ਭਵਿੱਖਫਲ: ਸਿਤਾਰੇ ਪ੍ਰਬਲ ਹੋਣ ਕਾਰਨ ਰਾਜਕੀ ਕੰਮਾਂ ’ਚ ਮਿਲੇਗੀ ਸਫਲਤਾ
12/24/2019 2:07:51 AM

ਮੇਖ- ਸਿਹਤ ਲਈ ਸਿਤਾਰਾ ਕਮਜ਼ੋਰ, ਡਰਾਈਵਿੰਗ ਵੀ ਸੁਚੇਤ ਰਹਿ ਕੇ ਕਰਨਾ ਅਤੇ ਦੂਜਿਅਾਂ ਦੇ ਝਾਂਸੇ ’ਚ ਨਹੀਂ ਫਸਣਾ ਚਾਹੀਦਾ ਪਰ ਜਨਰਲ ਹਾਲਾਤ ਠੀਕ-ਠਾਕ ਰਹਿਣਗੇ।
ਬ੍ਰਿਖ- ਸਿਤਾਰਾ ਵਪਾਰਕ ਅਤੇ ਕੰਮਕਾਜੀ ਕੰਮਾਂ ਲਈ ਚੰਗਾ, ਕੋਈ ਵੀ ਕੰਮ ਲਾਇਟਲੀ ਨਹੀਂ ਕਰਨਾ ਠੀਕ ਰਹੇਗਾ ਪਰ ਫੈਮਿਲੀ ਫਰੰਟ ’ਤੇ ਟੈਨਸ਼ਨ-ਪ੍ਰੇਸ਼ਾਨੀ ਬਣੀ ਰਹੇਗੀ।
ਮਿਥੁਨ- ਵਿਰੋਧੀ ਆਪ ਨੂੰ ਨੁਕਸਾਨ ਪਹੁੰਚਾਉਣ, ਲੱਤ ਖਿੱਚਣ ਜਾਂ ਨੀਚਾ ਦਿਖਾਉਣ ਲਈ ਪੂਰੀ ਤਰ੍ਹਾਂ ਐਕਟਿਵ ਰਹੇਗਾ, ਇਸ ਲਈ ਉਸ ਤੋਂ ਫਾਸਲਾ ਰੱਖੋ।
ਕਰਕ- ਮਨ-ਬੁੱਧੀ ’ਤੇ ਕਾਬੂ ਰੱਖੋ ਤਾਂ ਕਿ ਮਨ ’ਤੇ ਹਾਵੀ ਰਹਿਣ ਵਾਲੀ ਨੈਗੇਟਿਵ ਸੋਚ ਆਪ ਤੋਂ ਕੋਈ ਗਲਤ ਫੈਸਲਾ ਨਾ ਕਰਵਾ ਦੇਵੇ, ਸ਼ੁਭ ਕੰਮਾਂ ’ਚ ਧਿਆਨ ਘੱਟ ਲੱਗੇਗਾ।
ਸਿੰਘ- ਕੋਰਟ-ਕਚਹਿਰੀ ਦੇ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਕੋਰਟ-ਕਚਹਿਰੀ ’ਚ ਨਾ ਜਾਣਾ ਠੀਕ ਰਹੇਗਾ, ਅਫਸਰ ਵੀ ਨਾਰਾਜ਼ਗੀ ਵਾਲਾ ਜਾਂ ਸਖਤ ਰੁਖ਼ ਰੱਖਣਗੇ।
ਕੰਨਿਆ- ਹਲਕੀ ਨੇਚਰ ਅਤੇ ਸੋਚ ਵਾਲੇ ਸਾਥੀ ਆਪ ਲਈ ਕੋਈ ਨਾ ਕੋਈ ਪ੍ਰਾਬਲਮ ਬਣਾਈ ਰੱਖ ਸਕਦੇ ਹਨ। ਇਸਲਈ ਉਨ੍ਹਾਂ ਨਾਲ ਮੇਲ-ਜੋਲ ਪ੍ਰੇਸ਼ਾਨੀ ਦੇ ਸਕਦਾ ਹੈ।
ਤੁਲਾ- ਕਾਰੋਬਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਨਾ ਤਾਂ ਕੋਈ ਕੰਮਕਾਜੀ ਟੂਰ ਕਰੋ ਅਤੇ ਨਾ ਹੀ ਕੋਈ ਕੰਮਕਾਜੀ ਕੰਮ ਬੇ-ਧਿਆਨੀ ਨਾਲ ਕਰੋ।
ਬ੍ਰਿਸ਼ਚਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਨ ਕੁਝ ਡਰਿਆ-ਡਰਿਆ, ਉਖੜਿਆ-ਉਖੜਿਆ ਅਤੇ ਡਿਸਟਰਬ ਜਿਹਾ ਰਹੇਗਾ, ਮਨ ’ਤੇ ਪ੍ਰਭਾਵੀ ਰਹਿਣ ਵਾਲੀ ਨੈਗੇਟਿਵ ਸੋਚ ਆਪਣਾ ਅਸਰ ਵਧਾ ਸਕਦੀ ਹੈ।
ਧਨ- ਵੀਜ਼ਾ-ਪਾਸਪੋਰਟ ਅਤੇ ਮੈਨ ਪਾਵਰ ਬਾਹਰ ਭਿਜਵਾਉਣ ਵਾਲਿਅਾਂ ਨੂੰ ਨਾ ਤਾਂ ਕੋਈ ਕੰਮ ਅੱਖਾਂ ਬੰਦ ਕਰਕੇ ਕਰਨਾ ਚਾਹੀਦਾ ਅਤੇ ਨਾ ਹੀ ਦੂਜਿਅਾਂ ’ਤੇ ਜ਼ਿਆਦਾ ਭਰੋਸਾ ਕਰਨਾ ਚਾਹੀਦਾ ਹੈ।
ਮਕਰ- ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਫਰੂਟਫੁਲ ਰਹੇਗੀ, ਜਨਰਲ ਤੌਰ ’ਤੇ ਆਪ ਦਾ ਕਦਮ ਬੜ੍ਹਤ ਵੱਲ, ਮਾਣ-ਯਸ਼ ਦੀ ਪ੍ਰਾਪਤੀ।
ਕੁੰਭ- ਕਿਸੇ ਸਰਕਾਰੀ ਕੰਮ ’ਚੋਂ ਕਿਸੇ ਨਾ ਕਿਸੇ ਮੁਸ਼ਕਿਲ ਦੇ ਉਭਰਨ ਦਾ ਡਰ ਰਹੇਗਾ, ਅਫਸਰਾਂ ਦੇ ਰੁਖ਼ ’ਤੇ ਭਰੋਸਾ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਕਿਸੇ ਸਮੇਂ ਆਪ ਨੂੰ ਪ੍ਰੇਸ਼ਾਨ ਕਰ ਸਕਦੇ ਹਨ।
ਮੀਨ- ਜਨਰਲ ਸਿਤਾਰਾ ਕਮਜ਼ੋਰ, ਕਿਸੇ ਨਾ ਕਿਸੇ ਪ੍ਰਾਬਲਮ ਦੇ ਉਭਰਨ ਦਾ ਡਰ, ਧਾਰਮਿਕ ਕੰਮਾਂ ਅਤੇ ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਸਤਿਸੰਗ ਸੁਣਨ ’ਚ ਜੀ ਨਹੀਂ ਲੱਗੇਗਾ, ਸਫਰ ਵੀ ਨਾ ਕਰੋ।
24 ਦਸੰਬਰ 2019, ਮੰਗਲਵਾਰ ਪੋਹ ਵਦੀ ਤਿਥੀ ਤਰੋਦਸ਼ੀ (ਦੁਪਹਿਰ 12.19 ਤਕ) ਅਤੇ ਮਗਰੋਂ ਤਿਥੀ ਚੌਦਸ਼
ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਤੁਲਾ ’ਚ
ਬੁੱੱਧ ਬ੍ਰਿਸ਼ਚਕ ’ਚ
ਗੁਰੂ ਧਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਪੋਹ ਪ੍ਰਵਿਸ਼ਟੇ : 9, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 3 (ਪੋਹ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਸਾਨੀ, ਤਰੀਕ : 26, ਸੂਰਜ ਉਦੈ : ਸਵੇਰੇ 7.28 ਵਜੇ, ਸੂਰਜ ਅਸਤ : ਸ਼ਾਮ 5.26 ਵਜੇ (ਜਲੰਧਰ ਟਾਈਮ), ਨਕਸ਼ੱਤਰ: ਅਨੁਰਾਧਾ (ਸ਼ਾਮ 4.59 ਤਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ। ਯੋਗ : ਸ਼ੂਲ (24-25 ਮੱਧ ਰਾਤ 1.25 ਤਕ) ਅਤੇ ਮਗਰੋਂ ਯੋਗ ਗੰਡ। ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਦੁਪਹਿਰ 12.19 ਤੋਂ ਲੈ ਕੇ ਰਾਤ 11.49 ਤਕ), ਸ਼ਾਮ 4.59 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਮਾਸਿਕ ਸ਼ਿਵਰਾਤਰੀ ਵਰਤ, ਰਾਸ਼ਟਰੀ ਉਪਭੋਗਤਾ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।