ਰਾਸ਼ੀਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

01/15/2020 2:03:49 AM

ਮੇਖ- ਜਨਰਲ ਸਿਤਾਰਾ ਪੂਰਵ ਦੁਪਹਿਰ ਤਕ ਬਿਹਤਰ, ਹਰ ਪੱਖੋਂ ਸਫਲਤਾ ਮਿਲੇਗੀ ਪਰ ਬਾਅਦ ’ਚ ਟੈਨਸ਼ਨ-ਪ੍ਰੇਸ਼ਾਨੀ ਵਧੇਗੀ, ਮਨ ਵੀ ਡਾਵਾਂਡੋਲ ਜਿਹਾ ਰਹੇਗਾ।

ਬ੍ਰਿਖ- ਜਨਰਲ ਤੌਰ ’ਤੇ ਸਟਰੌਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਸਿਹਤ ਪ੍ਰਤੀ ਅਟੈਂਟਿਵ ਰਹਿਣ ਦੀ ਜ਼ਰੂਰਤ ਰਹੇਗੀ।

ਮਿਥੁਨ- ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਵਿਰੋਧੀ ਆਪ ਅੱਗੇ ਠਹਿਰ ਨਹੀਂ ਸਕਣਗੇ ਪਰ ਪੈਰ ਫਿਸਲਣ ਦਾ ਡਰ ਬਣਿਆ ਰਹਿ ਸਕਦਾ ਹੈ, ਇਸ ਲਈ ਸਾਵਧਾਨੀ ਵਰਤੋ।

ਕਰਕ- ਸਿਤਾਰਾ ਪੂਰਵ ਦੁਪਹਿਰ ਤਕ ਕੰਮਕਾਜੀ ਭੱਜ-ਦੌੜ ਦੀ ਸਹੀ ਰਿਟਰਨ ਦੇਣ ਵਾਲਾ ਪਰ ਬਾਅਦ ’ਚ ਆਪ ਹਰ ਫਰੰਟ ’ਤੇ ਦੂਜਿਅਾਂ ’ਤੇ ਹਾਵੀ-ਪ੍ਰਭਾਵੀ ਰਹੋਗੇ।

ਸਿੰਘ- ਸਿਤਾਰਾ ਧਨ ਲਾਭ ਲਈ ਚੰਗਾ, ਕਰਿਆਨਾ, ਖਾਦਾਂ-ਬੀਜਾਂ ਦਾ ਕੰਮ ਕਰਨ ਵਾਲਿਅਾਂ ਅਤੇ ਕੱਪੜੇ ਦੇ ਕੰਮ ਨਾਲ ਜੁੜੇ ਡੀਲਰਜ਼, ਹੋਲਸੇਲਜ਼ ਦਾ ਕੰਮ ਕਰਨ ਵਾਲਿਅਾਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।

ਕੰਨਿਆ- ਸਿਤਾਰਾ ਪੂਰਵ ਦੁਪਹਿਰ ਤਕ ਅਹਿਤਿਆਤ-ਪ੍ਰੇਸ਼ਾਨੀ ਵਾਲਾ, ਕਿਸੇ ਬਣੇ-ਬਣਾਏ ਕੰਮ ਦੇ ਵਿਗੜਨ ਦਾ ਡਰ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ।

ਤੁਲਾ- ਸਿਤਾਰਾ ਪੂਰਵ ਦੁਪਹਿਰ ਤਕ ਆਮਦਨ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਿਲ ਵੀ ਹਟੇਗੀ ਪਰ ਬਾਅਦ ’ਚ ਨੁਕਸਾਨ-ਪ੍ਰੇਸ਼ਾਨੀ ਦਾ ਡਰ ਵਧੇਗਾ, ਖਰਚ ਵੀ ਵਧਣਗੇ।

ਬ੍ਰਿਸ਼ਚਕ- ਜਨਰਲ ਸਿਤਾਰਾ ਸਫਲਤਾ, ਇੱਜ਼ਤ-ਮਾਣ ਅਤੇ ਧਨ ਲਾਭ ਲਈ ਚੰਗਾ, ਸ਼ਤਰੂ ਆਪ ਅੱਗੇ ਟਿਕ ਨਹੀਂ ਸਕਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

ਧਨ- ਵਿਰੋਧੀ ਕਮਜ਼ੋਰ, ਤੇਜਹੀਣ, ਪ੍ਰਭਾਵਹੀਣ ਰਹਿਣਗੇ, ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ ਪਰ ਸੁਭਾਅ ’ਚ ਗੁੱਸੇ ਕਰਕੇ ਕਿਸੇ ਨਾਲ ਝਗੜਾ ਹੋਣ ਦਾ ਡਰ ਰਹੇਗਾ।

ਮਕਰ- ਸਿਤਾਰਾ ਪੂਰਵ ਦੁਪਹਿਰ ਤਕ ਸਿਹਤ ਲਈ ਕਮਜ਼ੋਰ, ਲਿਖਣ-ਪੜ੍ਹਨ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ ਪਰ ਬਾਅਦ ’ਚ ਹਾਲਾਤ ਅਤੇ ਸਮਾਂ ਬਿਹਤਰ ਬਣੇਗਾ।

ਕੁੰਭ- ਸਿਤਾਰਾ ਪੂਰਵ ਦੁਪਹਿਰ ਤਕ ਕਾਰੋਬਾਰੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਕਦਮ-ਕਦਮ ’ਤੇ ਆਪ ਨੂੰ ਚੌਕਸੀ ਰੱਖਣੀ ਹੋਵੇਗੀ, ਨੁਕਸਾਨ-ਧਨ ਹਾਨੀ ਦਾ ਡਰ।

ਮੀਨ- ਸਿਤਾਰਾ ਪੂਰਵ ਦੁਪਹਿਰ ਤਕ ਕਮਜ਼ੋਰ, ਕਿਸੇ ’ਤੇ ਜ਼ਿਆਦਾ ਭਰੋਸਾ ਨਾ ਕਰੋ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ।

15 ਜਨਵਰੀ 2020, ਬੁੱਧਵਾਰ ਮਾਘ ਵਦੀ ਤਿਥੀ ਪੰਚਮੀ (ਦੁਪਹਿਰ 12.11 ਤਕ) ਅਤੇ ਮਗਰੋਂ ਤਿਥੀ ਛੱਠ।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ       ਮਕਰ ’ਚ

ਚੰਦਰਮਾ ਸਿੰਘ ’ਚ

ਮੰਗਲ ਬ੍ਰਿਸ਼ਚਕ ’ਚ

ਬੁੱੱਧ ਮਕਰ ’ਚ

ਗੁਰੂ ਧਨ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਧਨ ’ਚ                     

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮਾਘ ਪ੍ਰਵਿਸ਼ਟੇ : 2, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 25 (ਪੋਹ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 19, ਸੂਰਜ ਉਦੈ : ਸਵੇਰੇ 7.31 ਵਜੇ, ਸੂਰਜ ਅਸਤ : ਸ਼ਾਮ 5.43 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਫਾਲਗੁਣੀ (15-16 ਮੱਧ ਰਾਤ 4.07 ਤਕ) ਅਤੇ ਮਗਰੋਂ ਨਕਸ਼ੱਤਰ ਹਸਤ। ਯੋਗ : ਸ਼ੋਭਨ (ਰਾਤ 9.12 ਤਕ) ਅਤੇੇੇੇੇੇੇੇ ਮਗਰੋਂ ਯੋਗ ਅਤਿਗੰਡ। ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਵ ਦੁਪਿਹਰ 11.28 ਤਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ: ਦੁਪਹਿਰ 2 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸੈਨਾ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Edited By Bharat Thapa