ਰਾਸ਼ੀਫਲ: ਬਨਣਗੇ ਪ੍ਰਾਪਰਟੀ ਨਾਲ ਜੁੜੇ ਕਈ ਕੰਮ

01/07/2020 2:04:30 AM

ਮੇਖ- ਟੂਰਿਜ਼ਮ, ਕੰਸਲਟੈਂਸੀ, ਏਅਰ ਟਿਕਟਿੰਗ, ਡੈਕੋਰੇਸ਼ਨ, ਇਲੈਕਟ੍ਰੋਨਿਕਸ, ਫੋਟੋ ਵੀਡੀਓਗ੍ਰਾਫੀ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲ ਸਕਦਾ ਹੈ।

ਬ੍ਰਿਖ- ਵਪਾਰ ਅਤੇ ਕੰਮਕਾਜ ਦੇ ਹਾਲਾਤ ਸੁਖਦ, ਸਫਲਤਾ ਸਾਥ ਦੇਵੇਗੀ, ਮਨ ’ਚ ਸੈਰ-ਸਫ਼ਰ ਦੀ ਚਾਹਤ ਰਹੇਗੀ, ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ।

ਮਿਥੁਨ- ਕੋਈ ਵੀ ਨਵਾਂ ਯਤਨ ਅਤੇ ਪ੍ਰੋਗਰਾਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਉਹ ਕੰਪਲੀਕੇਸ਼ਨ ਵਾਲੇ ਸਿਤਾਰੇ ਕਰਕੇ ਸਿਰੇ ਨਹੀਂ ਚੜ੍ਹ ਸਕੇਗਾ, ਸਫਰ ਟਾਲ ਦਿਓ।

ਕਰਕ- ਸਿਤਾਰਾ ਧਨ ਲਾਭ ਅਤੇ ਕਾਰੋਬਾਰੀ ਟੂਰਿੰਗ ਵੀ ਲਾਭ ਵਾਲੀ ਰਹੇਗੀ, ਜੇ ਕੋਈ ਕੰਮਕਾਜੀ ਕੰਮ ਪੈਂਡਿੰਗ ਪਿਆ ਹੋਵੇ ਤਾਂ ਯਤਨ ਕਰ ਲਓ, ਸਫਲਤਾ ਮਿਲਣ ਦੀ ਆਸ ਹੋਵੇਗੀ।

ਸਿੰਘ- ਸਿਤਾਰਾ ਰਾਜਕੀ ਕੰਮ ਸੰਵਾਰਨ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰੱਖਣ, ਅਫਸਰਾਂ ਦੇ ਰੁਖ਼ ਨੂੰ ਨਰਮ ਬਣਾਉਣ ਅਤੇ ਵਿਰੋਧੀਅਾਂ ਨੂੰ ਕਮਜ਼ੋਰ ਬਣਾਉਣ ਵਾਲਾ ਹੋਵੇਗਾ।

ਕੰਨਿਆ- ਸਿਤਾਰਾ ਜਨਰਲ ਤੌਰ ’ਤੇ ਸਟਰੌਂਗ, ਰਿਲੀਜੀਅਸ ਕੰਮਾਂ ਅਤੇ ਰਿਲੀਜੀਅਸ ਲਿਟਰੇਚਰ ਨੂੰ ਸਟੱਡੀ ਕਰਨ ’ਚ ਇੰਟਰਸਟ ਵਧੇਗਾ, ਆਪ ਦੂਜਿਅਾਂ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਤੁਲਾ- ਮੌਸਮ ਦਾ ਐਕਸਪੋਜ਼ਰ ਕਿਸੇ ਸਮੇਂ ਸਿਹਤ ਨੂੰ ਅਪਸੈੱਟ ਰੱਖ ਸਕਦਾ ਹੈ, ਇਸ ਲਈ ਧਿਆਨ ਰੱਖਣਾ ਜ਼ਰੂਰੀ ਪਰ ਕਾਰੋਬਾਰੀ ਦਸ਼ਾ ਠੀਕ-ਠਾਕ ਰਹੇਗੀ।

ਬ੍ਰਿਸ਼ਚਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ ਅਤੇ ਇਕ-ਦੂਜੇ ਨੂੰ ਨਾਰਾਜ਼ ਕਰਨ ’ਚ ਹਿਚਕਿਚਾਹਟ ਮਹਿਸੂਸ ਕਰਨਗੇ।

ਧਨ- ਕੋਈ ਪਾਵਰਫਲ ਸ਼ਤਰੂ ਆਪ ਨੂੰ ਪ੍ਰੇਸ਼ਾਨ, ਬੇਚੈਨ ਅਤੇ ਅਪਸੈੱਟ ਕਰ ਸਕਦਾ ਹੈ, ਇਸ ਲਈ ਆਪ ਦੀ ਕੋਈ ਬਣੀ-ਬਣਾਈ ਪਲਾਨਿੰਗ ਡਿਸਟਰਬ ਹੋ ਸਕਦੀ ਹੈ।

ਮਕਰ- ਜਨਰਲ ਸਿਤਾਰਾ ਸਟਰੌਂਗ, ਸੰਤਾਨ ਨਾਲ ਤਾਲਮੇਲ-ਸਹਿਯੋਗ ਬਣਿਆ ਰਹੇਗਾ ਅਤੇ ਉਹ ਆਪ ਦੇ ਕਿਸੇ ਕੰਮ ਨੂੰ ਸੁਲਝਾਉਣ ’ਚ ਮਦਦਗਾਰ ਸਿੱਧ ਹੋਵੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।

ਕੁੰਭ- ਕੋਰਟ-ਕਚਹਿਰੀ ਦੇ ਕਿਸੇ ਕੰਮ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਵੱਡੇ ਲੋਕਾਂ ਦੇ ਸੁਪੋਰਟਿਵ ਅਤੇ ਸਹਿਯੋਗੀ ਰੁਖ਼ ’ਤੇ ਭਰੋਸਾ ਕਰਨਾ ਸਹੀ ਰਹੇਗਾ।

ਮੀਨ- ਮਿੱਤਰਾਂ-ਸਹਿਯੋਗੀਅਾਂ ਨਾਲ ਮੇਲ-ਜੋਲ, ਤਾਲਮੇਲ ਬਣਿਆ ਰਹੇਗਾ ਅਤੇ ਉਸ ਕਰਕੇ ਆਪ ਦੀ ਕੋਈ ਪੇਚੀਦਗੀ ਹੱਲ ਹੋ ਸਕਦੀ ਹੈ, ਸ਼ਤਰੂ ਚਾਹ ਕੇ ਵੀ ਆਪ ਅੱਗੇ ਟਿਕਣ ਦੀ ਹਿੰਮਤ ਨਹੀਂ ਕਰ ਸਕਣਗੇ।

7 ਜਨਵਰੀ 2020, ਮੰਗਲਵਾਰ ਪੋਹ ਸੁਦੀ ਤਿਥੀ ਦੁਆਦਸ਼ੀ (7-8 ਮੱਧ ਰਾਤ 4.15 ਤੱਕ) ਅਤੇ ਮਗਰੋਂ ਤਿਥੀ ਤਰੋਦਸ਼ੀ।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ       ਧਨ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਬ੍ਰਿਸ਼ਚਕ ’ਚ

ਬੁੱੱਧ ਧਨ ’ਚ

ਗੁਰੂ ਧਨ ’ਚ

ਸ਼ੁੱਕਰ ਮਕਰ ’ਚ

ਸ਼ਨੀ ਧਨ ’ਚ                     

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਪੋਹ ਪ੍ਰਵਿਸ਼ਟੇ : 23, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 17 (ਪੋਹ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 11, ਸੂਰਜ ਉਦੈ : ਸਵੇਰੇ 7.31 ਵਜੇ, ਸੂਰਜ ਅਸਤ : ਸ਼ਾਮ 5.36 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਬਾਅਦ ਦੁਪਹਿਰ 3.24 ਤਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ। ਯੋਗ : ਸ਼ੁਭ (ਰਾਤ 10.42 ਤਕ) ਅਤੇੇੇੇੇੇੇੇ ਮਗਰੋਂ ਯੋਗ ਸ਼ੁਕਲ। ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ ਚਾਰ ਵਜੇ ਤਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Edited By Bharat Thapa