ਭਵਿੱਖਫਲ: ਸਿਤਾਰੇ ਪ੍ਰਬਲ ਹੋਣ ਕਾਰਨ ਵਪਾਰ ਅਤੇ ਕੰਮਕਾਜ ਦੀ ਦਸ਼ਾ ਰਹੇਗੀ ਚੰਗੀ

12/31/2019 2:00:41 AM

ਮੇਖ- ਸਿਤਾਰਾ ਧਨ ਲਾਭ ਅਤੇ ਕਾਰੋਬਾਰੀ ਟੂਰਿੰਗ ਲਈ ਚੰਗਾ, ਯਤਨ ਕਰਨ ’ਤੇ ਕੋਈ ਉਲਝਿਆ-ਰੁਕਿਆ ਕੰਮਕਾਜੀ ਕੰਮ ਆਪਣੀ ਮੰਜ਼ਿਲ ਵੱਲ ਕੁਝ ਅੱਗੇ ਵਧ ਸਕਦਾ ਹੈ।

ਬ੍ਰਿਖ- ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਮਿਹਰਬਾਨ ਰਹਿਣਗੇ ਅਤੇ ਹਮਦਰਦਾਨਾ ਰੁਖ਼ ਰੱਖਣਗੇ ਪਰ ਪੈਰ ਫਿਸਲਣ ਕਰਕੇ ਸੱਟ ਲੱਗਣ ਦਾ ਡਰ ਬਣਿਆ ਰਹੇਗਾ।

ਮਿਥੁਨ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਇਸ ਲਈ ਰੁਕੇ ਪਏ ਕੰਮ ਲਈ ਯਤਨ ਕਰਨਾ ਲਾਭਕਾਰੀ ਰਹੇਗਾ, ਇਰਾਦਿਅਾਂ ’ਚ ਮਜ਼ਬੂਤੀ।

ਕਰਕ- ਸਿਤਾਰਾ ਸਿਹਤ, ਖਾਸ ਕਰਕੇ ਪੇਟ ਲਈ ਠੀਕ ਨਹੀਂ, ਇਸ ਲਈ ਨਾਪ-ਤੋਲ ਕੇ ਖਾਣਾ-ਪੀਣਾ ਕਰਨਾ ਠੀਕ ਰਹੇਗਾ, ਸਫਰ ਟਾਲ ਦੇਣਾ ਚਾਹੀਦਾ ਹੈ ਕਿਉਂਕਿ ਉਹ ਪ੍ਰੇਸ਼ਾਨੀ ਵਾਲਾ ਹੋਵੇਗਾ।

ਸਿੰਘ- ਕੰਮਕਾਜੀ ਕੰਮਾਂ ਲਈ ਸਿਤਾਰਾ ਚੰਗਾ, ਸਫਲਤਾ ਸਾਥ ਦੇਵੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਕੰਨਿਆ- ਕਮਜ਼ੋਰ ਦਿਸਣ ਵਾਲੇ ਸ਼ਤਰੂ ਨਾਲ ਵੀ ਕਿਸੇ ਤਰ੍ਹਾਂ ਦੇ ਟਕਰਾਅ ਤੋਂ ਬਚਣਾ ਚਾਹੀਦਾ ਕਿਉਂਕਿ ਉਸ ਦਾ ਟਾਰਗੇਟ ਆਪ ਨੂੰ ਨੁਕਸਾਨ ਪਹੁੰਚਾਉਣਾ ਹੀ ਹੋਵੇਗਾ।

ਤੁਲਾ- ਜਨਰਲ ਸਿਤਾਰਾ ਸਟਰੌਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਰਿਲੀਜੀਅਸ ਕੰਮਾਂ ਅਤੇ ਪੌਰਾਣਿਕ ਲਿਟਰੇਚਰ ਪੜ੍ਹਨ ’ਚ ਇੰਟਰਸਟ ਰਹਿ ਸਕਦਾ ਹੈ।

ਬ੍ਰਿਸ਼ਚਕ- ਕੋਰਟ-ਕਚਹਿਰੀ ਦੇ ਕੰਮਾਂ ਨੂੰ ਹੱਥ ’ਚ ਲੈਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਹੀਂ ਸਕਣਗੇ, ਤੇਜ-ਪ੍ਰਭਾਵ ਬਣਿਆ ਰਹੇਗਾ।

ਧਨ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਨੂੰ ਸਫਲਤਾ ਮਿਲੇਗੀ ਪਰ ਫੈਮਿਲੀ ਫਰੰਟ ’ਤੇ ਵੀ ਤਣਾਤਣੀ, ਟੈਨਸ਼ਨ, ਪ੍ਰੇਸ਼ਾਨੀ ਹੋਵੇਗੀ, ਤਬੀਅਤ ’ਚ ਤੇਜ਼ੀ ਬਣੀ ਰਹੇਗੀ।

ਮਕਰ- ਸਿਤਾਰਾ ਵਪਾਰ-ਕਾਰੋਬਾਰ ਦੇ ਕੰਮ ਸੰਵਾਰਨ ਅਤੇ ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਵੈਸੇ ਦੂਜਿਅਾਂ ’ਤੇ ਆਪ ਦਾ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਅਾਂ, ਮਨੋਰਥਾਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖਣਾ ਜ਼ਰੂਰੀ।

ਮੀਨ- ਸਿਤਾਰਾ ਖਰਚਿਅਾਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮਾਂ ’ਚ ਸੁਚੇਤ ਰਹਿਣਾ ਜ਼ਰੂਰੀ, ਨੁਕਸਾਨ ਦਾ ਵੀ ਡਰ।

31 ਦਸੰਬਰ 2019, ਮੰਗਲਵਾਰ ਪੋਹ ਸੁਦੀ ਤਿਥੀ ਪੰਚਮੀ (ਸ਼ਾਮ 4.02 ਤੱਕ) ਅਤੇ ਮਗਰੋਂ ਤਿਥੀ ਛੱਠ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ       ਧਨ ’ਚ

ਚੰਦਰਮਾ ਕੁੰਭ ’ਚ

ਮੰਗਲ ਬ੍ਰਿਸ਼ਚਕ ’ਚ

ਬੁੱੱਧ ਧਨ ’ਚ

ਗੁਰੂ ਧਨ ’ਚ

ਸ਼ੁੱਕਰ ਮਕਰ ’ਚ

ਸ਼ਨੀ ਧਨ ’ਚ ਰਾਹੂ ਮਿਥੁਨ ’ਚ                                          ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਪੋਹ ਪ੍ਰਵਿਸ਼ਟੇ : 16, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 10 (ਪੋਹ), ਹਿਜਰੀ ਸਾਲ: 1441, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 4, ਸੂਰਜ ਉਦੈ : ਸਵੇਰੇ 7.30 ਵਜੇ, ਸੂਰਜ ਅਸਤ : ਸ਼ਾਮ 5.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (31 ਦਸੰਬਰ-1 ਜਨਵਰੀ ਮੱਧ ਰਾਤ 1.28 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ। ਯੋਗ : ਸਿੱਧੀ (ਰਾਤ 9.04 ਤਕ) ਅਤੇ ਮਗਰੋਂ ਯੋਗ ਵਿਅਤੀਪਾਤ। ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ-ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ),। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਅੰਗਰੇਜ਼ੀ ਸਾਲ 2019 ਪੂਰਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Edited By Bharat Thapa