ਰਾਸ਼ੀਫਲ: ਬਨਣਗੇ ਪ੍ਰਾਪਰਟੀ ਨਾਲ ਜੁੜੇ ਕਈ ਕੰਮ

01/18/2020 1:35:55 AM

ਮੇਖ— ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਯਤਨਾਂ 'ਚ ਸਫਲਤਾ ਮਿਲੇਗੀ, ਪਤੀ-ਪਤਨੀ ਸਬੰਧਾਂ 'ਚ ਮਿਠਾਸ, ਸਦਭਾਅ, ਤਾਲਮੇਲ ਬਣਿਆ ਰਹੇਗਾ, ਸਫ਼ਰ ਪਲੈਜ਼ੈਂਟ ਰਹੇਗਾ।

ਬ੍ਰਿਖ— ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ 'ਤੇ ਜ਼ਿਆਦਾ ਭਰੋਸਾ ਕਰੋ ਕਿਉਂਕਿ ਸਿਤਾਰਾ ਨੁਕਸਾਨ-ਪ੍ਰੇਸ਼ਾਨੀ ਵਾਲਾ ਹੈ, ਇਸ ਲਈ ਕਾਰੋਬਾਰੀ ਟੂਰ ਨਾ ਕਰੋ।

ਮਿਥੁਨ— ਧਾਰਮਿਕ ਅਤੇ ਸਮਾਜਿਕ ਕੰਮਾਂ 'ਚ ਧਿਆਨ, ਰਿਲੀਜੀਅਸ ਕੰਮਾਂ ਅਤੇ ਲਿਟਰੇਚਰ ਪੜ੍ਹਨ 'ਚ ਜੀਅ ਲੱਗੇਗਾ, ਸੰਤਾਨ ਸਾਥ ਦੇਵੇਗੀ ਅਤੇ ਸਹਿਯੋਗ ਕਰੇਗੀ।

ਕਰਕ— ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਜਿਹੜੇ ਯਤਨ ਕਰੋਗੇ, ਉਸ ਦਾ ਚੰਗਾ ਨਤੀਜਾ ਮਿਲੇਗਾ, ਸ਼ਤਰੂ ਆਪ ਅੱਗੇ ਠਹਿਰ ਨਹੀਂ ਸਕਣਗੇ, ਮਾਣ-ਯਸ਼ ਦੀ ਪ੍ਰਾਪਤੀ।

ਸਿੰਘ— ਕੰਮਕਾਜੀ ਸਾਥੀ ਸਹਿਯੋਗ ਕਰਨਗੇ ਅਤੇ ਸੁਪੋਰਟ ਕਰਨਗੇ, ਜਨਰਲ ਤੌਰ 'ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਕੰਮਕਾਜੀ ਭੱਜ-ਦੌੜ ਠੀਕ ਰਹੇਗੀ।

ਕੰਨਿਆ— ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਵਾਲਾ, ਟੀਚਿੰਗ, ਟੂਰਿਜ਼ਮ, ਡੈਕੋਰੇਸ਼ਨ, ਇਲੈਕਟ੍ਰੋਨਿਕਸ, ਏਅਰ ਟਿਕਟਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ 'ਚ ਲਾਭ ਮਿਲੇਗਾ।

ਤੁਲਾ— ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਾਣ-ਸਨਮਾਨ-ਪ੍ਰਭਾਵ ਬਣਿਆ ਰਹੇਗਾ ਪਰ ਰੇਸ਼ਾ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।

ਬ੍ਰਿਸ਼ਚਕ— ਸਿਤਾਰਾ ਕਿਉਂਕਿ ਹਾਨੀ-ਪ੍ਰੇਸ਼ਾਨੀ ਵਾਲਾ ਹੈ, ਇਸ ਲਈ ਨਾ ਤਾਂ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਾਓ ਅਤੇ ਨਾ ਹੀ ਕੋਈ ਕੰਮਕਾਜੀ ਕੰਮ ਬੇ-ਧਿਆਨੀ ਨਾਲ ਕਰੋ।

ਧਨ— ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ 'ਤੇ ਕਿਸੇ ਕੰਮਕਾਜੀ ਕੰਮ ਦੇ ਰਸਤੇ 'ਚ ਪੇਸ਼ ਆ ਰਹੀ ਕੋਈ ਕੰਪਲੀਕੇਸ਼ਨ ਹਟੇਗੀ ਪਰ ਸੁਭਾਅ 'ਚ ਗੁੱਸਾ।

ਮਕਰ— ਯਤਨ ਕਰਨ 'ਤੇ ਕਿਸੇ ਸਰਕਾਰੀ ਕੰਮ 'ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਵੱਡੇ ਲੋਕਾਂ 'ਚ ਆਪ ਦੀ ਪੈਠ, ਧਾਕ, ਛਾਪ ਬਣੀ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ।

ਕੁੰਭ— ਧਾਰਮਿਕ ਕੰਮਾਂ 'ਚ ਧਿਆਨ, ਯਤਨ ਕਰਨ 'ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵੱਧ ਸਕਦੀ ਹੈ, ਮਨੋਬਲ-ਦਬਦਬਾ ਬਣਿਆ ਰਹੇਗਾ, ਜਨਰਲ ਹਾਲਾਤ ਬਿਹਤਰ ਰਹਿਣਗੇ।

ਮੀਨ— ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ 'ਚ ਬੇ-ਧਿਆਨੀ ਨਾ ਵਰਤੋ, ਨਾ ਤਾਂ ਕੋਈ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕੋਈ ਨਵਾਂ ਯਤਨ ਜਾਂ ਕੰਮ ਸ਼ੁਰੂ ਕਰੋ।

18 ਜਨਵਰੀ 2020, ਸ਼ਨੀਵਾਰ ਮਾਘ ਵਦੀ ਤਿਥੀ ਨੌਮੀ (18-19 ਮੱਧ ਰਾਤ 4.01 ਤਕ) ਅਤੇ ਮਗਰੋਂ ਤਿਥੀ ਦਸ਼ਮੀ
ਸੂਰਜ ਉਦੈ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ 'ਚ
ਚੰਦਰਮਾ ਤੁਲਾ 'ਚ
ਮੰਗਲ ਬ੍ਰਿਸ਼ਚਕ 'ਚ
ਬੁੱਧ ਮਕਰ 'ਚ
ਗੁਰੂ ਧਨ 'ਚ
ਸ਼ੁੱਕਰ ਕੁੰਭ 'ਚ
ਸ਼ਨੀ ਧਨ 'ਚ                             
ਰਾਹੂ ਮਿਥੁਨ 'ਚ                                                        
ਕੇਤੂ ਧਨ 'ਚ

ਬਿਕ੍ਰਮੀ ਸੰਮਤ : 2076, ਮਾਘ ਪ੍ਰਵਿਸ਼ਟੇ : 5, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 28 (ਪੋਹ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 22, ਸੂਰਜ ਉਦੈ : ਸਵੇਰੇ 7.31 ਵਜੇ, ਸੂਰਜ ਅਸਤ : ਸ਼ਾਮ 5.45 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸੁਵਾਤੀ (18-19 ਮੱਧ ਰਾਤ 12.16 ਤਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ। ਯੋਗ : ਧ੍ਰਿਤੀ (ਦੁਪਹਿਰ 12.25 ਤਕ) ਅਤੇ ਮਗਰੋਂ ਯੋਗ ਸ਼ੂਲ। ਚੰਦਰਮਾ : ਤੁਲਾ ਰਾਸ਼ੀ 'ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ 9 ਤੋਂ ਸਾਢੇ ਦਸ ਵਜੇ ਤਕ।

—(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

KamalJeet Singh

This news is Edited By KamalJeet Singh