ਰਾਸ਼ੀਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

01/20/2020 2:06:15 AM

ਮੇਖ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਬੈਲੇਂਸਡ ਖਾਣਾ-ਪੀਣਾ ਚਾਹੀਦਾ ਹੈ, ਲਿਖਣ-ਪੜ੍ਹਨ ਦਾ ਕੋਈ ਵੀ ਕੰਮ ਅਟੈਂਟਿਵ ਰਹਿ ਕੇ ਕਰਨਾ ਸਹੀ ਰਹੇਗਾ।

ਬ੍ਰਿਖ- ਵਪਾਰ ਅਤੇ ਕੰਮਕਾਜ ਦੇ ਹਾਲਾਤ ਚੰਗੇ, ਜ਼ੋਰ ਲਾਉਣ ’ਤੇ ਹੀ ਸਫਲਤਾ ਮਿਲੇਗੀ ਪਰ ਫੈਮਿਲੀ ਫਰੰਟ ’ਤੇ ਟੈਨਸ਼ਨ, ਪ੍ਰੇਸ਼ਾਨੀ, ਤਣਾਤਣੀ, ਕੁੜੱਤਣ ਬਣੀ ਰਹੇਗੀ।

ਮਿਥੁਨ- ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ ਕਿਉਂਕਿ ਉਹ ਵੀ ਕਿਸੇ ਸਮੇਂ ਦਿਨ ’ਚ ਤਾਰੇ ਦਿਖਾ ਸਕਦੇ ਹਨ।

ਕਰਕ- ਬੁੱਧੀ ਅਤੇ ਮਨ ’ਤੇ ਗਲਤ ਅਤੇ ਨੈਗੇਟਿਵ ਸੋਚ ਪ੍ਰਭਾਵੀ ਰਹੇਗੀ, ਧਿਆਨ ਰੱਖੋ ਕਿ ਕੋਈ ਬਣਿਆ-ਬਣਾਇਆ ਕੰਮ ਜਾਂ ਪ੍ਰੋਗਰਾਮ ਉੱਖੜ-ਵਿਗੜ ਨਾ ਜਾਵੇ।

ਸਿੰਘ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਵੀ ਕੰਮ ਨੂੰ ਤਿਆਰੀ ਦੇ ਬਗੈਰ ਹੱਥ ’ਚ ਨਾ ਲਓ ਕਿਉਂਕਿ ਅਦਾਲਤੀ ਕੰਮ ’ਚ ਪ੍ਰੇਸ਼ਾਨੀ ਹੱਥ ਲੱਗਣ ਦਾ ਡਰ।

ਕੰਨਿਆ- ਹਲਕੀ ਨੇਚਰ ਅਤੇ ਸੋਚ ਵਾਲੇ ਲੋਕ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਹੀਂ ਦੇਣਗੇ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।

ਤੁਲਾ- ਅਰਥ ਤੰਗੀ ਰਹੇਗੀ, ਵੈਸੇ ਨਾ ਤਾਂ ਕੋਈ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕੋਈ ਕੰਮ ਬੇ-ਧਿਆਨੀ ਨਾਲ ਕਰੋ ਤਾਂ ਕਿ ਆਪ ਦੀ ਕੋਈ ਪੇਮੈਂਟ ਕਿੱਧਰੇ ਫਸ ਨਾ ਜਾਵੇ।

ਬ੍ਰਿਸ਼ਚਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਵੈਸੇ ਮਨ ਅਸ਼ਾਂਤ, ਟੈਂਸ, ਡਾਵਾਂਡੋਲ ਜਿਹਾ ਰਹੇਗਾ, ਕਮਜ਼ੋਰ ਮਨੋਬਲ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਬਚੋਗੇ।

ਧਨ- ਇੰਪੋਰਟ-ਐਕਸਪੋਰਟ ਜਾਂ ਮੈਨ ਪਾਵਰ ਬਾਹਰ ਭਿਜਵਾਉਣ ਦਾ ਕੰਮ ਕਰਨ ਵਾਲਿਅਾਂ ਦੇ ਰਸਤੇ ’ਚ ਕੋਈ ਕੰਪਲੀਕੇਸ਼ਨ ਉੱਭਰਦੀ-ਸਿਮਟਦੀ ਰਹੇਗੀ, ਧਿਆਨ ਰੱਖੋ।

ਮਕਰ- ਸਿਤਾਰਾ ਆਮਦਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਫਰੂਟਫੁਲ ਰਹੇਗੀ, ਯਤਨ ਕਰਨ ਕਰਨ ’ਤੇ ਕੋਈ ਕੰਮਕਾਜੀ ਬਾਧਾ-ਮੁਸ਼ਕਿਲ ਹਟੇਗੀ।

ਕੁੰਭ- ਕਿਸੇ ਅਫਸਰ ਦੇ ਸਖਤ ਅਤੇ ਨਾਰਾਜ਼ਗੀ ਵਾਲੇ ਰੁਖ਼ ਕਰਕੇ ਕੋਈ ਬਣਿਆ-ਬਣਾਇਆ ਕੰਮ ਉੱਖੜ-ਵਿਗੜ ਨਾ ਜਾਵੇ, ਮਨ ਵੀ ਟੈਂਸ ਜਿਹਾ ਰਹੇਗਾ।

ਮੀਨ- ਰਿਲੀਜੀਅਸ ਕੰਮਾਂ ਅਤੇ ਕਥਾ-ਕੀਰਤਨ, ਸਤਿਸੰਗ ’ਚ ਜੀਅ ਨਹੀਂ ਲੱਗੇਗਾ, ਬਣਦੇ ਕੰਮਾਂ ਦੇ ਰਸਤੇ ’ਚ ਕੋਈ ਨਾ ਕੋਈ ਕੰਪਲੀਕੇਸ਼ਨ ਪੈਦਾ ਹੋ ਜਾਵੇਗੀ, ਮਨ ਵੀ ਅਸ਼ਾਂਤ ਰਹੇਗਾ।

20 ਜਨਵਰੀ 2020, ਸੋਮਵਾਰ ਮਾਘ ਵਦੀ ਤਿਥੀ ਇਕਾਦਸ਼ੀ (20-21 ਮੱਧ ਰਾਤ 2.06 ਤਕ) ਅਤੇ ਮਗਰੋਂ ਤਿਥੀ ਦੁਆਦਸ਼ੀ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ       ਮਕਰ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਬ੍ਰਿਸ਼ਚਕ ’ਚ

ਬੁੱੱਧ ਮਕਰ ’ਚ

ਗੁਰੂ ਧਨ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਧਨ ’ਚ                                   

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮਾਘ ਪ੍ਰਵਿਸ਼ਟੇ : 7, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 30 (ਪੋਹ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 24, ਸੂਰਜ ਉਦੈ : ਸਵੇਰੇ 7.30 ਵਜੇ, ਸੂਰਜ ਅਸਤ : ਸ਼ਾਮ 5.47 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਰਾਤ 11.30 ਤਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ। ਯੋਗ : ਗੰਡ (ਸਵੇਰੇ 7.58 ਤਕ) ਅਤੇੇੇੇੇੇੇੇ ਮਗਰੋਂ ਯੋਗ ਵ੍ਰਿਧੀ। ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ-ਰਾਤ), ਰਾਤ 11.30 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ 9 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਛੱਟ ਤਿਲਾ ਇਕਾਦਸ਼ੀ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Edited By Bharat Thapa