ਰਾਸ਼ੀਫਲ: ਬਨਣਗੇ ਪ੍ਰਾਪਰਟੀ ਨਾਲ ਜੁੜੇ ਕਈ ਕੰਮ

01/16/2020 2:03:55 AM

ਮੇਖ- ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਆਪ ਨੂੰ ਹਰ ਫਰੰਟ ’ਤੇ ਕਦਮ ਫੂਕ-ਫੂਕ ਕੇ ਰੱਖਣਾ ਸਹੀ ਰਹੇਗਾ, ਮਨ ਵੀ ਅਸ਼ਾਂਤ ਤੇ ਿਡਸਟਰਬ ਜਿਹਾ ਰਹੇਗਾ।

ਬ੍ਰਿਖ- ਜਨਰਲ ਸਿਤਾਰਾ ਸਟਰੌਂਗ, ਕਾਰੋਬਾਰੀ ਫਰੰਟ ’ਤੇ ਸਥਿਤੀ ਬਿਹਤਰ, ਯਤਨ ਕਰਨ ’ਤੇ ਕੋਈ ਰੁਕਾਵਟ- ਮੁਸ਼ਕਿਲ ਰਸਤੇ ’ਚੋਂ ਹਟੇਗੀ, ਧਾਰਮਿਕ ਕੰਮਾਂ ’ਚ ਧਿਆਨ।

ਮਿਥੁਨ- ਸਿਤਾਰਾ ਪ੍ਰਾਪਰਟੀ ਨਾਲ ਜੁੜੇ ਕੰਮ ਸੰਵਾਰਨ ਅਤੇ ਰੁਕਾਵਟਾਂ- ਮੁਸ਼ਕਿਲਾਂ ’ਤੇ ਆਪ ਦੀ ਪਕੜ ਮਜ਼ਬੂਤ ਬਣਾਉਣ ਵਾਲਾ, ਵੱਡੇ ਲੋਕ ਵੀ ਮਿਹਰਬਾਨ ਕੰਸੀਡ੍ਰੇਟ ਰਹਿਣਗੇ।

ਕਰਕ- ਜਨਰਲ ਤੌਰ ’ਤੇ ਮਜ਼ਬੂਤ ਸਿਤਾਰੇ ਕਰਕੇ ਆਪ ਹਰ ਫਰੰਟ ’ਤੇ ਹਾਵੀ- ਪ੍ਰਭਾਵੀ ਵਿਜਈ ਰਹੋਗੇ, ਸ਼ੁੱਭ ਕੰੰਮਾਂ ’ਚ ਧਿਆਨ, ਮਾਣ- ਸਨਮਾਣ ਦੀ ਪ੍ਰਾਪਤੀ।

ਸਿੰਘ- ਜਨਰਲ ਸਿਤਾਰਾ ਆਮਦਨ ਲਈ ਚੰਗਾ, ਕਾਰੋਬਾਰੀ ਟੂਰਿੰਗ ਲਾਭਕਾਰੀ ਰਹੇਗੀ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰੰਮਤ ਨਾ ਕਰ ਸਕਣਗੇ, ਤੇਜ਼ ਪ੍ਰਭਾਵ ਬਣਿਆ ਰਹੇਗਾ।

ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰਨਾ ਠੀਕ ਰਹੇਗਾ।

ਤੁਲਾ- ਸਿਤਾਰਾ ਧਨ ਹਾਨੀ ਪ੍ਰੇਸ਼ਾਨੀ ਵਾਲਾ, ਕੰਮਕਾਜੀ ਡੀਲਿੰਗ ਵੀ ਸਾਵਧਾਨੀ ਨਾਲ ਕਰੋ, ਤਾਂ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਸਫਰ ਵੀ ਨਾ ਕਰੋ।

ਬ੍ਰਿਸ਼ਚਕ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ ਅਤੇ ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਚਾਹੀਦਾ ਹੈ।

ਧਨ- ਸਰਕਾਰ ਦਰਬਾਰ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਸਾਫਟ, ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ ਪਰ ਤਬੀਅਤ ’ਚ ਤੇਜ਼ੀ ਬਣੀ ਰਹੇਗੀ।

ਮਕਰ- ਰਿਲੀਜੀਅਲਮ ਕੰਮਾਂ ’ਚ ਪੌਰਾਣਿਕ ਲਿਟਰੇਚਰ ਸਟੱਡੀ ਕਰਨ ’ਚ ਜੀਅ ਲੱਗੇਗਾ, ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਕੁੰਭ- ਕਿਉਂਕਿ ਸਿਤਾਰਾ ਪੇਟ ਲਈ ਕਮਜ਼ੋਰ ਹੈ ਇਸ ਲਈ ਬੇਤੁਕੇ ਖਾਣ- ਪੀਣ ਤੋਂ ਬਚਣਾ ਚਾਹੀਦਾ ਹੈ, ਲਿਖਣ- ਪੜ੍ਹਨ ’ਚ ਪੂਰੀ ਚੌਕਸੀ ਰੱਖਣੀ ਸਹੀ ਰਹੇਗੀ।

ਮੀਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਜਿਸ ਕੰਮ ਲਈ ਮਨ ਬਣਾਓਗੇ, ਉਸ ’ਚ ਪੂਰੀ ਸਕਸੈੱਸ ਮਿਲੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ ਰਹਿਣਗੇ।

16 ਜਨਵਰੀ 2020, ਵੀਰਵਾਰ ਮਾਘ ਵਦੀ ਤਿਥੀ ਛੱਠ (ਸਵੇਰੇ 9.42 ਤਕ) ਅਤੇ ਮਗਰੋਂ ਤਿਥੀ ਸਪਤਮੀ (ਿਜਹੜੀ ਕਸ਼ੈਅ ਹੋ ਗਈ ਹੈ)

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ       ਮਕਰ ’ਚ

ਚੰਦਰਮਾ ਕੰਿਨਆ ’ਚ

ਮੰਗਲ ਬ੍ਰਿਸ਼ਚਕ ’ਚ

ਬੁੱੱਧ ਮਕਰ ’ਚ

ਗੁਰੂ ਧਨ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਧਨ ’ਚ                     

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮਾਘ ਪ੍ਰਵਿਸ਼ਟੇ : 3, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 26 (ਪੋਹ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 20, ਸੂਰਜ ਉਦੈ : ਸਵੇਰੇ 7.31 ਵਜੇ, ਸੂਰਜ ਅਸਤ : ਸ਼ਾਮ 5.44 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (16-17 ਮੱਧ ਰਾਤ 2.31 ਤਕ) ਅਤੇ ਮਗਰੋਂ ਨਕਸ਼ੱਤਰ ਚਿਤਰਾ। ਯੋਗ : ਅਤਿਗੰਡ (ਸ਼ਾਮ 6.02 ਤਕ) ਅਤੇੇੇੇੇੇੇੇ ਮਗਰੋਂ ਯੋਗ ਸੁਕਰਮਾ। ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਸਵੇਰੇ 9.42 ਤੋਂ ਲੈ ਕੇ ਰਾਤ 8.36 ਤਕ)। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ। ਰਾਹੂਕਾਲ: ਦੁਪਹਿਰ ਡੇਢ ਤੋਂ ਤਿੰਨ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ੀਤਲਾ ਛੱਠ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Edited By Bharat Thapa