ਭਵਿੱਖਫਲ: ਬਨਣਗੇ ਪ੍ਰਾਪਰਟੀ ਨਾਲ ਜੁੜੇ ਕਈ ਕੰਮ

12/15/2019 2:06:49 AM

ਮੇਖ- ਜੇ ਪ੍ਰਾਪਰਟੀ ਨਾਲ ਜੁੜਿਆ ਕੋਈ ਕੰਮ ਰੁਕਿਆ ਪਿਆ ਹੋਵੇ ਤਾਂ ਯਤਨ ਕਰ ਲਓ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋ ਜਾਵੇਗੀ, ਅਫਸਰ ਵੀ ਸੁਪੋਰਟਿਵ ਰੁਖ਼ ਰੱਖਣਗੇ।

ਬ੍ਰਿਖ- ਮਿੱਤਰਾਂ ਨਾਲ ਮੇਲ-ਜੋਲ-ਸੰਪਰਕ ਫਰੂਟਫੁਲ ਰਹੇਗਾ ਅਤੇ ਉਨ੍ਹਾਂ ਦੇ ਸਹਿਯੋਗ ਅਤੇ ਹੈਲਪ ਨਾਲ ਆਪ ਦੀ ਕੋਈ ਪ੍ਰਾਬਲਮ ਸੁਲਝਣ ਦੇ ਨੇੜੇ ਪਹੁੰਚ ਸਕਦੀ ਹੈ।

ਮਿਥੁਨ- ਸਿਤਾਰਾ ਧਨ ਲਾਭ ਲਈ ਚੰਗਾ, ਵਾਟਰ-ਕੈਮੀਕਲਜ਼, ਪੇਂਟ, ਪੈਟਰੋਲੀਅਮ, ਲੁਬ੍ਰੀਕੈਂਟਸ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਕਰਕ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ, ਯਤਨਾਂ-ਪ੍ਰੋਗਰਾਮਾਂ, ਮਨੋਰਥਾਂ ’ਚ ਸਕਸੈੱਸ ਮਿਲੇਗੀ।

ਸਿੰਘ- ਖਰਚਿਅਾਂ ਦਾ ਜ਼ੋਰ, ਅਰਥ ਦਸ਼ਾ ਕੁਝ ਪਤਲੀ ਰਹੇਗੀ, ਚੰਗਾ ਪਹਿਲੂ ਇਹ ਹੈ ਕਿ ਜ਼ਿਆਦਾ ਖਰਚੇ ਜਾਇਜ਼ ਹੀ ਹੋਣਗੇ, ਸਫਰ ਵੀ ਟਾਲ ਦੇਣਾ ਚਾਹੀਦਾ ਹੈ।

ਕੰਨਿਆ- ਵਪਾਰ-ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ ਵੀ ਲਾਭ ਵਾਲੀ, ਯਤਨ ਕਰਨ ’ਤੇ ਕੋਈ ਉਲਝਿਆ-ਰੁਕਿਆ ਕੰਮ ਵੀ ਸਿਰੇ ਚੜ੍ਹ ਸਕਦਾ ਹੈ, ਇੱਜ਼ਤ-ਮਾਣ ਦੀ ਪ੍ਰਾਪਤੀ।

ਤੁਲਾ- ਅਫਸਰਾਂ ਦੇ ਨਰਮ ਰੁਖ਼ ਕਰਕੇ ਯਤਨ ਕਰਨ ’ਤੇ ਕੋਈ ਪੈਂਡਿੰਗ ਪਿਆ ਕੰਮ ਕੁਝ ਬਿਹਤਰ ਹੋਵੇਗਾ, ਵੱਡੇ ਲੋਕ ਆਪ ਦੀ ਮਦਦ ਲਈ ਹਰ ਸਮੇਂ ਤਿਆਰ ਮਿਲਣਗੇ।

ਬ੍ਰਿਸ਼ਚਕ- ਰਿਲੀਜੀਅਸ ਕੰਮਾਂ ਨੂੰ ਕਰਨ ਅਤੇ ਲਿਟਰੇਚਰ ਪੜ੍ਹਨ ’ਚ ਇੰਟਰਸਟ ਬਣਿਆ ਰਹੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਅਰਥ ਦਸ਼ਾ ਸੁਖਦ।

ਧਨ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਲਿਖਣ-ਪੜ੍ਹਨ ਦੇ ਕੰਮ ਸੋਚ-ਵਿਚਾਰ ਕੇ ਫਾਈਨਲ ਕਰਨੇ ਚਾਹੀਦੇ ਹਨ।

ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਪਤੀ-ਪਤਨੀ ਸਬੰਧਾਂ ’ਚ ਮਿਠਾਸ, ਤਾਲਮੇਲ, ਸਦਭਾਅ ਬਣਿਆ ਰਹੇਗਾ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ, ਤੇਜ-ਪ੍ਰਭਾਵ ਬਣਿਆ ਰਹੇਗਾ।

ਕੁੰਭ- ਕਿਸੇ ਪ੍ਰਬਲ ਸ਼ਤਰੂ ਕਰਕੇ ਆਪ ਦੇ ਹਾਲਾਤ ਆਪੋਜ਼ਿਟ ਬਣ ਸਕਦੇ ਹਨ, ਕਿਸੇ ਮਹਿਲਾ ਵਿਰੋਧੀ ਕਰਕੇ ਆਪ ਦੀ ਜਿੱਥੇ ਟੈਨਸ਼ਨ ਵਧੇਗੀ, ਉਥੇ ਪ੍ਰੇਸ਼ਾਨੀ ਵਧ ਸਕਦੀ ਹੈ।

ਮੀਨ- ਸਟਰੌਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਸੰਤਾਨ ਹਰ ਮਾਮਲੇ ’ਚ ਆਪ ਦਾ ਸਾਥ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ।

15 ਦਸੰਬਰ 2019, ਐਤਵਾਰ  ਪੋਹ ਵਦੀ ਤਿਥੀ ਚੌਥ (15-16 ਮੱਧ ਰਾਤ 5.35 ਤਕ) ਅਤੇ ਮਗਰੋਂ ਤਿਥੀ ਪੰਚਮੀ।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਸੂਰਜ ਬ੍ਰਿਸ਼ਚਕ ’ਚ

ਚੰਦਰਮਾ ਕਰਕ ’ਚ

ਮੰਗਲ ਤੁਲਾ ’ਚ

ਬੁੱੱਧ ਬ੍ਰਿਸ਼ਚਕ ’ਚ

ਗੁਰੂ ਧਨ ’ਚ

ਸ਼ੁੱਕਰ ਧਨ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ                            

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 30, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 24 (ਮੱਘਰ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਸਾਨੀ, ਤਰੀਕ : 17, ਸੂਰਜ ਉਦੈ : ਸਵੇਰੇ 7.23 ਵਜੇ, ਸੂਰਜ ਅਸਤ : ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁੱਖ (15-16 ਮੱਧ-ਰਾਤ 4.01 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ। ਯੋਗ : ਬ੍ਰਹਮ (ਸਵੇਰੇ 7.24 ਤਕ) ਅਤੇ ਮਗਰੋਂ ਯੋਗ ਏਂਦਰ। ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ-ਰਾਤ), 15-16 ਮੱਧ ਰਾਤ 4.01 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ 6 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਚੌਥ ਵਰਤ, ਸਰਦਾਰ ਪਟੇਲ ਅਤੇ ਅਰਬਿੰਦੂ ਘੋਸ਼ ਦੀ ਪੁੰਨ ਤਿਥੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

 


Bharat Thapa

Edited By Bharat Thapa