ਭਵਿੱਖਫਲ: ਸਿਤਾਰੇ ਪ੍ਰਬਲ ਹੋਣ ਕਾਰਨ ਵਪਾਰ ਅਤੇ ਕੰਮਕਾਜ ਦੀ ਦਸ਼ਾ ਰਹੇਗੀ ਚੰਗੀ

12/10/2019 2:14:52 AM

ਮੇਖ- ਟੂਰਿਜ਼ਮ, ਟੀਚਿੰਗ, ਕੰਸਲਟੈਂਸੀ, ਡੈਕੋਰੇਸ਼ਨ, ਇਲੈਕਟ੍ਰਾਨਿਕਸ, ਏਅਰ ਟਿਕਟਿੰਗ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਬ੍ਰਿਖ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਮੂਡ ’ਚ ਖੁਸ਼ਦਿਲੀ, ਰੰਗੀਨੀ, ਚੰਚਲਤਾ ਬਣੀ ਰਹੇਗੀ, ਆਪਣੇ ਸਵਛੰਦ ਹੁੰਦੇ ਮਨ ’ਤੇ ਕੰਟਰੋਲ ਰੱਖਣਾ ਚਾਹੀਦਾ ਹੈ।

ਮਿਥੁਨ- ਜਨਰਲ ਸਿਤਾਰਾ ਵੀਕ, ਆਪਣੇ ਆਪ ਨੂੰ ਝਮੇਲਿਅਾਂ ਤੋਂ ਬਚਾਅ ਕੇ ਰੱਖਣਾ ਚਾਹੀਦਾ ਹੈ, ਕੰਮਕਾਜੀ ਟੂਰ ਨਾ ਕਰੋ ਕਿਉਂਕਿ ਉਹ ਪ੍ਰੇਸ਼ਾਨੀ ਵਾਲਾ ਹੋਵੇਗਾ।

ਕਰਕ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਸਪਲਾਈ,ਪਾਣੀ, ਕੈਮੀਕਲਜ਼, ਪੇਂਟਸ, ਪੈਟਰੋਲੀਅਮ ਵਸਤਾਂ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਿਮਲੇਗਾ।

ਸਿੰਘ- ਅਫਸਰਾਂ ਦਾ ਸਰਕਾਰੀ ਰੁਖ਼ ਆਪਦੇ ਕਿਸੇ ਸਰਕਾਰੀ ਕੰਮ ’ਚ ਪੇਸ਼ ਆ ਰਹੀ ਬਾਧਾ-ਮੁਸ਼ਕਿਲ ਨੂੰ ਹਟਾਉਣ ’ਚ ਮਦਦਗਾਰ ਸਿੱਧ ਹੋਵੇਗਾ, ਸ਼ਤਰੂ ਕਮਜ਼ੋਰ-ਤੇਜਹੀਣ ਰਹਿਣਗੇ।

ਕੰਨਿਆ- ਸਟਰੌਂਗ ਸਿਤਾਰੇ ਦੇ ਕਾਰਣ ਜਨਰਲ ਤੌਰ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ, ਆਪ ਦੀ ਪਲਾਨਿੰਗ ’ਚ ਵੀ ਕੋਈ ਪੇਚੀਦਗੀ ਹਟਣ ਦੀ ਉਮੀਦ।

ਤੁਲਾ- ਸਿਤਾਰਾ ਕਿਉਂਕਿ ਸਿਹਤ ਲਈ ਠੀਕ ਨਹੀਂ, ਇਸ ਲਈ ਉਨ੍ਹਾਂ ਵਸਤਾਂ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ, ਜਿਹੜੀਅਾਂ ਆਪ ਦੀ ਤਬੀਅਤ ਅਤੇ ਸਿਹਤ ਨੂੰ ਸੂਟ ਨਾ ਕਰਦੀਅਾਂ ਹੋਣ।

ਬ੍ਰਿਸ਼ਚਕ- ਮਾਲੀ ਅਤੇ ਕਾਰੋਬਾਰੀ ਦਸ਼ਾ ਚੰਗੀ, ਧਿਆਨ ਰੱਖੋ ਕਿ ਵਿਪਰੀਤ ਸੈਕਸ ਦੇ ਪ੍ਰਤੀ ਵਧੀ ਹੋਈ ਅਟ੍ਰੈਕਸ਼ਨ ਆਪ ਨੂੰ ਕਿਸੇ ਸਮੇਂ ਮੁਸ਼ਕਿਲ ’ਚ ਫਸਾ ਸਕਦੀ ਹੈ।

ਧਨ- ਕੋਈ ਸਟਰੌਂਗ ਸ਼ਤਰੂ ਆਪਣੇ ਟਕਰਾਅ ਵਾਲੇ ਰੁਖ਼ ਦੇ ਕਾਰਣ ਆਪ ਨੂੰ ਕੁਝ ਅਪਸੈੱਟ-ਪ੍ਰੇਸ਼ਾਨ, ਟੈਂਸ ਰੱਖ ਸਕਦਾ ਹੈ, ਇਸ ਲਈ ਅਲਰਟ ਰਹੋ।

ਮਕਰ- ਸੰਤਾਨ ਦੇ ਸਹਿਯੋਗੀ ਅਤੇ ਸੁਪੋਰਟਿਵ ਰੁਖ਼ ਕਾਰਣ ਆਪ ਦੀ ਕੋਈ ਸਮੱਸਿਆ ਆਪਣੇ ਸਮਾਧਾਨ (ਹਲ) ਦੇ ਕਰੀਬ ਪਹੁੰਚ ਸਕਦੀ ਹੈ, ਇੱਜ਼ਤ-ਮਾਣ ਦੀ ਪ੍ਰਾਪਤੀ।

ਕੁੰਭ- ਪ੍ਰਾਪਰਟੀ ਨਾਲ ਜੁੜੇ ਕਿਸ ਕੰਮ ਲਈ ਆਪ ਦਾ ਯਤਨ ਵਧੀਆ ਰਿਟਰਨ ਦੇ ਸਕਦਾ ਹੈ, ਵੱਡੇ ਲੋਕ ਵੀ ਮਿਹਰਬਾਨ ਅਤੇ ਕੰਸੀਡ੍ਰੇਟ ਰਹਿਣਗੇ।

ਮੀਨ- ਕਿਸੇ ਵੱਡੇ ਸ਼ਖ਼ਸ ਜਾਂ ਮਿੱਤਰ-ਸੱਜਣ ਦਾ ਸਹਿਯੋਗੀ ਰੁਖ਼ ਆਪ ਦੇ ਕਿਸੇ ਕੰਮ ਨੂੰ ਸੰਵਾਰਨ ਜਾਂ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ ਹੈ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ।

10 ਦਸੰਬਰ 2019, ਮੰਗਲਵਾਰ ਮੱਘਰ ਸੁਦੀ ਤਿਥੀ ਤਰੋਦਸ਼ੀ (ਸਵੇਰੇ 10.44 ਤਕ) ਅਤੇ ਮਗਰੋਂ ਤਿਥੀ ਚੌਦਸ਼।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਮੇਖ ’ਚ

ਮੰਗਲ ਤੁਲਾ ’ਚ

ਬੁੱੱਧ ਬ੍ਰਿਸ਼ਚਕ ’ਚ

ਗੁਰੂ ਧਨ ’ਚ

ਸ਼ੁੱਕਰ ਧਨ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ                            

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 25, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 19 (ਮੱਘਰ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਸਾਨੀ, ਤਰੀਕ : 12, ਸੂਰਜ ਉਦੈ : ਸਵੇਰੇ 7.19 ਵਜੇ, ਸੂਰਜ ਅਸਤ : ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (10-11 ਮੱਧ ਰਾਤ 5.57 ਤਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ। ਯੋਗ : ਸ਼ਿਵ (ਸ਼ਾਮ 4.25 ਤਕ) ਅਤੇ ਮਗਰੋਂ ਯੋਗ ਸਿੱਧ। ਚੰਦਰਮਾ : ਮੇਖ ਰਾਸ਼ੀ ’ਤੇ (ਪੂਰਵ ਦੁਪਹਿਰ 11.18 ਤਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ਿਵ ਚੌਦਸ ਵਰਤ, ਸ਼੍ਰੀ ਰਾਜਗੋਪਾਲਾਚਾਰੀਆ, ਅੰਤਰਰਾਸ਼ਟਰੀ ਮਾਨਵ ਅਧਿਕਾਰ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa