ਰਾਸ਼ੀਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

12/25/2019 2:14:47 AM

ਮੇਖ- ਸਿਤਾਰਾ ਬਾਅਦ ਦੁਪਹਿਰ ਤਕ ਪੇਟ ਲਈ ਅਹਿਤਿਆਤ ਵਾਲਾ, ਸਫਰ ਵੀ ਟਾਲ ਦੇਣਾ ਠੀਕ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।

ਬ੍ਰਿਖ- ਸਿਤਾਰਾ ਕਿਸੇ ਨਾ ਕਿਸੇ ਫਰੰਟ ’ਤੇ ਟੈਨਸ਼ਨ-ਪ੍ਰੇਸ਼ਾਨੀ ਵਾਲਾ, ਇਸ ਲਈ ਕੋਈ ਵੀ ਕੰਮ ਨਾ ਤਾਂ ਅਣਮੰਨੇ ਮਨ ਨਾਲ ਕਰੋ ਅਤੇ ਨਾ ਹੀ ਜਲਦਬਾਜ਼ੀ ਨਾਲ ਨਿਪਟਾਓ।

ਮਿਥੁਨ- ਸਿਤਾਰਾ ਬਾਅਦ ਦੁਪਹਿਰ ਤਕ ਸ਼ਤਰੂਅਾਂ ਨੂੰ ਆਪ ਦੇ ਖਿਲਾਫ ਐਕਟਿਵ ਰੱਖੇਗਾ, ਆਪ ਨੂੰ ਅਪਸੈੱਟ ਅਤੇ ਮਾਯੂਸ ਰੱਖੇਗਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨ ਲੱਗਣਗੇ।

ਕਰਕ- ਸਿਤਾਰਾ ਬਾਅਦ ਦੁਪਹਿਰ ਤਕ ਮਨ ’ਤੇ ਨੈਗੇਟਿਵ ਸੋਚ ਦਾ ਪ੍ਰਭਾਵ ਬਣਾਈ ਰੱਖੇਗਾ ਪਰ ਬਾਅਦ ’ਚ ਦੁਸ਼ਮਣਾਂ ਦੀਅਾਂ ਸ਼ਰਾਰਤਾਂ ’ਤੇ ਨਜ਼ਰ ਰੱਖਣੀ ਜ਼ਰੂਰੀ।

ਸਿੰਘ- ਸਿਤਾਰਾ ਬਾਅਦ ਦੁਪਹਿਰ ਤਕ ਪ੍ਰਾਪਰਟੀ ਦੇ ਕੰਮਾਂ ਲਈ ਕਮਜ਼ੋਰ, ਆਪ ਦਾ ਕੋਈ ਵੀ ਯਤਨ ਸਿਰੇ ਨਹੀਂ ਚੜ੍ਹ ਸਕੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਕੰਨਿਆ- ਬਾਅਦ ਦੁਪਹਿਰ ਤਕ ਘਟੀਆ ਅਤੇ ਹਲਕੀ ਨੇਚਰ ਵਾਲੇ ਲੋਕਾਂ ਵਲੋਂ ਪ੍ਰੇਸ਼ਾਨੀ ਦੇਣ ਵਾਲਾ ਸਮਾਂ ਪਰ ਬਾਅਦ ’ਚ ਜਨਰਲ ਸਿਤਾਰਾ ਸਫਲਤਾ ਦੇਣ ਵਾਲਾ।

ਤੁਲਾ- ਬਾਅਦ ਦੁਪਹਿਰ ਤਕ ਅਰਥ ਦਸ਼ਾ ਤੰਗ ਰਹੇਗੀ, ਪੇਮੈਂਟਸ ਫਸਣ ਦਾ ਡਰ, ਇਸ ਲਈ ਕਾਰੋਬਾਰੀ ਕੰਮ ਬੇ-ਧਿਆਨੀ ਅਤੇ ਲਾਪਰਵਾਹੀ ਨਾਲ ਨਾ ਕਰੋ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ।

ਬ੍ਰਿਸ਼ਚਕ- ਸਿਤਾਰਾ ਬਾਅਦ ਦੁਪਹਿਰ ਤਕ ਇਧਰ-ਓਧਰ ਬੇਕਾਰ ਕੰਮਾਂ ਵੱਲ ਭਟਕਦਾ ਰਹਿ ਸਕਦਾ ਹੈ ਪਰ ਬਾਅਦ ’ਚ ਅਰਥ ਦਸ਼ਾ ਬਿਹਤਰ ਬਣੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।

ਧਨ- ਸਿਤਾਰਾ ਬਾਅਦ ਦੁਪਹਿਰ ਤਕ ਮੈਂਟਲ, ਟੈਨਸ਼ਨ, ਪ੍ਰੇਸ਼ਾਨੀ ਰੱਖਣ ਅਤੇ ਨੁਕਸਾਨ ਦੇ ਖਰਚਿਅਾਂ ਨੂੰ ਵਧਾਉਣ ਵਾਲਾ ਹੋਵੇਗਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਮਕਰ- ਸਿਤਾਰਾ ਬਾਅਦ ਦੁਪਹਿਰ ਤਕ ਕਾਰੋਬਾਰੀ ਲਾਭ ਦੇਣ ਅਤੇ ਕਾਰੋਬਾਰੀ ਟੂਰਿੰਗ ਦਾ ਬਿਹਤਰ ਨਤੀਜਾ ਦੇਣ ਵਾਲਾ ਪਰ ਬਾਅਦ ’ਚ ਉਲਝਣਾਂ-ਝਮੇਲੇ ਜਾਗ ਸਕਦੇ ਹਨ।

ਕੁੰਭ- ਬਾਅਦ ਦੁਪਹਿਰ ਤਕ ਅਫਸਰਾਂ ਦੇ ਰੁਖ਼ ਵਿਚ ਨਾਰਾਜ਼ਗੀ, ਸਖਤੀ ਰੱਖਣ ਵਾਲਾ ਹੋਵੇਗਾ ਪਰ ਬਾਅਦ ’ਚ ਕੰਮਕਾਜੀ ਪਲਾਨਿੰਗ ਕੁਝ ਅੱਗੇ ਵਧੇਗੀ।

ਮੀਨ- ਸਿਤਾਰਾ ਬਾਅਦ ਦੁਪਹਿਰ ਤਕ ਕਮਜ਼ੋਰ, ਮੈਚਿਓਰਿਟੀ ਦੇ ਨੇੜੇ ਪਹੁੰਚਿਅਾ ਕੋਈ ਕੰਮ ਸਿਰੇ ਚੜ੍ਹ ਸਕਦਾ ਹੈ ਪਰ ਬਾਅਦ ’ਚ ਵੱਡੇ ਲੋਕਾਂ ਦੇ ਰੁਖ਼ ’ਚ ਨਰਮੀ ਵਧੇਗੀ।

25 ਦਸੰਬਰ 2019, ਬੁੱਧਵਾਰ ਪੋਹ ਵਦੀ ਤਿਥੀ ਚੌਦਸ਼ (ਪੂਰਵ ਦੁਪਹਿਰ 11.18 ਤਕ) ਅਤੇ ਮਗਰੋਂ ਤਿਥੀ ਮੱਸਿਆ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ       ਧਨ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਤੁਲਾ ’ਚ

ਬੁੱੱਧ ਬ੍ਰਿਸ਼ਚਕ ’ਚ

ਗੁਰੂ ਧਨ ’ਚ

ਸ਼ੁੱਕਰ ਮਕਰ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ                            

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਪੋਹ ਪ੍ਰਵਿਸ਼ਟੇ : 10, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 4 (ਪੋਹ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਸਾਨੀ, ਤਰੀਕ: 27, ਸੂਰਜ ਉਦੈ : ਸਵੇਰੇ 7.28 ਵਜੇ, ਸੂਰਜ ਅਸਤ : ਸ਼ਾਮ 5.26 ਵਜੇ (ਜਲੰਧਰ ਟਾਈਮ), ਨਕਸ਼ੱਤਰ: ਜੇਸ਼ਠਾ (ਸ਼ਾਮ 4.41 ਤਕ) ਅਤੇ ਮਗਰੋਂ ਨਕਸ਼ੱਤਰ ਮੂਲਾ। ਯੋਗ : ਗੰਡ (ਰਾਤ 11.34 ਤਕ) ਅਤੇ ਮਗਰੋਂ ਯੋਗ ਵ੍ਰਿਧੀ। ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਸ਼ਾਮ 4.41 ਤਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸ਼ਾਮ 4.41 ਤਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਕ੍ਰਿਸਮਸ ਡੇ (ਕ੍ਰਿਸ਼ਚੀਅਨ, ਮੱਸਿਆ (ਪਿੱਤਰਾਂ ਦੇ ਕੰਮਾਂ ਲਈ–ਪੂਰਵ ਦੁਪਹਿਰ 11.18 (ਜਲੰਧਰ ਟਾਈਮ) ਤੋਂ ਬਾਅਦ, ਪੰ. ਮਦਨ ਮੋਹਨ ਮਾਲਵੀਯ ਅਤੇ ਸ਼੍ਰੀ ਅਟਲ ਬਿਹਾਰੀ ਵਾਜਪਾਈ ਜਨਮ ਦਿਨ, ਸ਼੍ਰੀ ਸੀ. ਰਾਜਗੋਪਾਲਾਚਾਰੀਆ ਅਤੇ ਗਿ. ਜ਼ੈਲ ਸਿੰਘ ਦੀ ਬਰਸੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa