ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਖਾਸ

1/8/2020 1:33:16 AM

ਮੇਖ- ਕਾਰੋਬਾਰੀ ਕੰਮਾਂ ਲਈ ਸਿਤਾਰਾ ਚੰਗਾ, ਵੈਸੇ ਵਾਟਰ, ਡ੍ਰਿੰਕਸ, ਕੈਮੀਕਲਜ਼, ਪੇਂਟਸ, ਪੈਟਰੋਲੀਅਮ, ਇੰਪੋਰਟ, ਐਕਸਪੋਰਟ ਦਾ ਕੰਮ ਕਰਨ ਵਾਲਿਅਾਂ ਨੂੰ ਚੰਗਾ ਲਾਭ ਮਿਲੇਗਾ।

ਬ੍ਰਿਖ- ਅਰਥ ਅਤੇ ਕਾਰੋਬਾਰੀ ਕੰਮਾਂ ਲਈ ਸਿਤਾਰਾ ਚੰਗਾ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਕਸੈੱਸ ਜ਼ਰੂਰ ਮਿਲੇਗੀ, ਮਨ ’ਚ ਸੈਰ-ਸਫਰ ਦੀ ਚਾਹਤ ਜਾਗਦੀ ਰਹੇਗੀ।

ਮਿਥੁਨ- ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਖਰਚਿਅਾਂ ਦਾ ਜ਼ੋਰ, ਇਸ ਲਈ ਉਨ੍ਹਾਂ ’ਤੇ ਕਾਬੂ ਕਰਨ ਦਾ ਯਤਨ ਕਰੋ।

ਕਰਕ- ਸਿਤਾਰਾ ਵਪਾਰ-ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆ-ਰੁਕਿਆ ਕੰਮ ਆਪਣੀ ਮੰਜ਼ਿਲ ਦੇ ਨੇੜੇ ਪਹੁੰਚ ਸਕਦਾ ਹੈ, ਇੱਜ਼ਤ-ਮਾਣ ਦੀ ਪ੍ਰਾਪਤੀ।

ਸਿੰਘ- ਸਰਕਾਰ-ਦਰਬਾਰ ਜਾਂ ਅਫਸਰਾਂ ਅੱਗੇ ਜਾਣ ’ਤੇ ਆਪ ਦੀ ਪੈਠ-ਧਾਕ-ਛਾਪ ਬਣੀ ਰਹੇਗੀ ਅਤੇ ਆਪ ਦੇ ਪੱਖ-ਨਜ਼ਰੀਏ ਨੂੰ ਧਿਆਨ ਨਾਲ ਸੁਣਿਆ ਜਾਵੇਗਾ।

ਕੰਨਿਆ- ਸਟਰੌਂਗ ਸਿਤਾਰਾ ਆਪ ਦੇ ਮਨੋਬਲ ਨੂੰ ਹਾਈ ਰੱਖੇਗਾ ਅਤੇ ਆਪ ਨੂੰ ਕੋਈ ਵੀ ਕੰਮ ਹੱਥ ’ਚ ਲੈਣ ’ਚ ਮੁਸ਼ਕਿਲ ਮਹਿਸੂਸ ਨਾ ਹੋਵੇਗੀ, ਸ਼ੁਭ ਕੰਮਾਂ ’ਚ ਧਿਆਨ।

ਤੁਲਾ- ਸਿਤਾਰਾ ਪੇਟ ਲਈ ਠੀਕ ਨਹੀਂ, ਇਸ ਲਈ ਮੌਸਮ ਦਾ ਐਕਸਪੋਜ਼ਰ ਵੀ ਸਿਹਤ ਨੂੰ ਅਪਸੈੱਟ ਕਰ ਸਕਦਾ ਹੈ, ਸਫਰ ਨਾ ਕਰੋ ਕਿਉਂਕਿ ਉਹ ਨੁਕਸਾਨ ਦੇਣ ਵਾਲਾ ਹੋਵੇਗਾ।

ਬ੍ਰਿਸ਼ਚਕ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਧਿਆਨ ਰੱਖੋ ਕਿ ਆਪੋਜ਼ਿਟ ਸੈਕਸ ਦੇ ਪ੍ਰਤੀ ਵਧੀ ਹੋਈ ਅਟ੍ਰੈਕਸ਼ਨ ਆਪ ਨੂੰ ਕਿਸੇ ਸਮੇਂ ਮੁਸ਼ਕਿਲ ’ਚ ਨਾ ਫਸਾ ਦੇਵੇ।

ਧਨ- ਕਮਜ਼ੋਰ ਸਿਤਾਰਾ ਆਪ ਦੇ ਜਨਰਲ ਹਾਲਾਤ ਨੂੰ ਕੰਪਲੀਕੇਟ ਬਣਾ ਸਕਦਾ ਹੈ, ਇਸ ਲਈ ਕੋਈ ਵੀ ਕੰਮ ਹੱਥ ’ਚ ਲੈਣਾ ਸਹੀ ਨਹੀਂ ਹੋਵੇਗਾ, ਸ਼ਰਾਰਤੀ ਲੋਕਾਂ ’ਤੇ ਨਜ਼ਰ ਰੱਖੋ।

ਮਕਰ- ਜਨਰਲ ਸਿਤਾਰਾ ਮਜ਼ਬੂਤ, ਰਿਲੀਜੀਅਸ ਕੰਮਾਂ ਅਤੇ ਕਥਾ-ਸਤਿਸੰਗ ’ਚ ਰੁਚੀ ਵਧੇਗੀ, ਵੱਡੇ ਲੋਕ ਆਪ ’ਤੇ ਮਿਹਰਬਾਨ ਰਹਿਣਗੇ ਅਤੇ ਲਿਹਾਜ਼ ਕਰਨਗੇ, ਵਿਰੋਧੀ ਕਮਜ਼ੋਰ ਰਹਿਣਗੇ।

ਕੁੰਭ- ਪ੍ਰਾਪਰਟੀ ਦੇ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਅਫਸਰ ਆਪ ਦੀ ਮਦਦ ਕਰਨ ਲਈ ਤਿਆਰ ਨਜ਼ਰ ਆਉਣਗੇ ਪਰ ਉਨ੍ਹਾਂ ਦਾ ਕੁਝ ਪਿੱਛਾ ਕਰਨਾ ਜ਼ੂਰਰੀ ਹੋਵੇਗਾ।

ਮੀਨ- ਕੰਮਕਾਜੀ ਸਾਥੀ-ਸਹਿਯੋਗੀ ਆਪ ਦੀ ਹਰ ਪ੍ਰਪੋਜ਼ਲ ਨੂੰ ਸੁਪੋਰਟ ਕਰਨਗੇ, ਜਨਰਲ ਤੌਰ ’ਤੇ ਆਪ ’ਚ ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਕਰਨ ਦੀ ਤਾਕਤ ਬਣੀ ਰਹੇਗੀ, ਵਿਰੋਧੀ ਨਿਸਤੇਜ ਰਹਿਗੇ।

8 ਜਨਵਰੀ 2020, ਬੁੱਧਵਾਰ ਪੋਹ ਸੁਦੀ ਤਿਥੀ ਤਰੋਦਸ਼ੀ (8-9 ਮੱਧ ਰਾਤ 3.45 ਤੱਕ) ਅਤੇ ਮਗਰੋਂ ਤਿਥੀ ਚੌਦਸ਼।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ       ਧਨ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਬ੍ਰਿਸ਼ਚਕ ’ਚ

ਬੁੱੱਧ ਧਨ ’ਚ

ਗੁਰੂ ਧਨ ’ਚ

ਸ਼ੁੱਕਰ ਮਕਰ ’ਚ

ਸ਼ਨੀ ਧਨ ’ਚ                     

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਪੋਹ ਪ੍ਰਵਿਸ਼ਟੇ : 24, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 18 (ਪੋਹ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 12, ਸੂਰਜ ਉਦੈ : ਸਵੇਰੇ 7.32 ਵਜੇ, ਸੂਰਜ ਅਸਤ : ਸ਼ਾਮ 5.37 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਬਾਅਦ ਦੁਪਹਿਰ 3.51 ਤਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ। ਯੋਗ : ਸ਼ੁਕਲ (ਰਾਤ 9.14 ਤਕ) ਅਤੇੇੇੇੇੇੇੇ ਮਗਰੋਂ ਯੋਗ ਬ੍ਰਹਮ। ਚੰਦਰਮਾ : ਬ੍ਰਿਖ ਰਾਸ਼ੀ ’ਤੇ (8-9 ਮੱਧ ਰਾਤ 3.49 ਤਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Edited By Bharat Thapa