ਭਵਿੱਖਫਲ: ਸਿਤਾਰੇ ਪ੍ਰਬਲ ਹੋਣ ਕਾਰਨ ਵਪਾਰ ਅਤੇ ਕੰਮਕਾਜ ਦੀ ਦਸ਼ਾ ਰਹੇਗੀ ਚੰਗੀ

01/14/2020 1:55:47 AM

ਮੇਖ- ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਸੰਤਾਨ ਦਾ ਰੁਖ਼ ਸੁਪੋਰਟਿਵ ਅਤੇ ਹਮਦਰਦਾਨਾ ਰਹੇਗਾ, ਮਨ ’ਚ ਸੈਰ-ਸਫਰ ਦੀ ਚਾਹਤ ਰਹੇਗੀ।

ਬ੍ਰਿਖ- ਕੋਰਟ-ਕਚਹਿਰੀ ਦੇ ਕੰਮਾਂ ਲਈ ਆਪ ਦੇ ਯਤਨ ਚੰਗੀ ਰਿਟਰਨ ਦੇਣਗੇ, ਮਾਣ-ਯਸ਼ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਪੈਰ ਫਿਸਲਣ ਦਾ ਡਰ ਬਣਿਆ ਰਹੇਗਾ।

ਮਿਥੁਨ- ਕਿਸੇ ਵੱਡੇ ਆਦਮੀ ਜਾਂ ਸੱਜਣ-ਮਿੱਤਰ ਦੀ ਮਦਦ ਨਾਲ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ, ਵੈਸੇ ਵੀ ਹਰ ਪੱਖੋਂ ਕਦਮ ਬੜ੍ਹਤ ਵੱਲ ਰਹੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ।

ਕਰਕ- ਸਟਰੌਂਗ ਸਿਤਾਰਾ ਚੰਗਾ ਧਨ ਲਾਭ ਦੇਵੇਗਾ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਰਹੋਗੇ।

ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਸੰਤੋਖਜਨਕ, ਕੋਸ਼ਿਸ਼ਾਂ, ਇਰਾਦਿਅਾਂ ’ਚ ਸਫਲਤਾ ਮਿਲੇਗੀ ਪਰ ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।

ਕੰਨਿਆ- ਜਨਰਲ ਸਿਤਾਰਾ ਕਮਜ਼ੋਰ, ਇਸ ਲਈ ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ, ਸਫਰ ਟਾਲ ਦੇਣਾ ਸਹੀ ਰਹੇਗਾ, ਧਨ ਹਾਨੀ ਦਾ ਡਰ।

ਤੁਲਾ- ਸਿਤਾਰਾ ਵਪਾਰ-ਕਾਰੋਬਾਰ ਦੇ ਕੰਮਾਂ ’ਚ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਬਾਧਾ-ਪ੍ਰਾਬਲਮ ਹਟੇਗੀ, ਕਾਰੋਬਾਰੀ ਟੂਰਿੰਗ ਲਾਭ ਵਾਲੀ।

ਬ੍ਰਿਸ਼ਚਕ- ਅਫਸਰਾਂ ਦੇ ਨਰਮ ਅਤੇ ਹਮਦਰਦਾਨਾ ਰੁਖ਼ ਕਰਕੇ ਰਾਜ-ਦਰਬਾਰ ਨਾਲ ਜੁੜੇ ਕਿਸੇ ਕੰਮ ’ਚ ਆਪ ਦਾ ਬੋਲਬਾਲਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਧਨ- ਸਟਰੌਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ-ਪ੍ਰਭਾਵ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸੇ ਕਰਕੇ ਕਿਸੇ ਨਾਲ ਝਗੜਾ ਜਾਂ ਕਿਹਾ-ਸੁਣੀ ਹੋਣ ਦਾ ਡਰ।

ਮਕਰ- ਸਿਤਾਰਾ ਪੇਟ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਲੈਣ-ਦੇਣ ਦੇ ਕੰਮ ਵੀ ਅੱਖਾਂ ਖੋਲ੍ਹ ਕੇ ਕਰਨਾ ਫਾਈਨਲ ਕਰੋ।

ਕੁੰਭ- ਕੰਮਕਾਜੀ ਕੰਮਾਂ ਲਈ ਸਿਤਾਰਾ ਚੰਗਾ, ਫੈਮਿਲੀ ਫਰੰਟ ’ਤੇ ਤਾਲਮੇਲ, ਸਦਭਾਅ ਬਣਿਆ ਰਹੇਗਾ, ਆਪ ਦੇ ਯਤਨ ਚੰਗਾ ਨਤੀਜਾ ਦੇਣਗੇ।

ਮੀਨ- ਸ਼ਤਰੂ ਪਖ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਹੀਂ ਦੇਵੇਗਾ, ਧਨ ਹਾਨੀ ਦਾ ਡਰ।

14 ਜਨਵਰੀ 2020, ਮੰਗਲਵਾਰ

ਮਾਘ ਵਦੀ ਤਿਥੀ ਚੌਥ (ਬਾਅਦ ਦੁਪਹਿਰ 2.50 ਤਕ) ਅਤੇ ਮਗਰੋਂ ਤਿਥੀ ਪੰਚਮੀ।

ਸੂਰਜ       ਧਨ ’ਚ

ਚੰਦਰਮਾ ਸਿੰਘ ’ਚ

ਮੰਗਲ ਬ੍ਰਿਸ਼ਚਕ ’ਚ

ਬੁੱੱਧ ਮਕਰ ’ਚ

ਗੁਰੂ ਧਨ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਧਨ ’ਚ                     

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮਾਘ ਪ੍ਰਵਿਸ਼ਟੇ : 1, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 24 (ਪੋਹ), ਹਿਜਰੀ ਸਾਲ : 1441, ਮਹੀਨਾ: ਜਮਾਦਿ ਉਲ ਅੱਵਲ, ਤਰੀਕ : 18, ਸੂਰਜ ਉਦੈ : ਸਵੇਰੇ 7.31 ਵਜੇ, ਸੂਰਜ ਅਸਤ : ਸ਼ਾਮ 5.42 ਵਜੇ (ਜਲੰਧਰ ਟਾਈਮ), ਨਕਸ਼ੱਤਰ: ਮੱਘਾ (ਸਵੇਰੇ 7.55 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ। ਯੋਗ : ਸੌਭਾਗਿਯ (14-15 ਮੱਧ ਰਾਤ 2.33 ਤਕ) ਅਤੇੇੇੇੇੇੇੇ ਮਗਰੋਂ ਯੋਗ ਸ਼ੋਭਨ। ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ-ਰਾਤ), ਸਵੇਰੇ 7.55 ਤਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ: ਦੁਪਹਿਰ 3 ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਬਿਕ੍ਰਮੀ ਮਾਘ (ਮਕਰ) ਸੰਕ੍ਰਾਂਤੀ, ਮਾਘੀ, ਮੇਲਾ ਮਾਘੀ (ਮੁਕਤਸਰ, ਪੰਜਾਬ), ਨਿਰਯਣ ਉਤਰਾਯਣ ਸ਼ੁਰੂ, ਸੂਰਜ 14-15 ਮੱਧ ਰਾਤ 2.07 (ਜਲੰਧਰ) ਟਾਈਮ) ’ਤੇ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Edited By Bharat Thapa