਰਤ, ਗਿਆਰ੍ਹਵੀਂ ਸ਼ਰੀਫ (ਮੁਸਲਿਮ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa