ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਖਾਸ

01/13/2020 2:13:53 AM

ਮੇਖ- ਜਨਰਲ ਤੌਰ ’ਤੇ ਸਟਰੌਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਸੰਤਾਨ ਨਾਲ ਜੁੜੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ।

ਬ੍ਰਿਖ- ਪ੍ਰਾਪਰਟੀ ਦੇ ਕਿਸੇ ਕੰਮ ਨੂੰ ਨਿਪਟਾਉਣ ਲਈ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਪਾਜ਼ੇਟਿਵ ਰਿਟਰਨ ਮਿਲੇਗੀ, ਵੈਸੇ ਜਨਰਲ ਸਿਤਾਰਾ ਸਫਲਤਾ ਦੇਣ ਵਾਲਾ।

ਮਿਥੁਨ- ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਕਰਨ ਦੀ ਤਾਕਤ ਬਣੀ ਰਹੇਗੀ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ, ਮਾਣ-ਸਨਮਾਨ ਅਤੇ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਕਰਕ- ਮਿੱਟੀ, ਰੇਤਾ, ਬੱਜਰੀ, ਇੱਟਾਂ, ਸੀਮੈਂਟ, ਬਿਲਡਿੰਗ ਮਟੀਰੀਅਲ ਦਾ ਕੰਮ-ਧੰਦਾ ਕਰਨ ਵਾਲਿਅਾਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।

ਸਿੰਘ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਕਸੈੱਸ ਮਿਲੇਗੀ ਪਰ ਠੰਡੀਅਾਂ ਅਤੇ ਵਾਈ ਵਾਲੀਅਾਂ ਵਸਤਾਂ ਦੀ ਵਰਤੋਂ ਘੱਟ ਕਰਨਾ ਸਹੀ ਰਹੇਗਾ।

ਕੰਨਿਆ- ਓਵਰਆਲ ਟਾਈਮ ਉਲਝਣਾਂ, ਝਮੇਲਿਅਾਂ, ਟੈਨਸ਼ਨ-ਪ੍ਰੇਸ਼ਾਨੀ ਰੱਖਣ ਵਾਲਾ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।

ਤੁਲਾ- ਐਗਰੀਕਲਚਰਲ ਪ੍ਰੋਡਕਟਸ, ਐਗਰੀਕਲਚਰਲ ਇੰਪਲੀਮੈਂਟਸ, ਫਰਟੀਲਾਈਜ਼ਰਸ, ਸੀਡਜ਼ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਿਮਲੇਗਾ।

ਬ੍ਰਿਸ਼ਚਕ- ਪ੍ਰਬਲ ਸਿਤਾਰੇ ਕਰਕੇ ਜਨਰਲ ਤੌਰ ’ਤੇ ਸਰਕਾਰੀ ਕੰਮਾਂ ’ਚ ਸਕਸੈੱਸ ਮਿਲੇਗੀ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਧਨ- ਜਨਰਲ ਤੌਰ ’ਤੇ ਸਟਰੌਂਗ ਸਿਤਾਰਾ ਆਪ ਦੇ ਕਦਮ ਬੜ੍ਹਤ ਵੱਲ ਰੱਖੇਗਾ, ਰਿਲੀਜੀਅਸ ਕੰਮਾਂ ਅਤੇ ਰਿਲੀਜੀਅਸ ਲਿਟਰੇਚਰ ਪੜ੍ਹਨ ’ਚ ਰੁਚੀ ਰਹੇਗੀ।

ਮਕਰ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਆਪਣੇ ਆਪ ਨੂੰ ਬੇਗਾਨੇ ਝਮੇਲਿਅਾਂ ਤੋਂ ਬਚਾਅ ਕੇ ਰੱਖੋ, ਸਫਰ ਨਾ ਕਰਨਾ ਸਹੀ ਰਹੇਗਾ।

ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।

ਮੀਨ- ਕਮਜ਼ੋਰ ਸਿਤਾਰੇ ਕਰਕੇ ਕਿਸੇ ਨਾ ਕਿਸੇ ਪ੍ਰਾਬਲਮ ਦੇ ਉਭਰਨ ਦਾ ਡਰ ਬਣਿਆ ਰਹੇਗਾ, ਇਸ ਲਈ ਕੋਈ ਇੰਪੋਰਟੈਂਟ ਕੰਮ ਹੱਥ ’ਚ ਨਾ ਲੈਣਾ ਠੀਕ ਰਹੇਗਾ, ਸਫਰ ਟਾਲ ਦਿਓ।

13 ਜਨਵਰੀ 2020, ਸੋਮਵਾਰ ਮਾਘ ਵਦੀ ਤਿਥੀ ਤੀਜ (ਸ਼ਾਮ 5.33 ਤਕ) ਅਤੇ ਮਗਰੋਂ ਤਿਥੀ ਚੌਥ।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ       ਧਨ ’ਚ

ਚੰਦਰਮਾ ਕਰਕ ’ਚ

ਮੰਗਲ ਬ੍ਰਿਸ਼ਚਕ ’ਚ

ਬੁੱੱਧ ਧਨ ’ਚ

ਗੁਰੂ ਧਨ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਧਨ ’ਚ                     

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਪੋਹ ਪ੍ਰਵਿਸ਼ਟੇ : 29, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 23 (ਪੋਹ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 17, ਸੂਰਜ ਉਦੈ : ਸਵੇਰੇ 7.31 ਵਜੇ, ਸੂਰਜ ਅਸਤ : ਸ਼ਾਮ 5.41 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਸਵੇਰੇ 9.55 ਤਕ) ਅਤੇ ਮਗਰੋਂ ਨਕਸ਼ੱਤਰ ਮਘਾ। ਯੋਗ : ਆਯੁਸ਼ਮਾਨ (13-14 ਮੱਧ ਰਾਤ 3.58 ਤਕ) ਅਤੇੇੇੇੇੇੇੇ ਮਗਰੋਂ ਯੋਗ ਸੌਭਾਗਿਯ। ਚੰਦਰਮਾ : ਕਰਕ ਰਾਸ਼ੀ ’ਤੇ (ਸਵੇਰੇ 9.55 ਤਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸ਼ਾਮ 5.33 ਤਕ), ਸਵੇਰੇ 9.55 ਤਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ 9 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਸੰਕਸ਼ਟ ਚੌਥ ਵਰਤ, ਗੌਰੀ ਵਕਰਤੁੰਡ ਚੌਥ, ਲੋਹੜੀ ਪੁਰਬ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Edited By Bharat Thapa