ਭਵਿੱਖਫਲ: ਸਿਤਾਰੇ ਪ੍ਰਬਲ ਹੋਣ ਕਾਰਨ ਵਪਾਰ ਅਤੇ ਕੰਮਕਾਜ ਦੀ ਦਸ਼ਾ ਰਹੇਗੀ ਚੰਗੀ

12/14/2019 1:53:41 AM

ਮੇਖ— ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦਾ ਚੰਗਾ ਨਤੀਜਾ ਮਿਲਣ ਦੀ ਆਸ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਬ੍ਰਿਖ— ਸਿਤਾਰਾ ਧਨ ਲਾਭ ਲਈ ਚੰਗਾ, ਰੈਡੀਮੇਡ ਗਾਰਮੈਂਟਸ, ਬੁਟੀਕ, ਟੇਲਰਿੰਗ ਅਤੇ ਟੇਲਰਿੰਗ ਨਾਲ ਜੁੜੇ ਸਾਮਾਨ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।

ਮਿਥੁਨ— ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ 'ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਫੈਮਿਲੀ ਫਰੰਟ 'ਤੇ ਖਿੱਚਾਤਣੀ ਰਹੇਗੀ।

ਕਰਕ— ਖਰਚਿਆਂ ਕਰਕੇ ਅਰਥ ਦਸ਼ਾ ਤੰਗ ਰਹੇਗੀ, ਲੈਣ-ਦੇਣ ਦੇ ਕੰਮ ਵੀ ਸੁਚੇ ਰਹਿ ਕੇ ਕਰੋ ਤਾਂ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।

ਸਿੰਘ— ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਵਾਲਾ, ਯਤਨ ਕਰਨ 'ਤੇ ਕੋਈ ਉਲਝਿਆ-ਰੁਕਿਆ ਕੰਮਕਾਜੀ ਕੰਮ ਸਿਰੇ ਚੜ੍ਹੇਗਾ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।

ਕੰਨਿਆ— ਰਾਜਕੀ ਕੰਮਾਂ 'ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ, ਕੰਸੀਡ੍ਰੇਟ ਰਹਿਣਗੇ, ਯਤਨ ਕਰਨ 'ਤੇ ਕੋਈ ਉਲਝਣ-ਸਮੱਸਿਆ ਰਸਤੇ 'ਚੋਂ ਹਟ ਸਕਦੀ ਹੈ।

ਤੁਲਾ— ਜਨਰਲ ਤੌਰ 'ਤੇ ਸਟਰੌਂਗ ਸਿਤਾਰਾਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸ਼ੁਭ ਕੰਮਾਂ 'ਚ ਧਿਆਨ, ਪੌਰਾਣਿਕ ਲਿਟਰੇਚਰ ਪੜ੍ਹਨ 'ਚ ਇੰਟਰਸਟ ਰਹੇਗਾ।

ਬ੍ਰਿਸ਼ਚਕ— ਸਿਤਾਰਾ ਪੇਟ ਲਈ ਠੀਕ ਨਹੀਂ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖਣਾ ਜ਼ਰੂਰੀ, ਵੈਸੇ ਕਾਰੋਬਾਰੀ ਫਰੰਟ 'ਤੇ ਸਥਿਤੀ ਸੰਤੋਖਜਨਕ ਰਹੇਗੀ।

ਧਨ— ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਹਰ ਮਾਮਲੇ ਦੇ ਪ੍ਰਤੀ ਦੋਨੋਂ ਪਤੀ-ਪਤਨੀ ਦੀ ਇਕੋ ਜਿਹੀ ਸੋਚ-ਅਪਰੋਚ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਮਕਰ— ਕਮਜ਼ੋਰ ਸਿਤਾਰੇ ਕਰਕੇ ਆਪ ਦਾ ਹਰ ਕੰਮ ਉਲਝਦਾ-ਰੁਕਦਾ-ਲਟਕਦਾ ਰਹੇਗਾ, ਇਸ ਲਈ ਹਰ ਕੰਮ ਨੂੰ ਪ੍ਰੋ-ਐਕਟਿਵ ਰਹਿ ਕੇ ਅਟੈਂਡ ਕਰੋ।

ਕੁੰਭ— ਸੰਤਾਨ ਦੇ ਸੁਪੋਰਟਿਵ ਅਤੇ ਕੋ-ਆਪ੍ਰੇਟਿਵ ਰੁਖ਼ ਕਰਕੇ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ, ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।

ਮੀਨ— ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਅਟੈਂਡ ਕਰਨ 'ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਅਫਸਰਾਂ-ਵੱਡੇ ਲੋਕਾਂ 'ਚ ਆਪ ਦਾ ਲਿਹਾਜ਼ ਬਣਿਆ ਰਹੇਗਾ, ਪੈਠ-ਧਾਕ ਵੀ ਵਧੇਗੀ।

14 ਦਸੰਬਰ 2019, ਸ਼ਨੀਵਾਰ ਪੋਹ ਵਦੀ ਤਿਥੀ ਦੂਜ (ਸਵੇਰੇ 8.47 ਤਕ) ਅਤੇ ਮਗਰੋਂ ਤਿਥੀ ਤੀਜ।
ਸੂਰਜ ਉਦੈ ਸਮੇਂ ਸਿਤਾਰਿਆਂ ਦੀ ਸਥਿਤੀਸੂਰਜ ਬ੍ਰਿਸ਼ਚਕ 'ਚ

ਸੂਰਜ ਬ੍ਰਿਸ਼ਚਕ 'ਚ
ਚੰਦਰਮਾ ਮਿਥੁਨ 'ਚ
ਮੰਗਲ ਤੁਲਾ 'ਚ
ਬੁੱਧ ਬ੍ਰਿਸ਼ਚਕ 'ਚ
ਗੁਰੂ ਧਨ 'ਚ
ਸ਼ੁੱਕਰ ਧਨ 'ਚ
ਸ਼ਨੀ ਧਨ 'ਚ
ਰਾਹੂ ਮਿਥੁਨ 'ਚ                          
ਕੇਤੂ ਧਨ 'ਚ

ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 29, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 23 (ਮੱਘਰ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਸਾਨੀ, ਤਰੀਕ : 16, ਸੂਰਜ ਉਦੈ : ਸਵੇਰੇ 7.22 ਵਜੇ, ਸੂਰਜ ਅਸਤ : ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (14-15 ਮੱਧ-ਰਾਤ 5.03 ਤਕ) ਅਤੇ ਮਗਰੋਂ ਨਕਸ਼ੱਤਰ ਪੁਖ। ਯੋਗ : ਸ਼ੁਕਲ (ਸਵੇਰੇ 9.49 ਤਕ) ਅਤੇ ਮਗਰੋਂ ਯੋਗ ਬ੍ਰਹਮ। ਚੰਦਰਮਾ : ਮਿਥੁਨ ਰਾਸ਼ੀ 'ਤੇ (ਸਵੇਰੇ 11.17 ਤਕ) ਅਤੇ ਮਗਰੋਂ ਕਰਕ ਰਾਸ਼ੀ 'ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਰਾਤ 8.03 ਤੋਂ ਲੈ ਕੇ ਅਗਲੇ ਦਿਨ (15 ਦਸੰਬਰ) ਸਵੇਰੇ 7.19 ਤਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ 9 ਤੋਂ ਸਾਢੇ ਦਸ ਵਜੇ ਤਕ।

—(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

KamalJeet Singh

This news is Edited By KamalJeet Singh