ਰਾਸ਼ੀਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

12/30/2019 2:06:35 AM

ਮੇਖ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ, ਵਹੀਕਲਜ਼ ਦੀ ਸੇਲ-ਪ੍ਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ।

ਬ੍ਰਿਖ- ਸਰਕਾਰੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਵੱਡੇ ਲੋਕਾਂ ’ਚ ਆਪ ਦਾ ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਪੈਰ ਫਿਸਲਣ ਕਰਕੇ ਸੱਟ ਲੱਗਣ ਦਾ ਡਰ।

ਮਿਥੁਨ- ਸਟਰੌਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਆਪ ਅੱਗੇ ਠਹਿਰ ਨਹੀਂ ਸਕਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਕਰਕ- ਸਿਤਾਰਾ ਪੇਟ ’ਚ ਗੜਬੜੀ ਰੱਖਣ ਵਾਲਾ, ਇਸ ਲਈ ਖਾਣ-ਪੀਣ ’ਚ ਪੂਰੀ ਸੰਭਾਲ ਰੱਖਣੀ ਚਾਹੀਦੀ ਹੈ, ਸਫਰ ਵੀ ਟਾਲ ਦੇਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਸਿੰਘ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ-ਸਹਿਯੋਗ ਬਣਿਆ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਕੰਨਿਆ- ਦੁਸ਼ਮਣਾਂ ਤੋਂ ਫਾਸਲਾ ਰੱਖਣਾ ਜ਼ਰੂਰੀ ਕਿਉਂਕਿ ਉਹ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਆਪ ਦਾ ਲਿਹਾਜ਼ ਨਾ ਕਰਨਗੇ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ, ਸਫਰ ਟਾਲ ਦਿਓ।

ਤੁਲਾ- ਜਨਰਲ ਤੌਰ ’ਤੇ ਸਟਰੌਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਾਵੀ-ਵਿਜਈ ਰੱਖੇਗਾ, ਰਿਲੀਜੀਅਸ ਕੰਮਾਂ ’ਚ ਧਿਆਨ, ਜਨਰਲ ਹਾਲਾਤ ਬਿਹਤਰ ਬਣਨਗੇ।

ਬ੍ਰਿਸ਼ਚਕ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੇ ਯਤਨ ਚੰਗੀ ਰਿਟਰਨ ਦੇਣਗੇ, ਮਾਣ-ਯਸ਼ ਦੀ ਪ੍ਰਾਪਤੀ ਪਰ ਸਿਹਤ ਲਈ ਸਿਤਾਰਾ ਕਮਜ਼ੋਰ, ਧਿਆਨ ਰੱਖੋ।

ਧਨ- ਮਿੱਤਰਾਂ-ਕੰਮਕਾਜੀ ਸਾਥੀਅਾਂ, ਸਹਿਯੋਗੀਅਾਂ ਨਾਲ ਮੇਲ-ਮਿਲਾਪ ਅਤੇ ਉਹ ਆਪ ਨੂੰ ਸਹਿਯੋਗ ਕਰਨਗੇ, ਸੁਪੋਰਟ ਕਰਨਗੇ ਪਰ ਫੈਮਿਲੀ ਫਰੰਟ ’ਤੇ ਟੈਨਸ਼ਨ-ਪ੍ਰੇਸ਼ਾਨੀ ਰਹੇਗੀ।

ਮਕਰ- ਲੋਹਾ-ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਅਾਂ, ਹਾਰਡਵੇਅਰ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ।

ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੂਜਿਅਾਂ ’ਤੇ ਆਪ ਦੀ ਪੈਠ, ਛਾਪ, ਧਾਕ ਬਣੀ ਰਹੇਗੀ ਪਰ ਮਨ ਕੁਝ ਟੈਂਸ, ਪ੍ਰੇਸ਼ਾਨ, ਅਪਸੈੱਟ ਰਹੇਗਾ।

ਮੀਨ- ਸਿਤਾਰਾ ਕਿਉਂਕਿ ਉਲਝਣਾਂ ਅਤੇ ਕੰਪਲੀਕੇਸ਼ਨਜ਼ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵਾਂ ਪ੍ਰੋਗਰਾਮ ਜਾਂ ਯਤਨ ਸ਼ੁਰੂ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸਣਾ ਚਾਹੀਦਾ ਹੈ, ਖਰਚ ਵੀ ਬੇਕਾਬੂ ਰਹਿਣਗੇ।

30 ਦਸੰਬਰ 2019, ਸੋਮਵਾਰ ਪੋਹ ਸੁਦੀ ਤਿਥੀ ਚੌਥ (ਦੁਪਹਿਰ 1.55 ਤੱਕ) ਅਤੇ ਮਗਰੋਂ ਤਿਥੀ ਪੰਚਮੀ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ       ਧਨ ’ਚ

ਚੰਦਰਮਾ ਮਕਰ ’ਚ

ਮੰਗਲ ਬ੍ਰਿਸ਼ਚਕ ’ਚ

ਬੁੱੱਧ ਧਨ ’ਚ

ਗੁਰੂ ਧਨ ’ਚ

ਸ਼ੁੱਕਰ ਮਕਰ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ                            

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਪੋਹ ਪ੍ਰਵਿਸ਼ਟੇ : 15, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 9 (ਪੋਹ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 3, ਸੂਰਜ ਉਦੈ : ਸਵੇਰੇ 7.30 ਵਜੇ, ਸੂਰਜ ਅਸਤ : ਸ਼ਾਮ 5.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (ਰਾਤ 10.47 ਤਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ। ਯੋਗ : ਵਜਰ (ਰਾਤ 8.30 ਤਕ) ਅਤੇ ਮਗਰੋਂ ਯੋਗ ਸਿੱਧੀ। ਚੰਦਰਮਾ : ਮਕਰ ਰਾਸ਼ੀ ’ਤੇ (ਸਵੇਰੇ 9.35 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਸਵੇਰੇ 9.35 ’ਤੇ), ਭਦਰਾ ਰਹੇਗੀ (ਦੁਪਹਿਰ 1.55 ਤਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ 9 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਕੇ. ਐੱਮ. ਮੁਨਸ਼ੀ ਜਨਮ ਦਿਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Edited By Bharat Thapa