ਰਾਸ਼ੀਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

01/28/2020 2:03:17 AM

ਮੇਖ- ਵ੍ਹੀਕਲਜ਼ ਦੀ ਸੇਲ-ਪ੍ਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਅਾਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੋਈ ਉਲਝਿਆ-ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ।

ਬ੍ਰਿਖ- ਅਫਸਰਾਂ ਦੇ ਸਾਫਟ-ਸੁਪੋਰਟਿਵ ਰੁਖ਼ ਕਰਕੇ ਦੂਜਿਅਾਂ ’ਤੇ ਆਪ ਦੀ ਪੈਠ ਅਤੇ ਸਰਕਾਰੀ ਕੰਮਾਂ ’ਚ ਬੋਲਬਾਲਾ ਵਧੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਮਿਥੁਨ- ਯਤਨ ਕਰਨ ’ਤੇ ਰਸਤੇ ’ਚ ਪੇਸ਼ ਆ ਰਹੀ ਕੋਈ ਬਾਧਾ-ਮੁਸ਼ਕਿਲ ਹਟੇਗੀ, ਆਪ ਦੇ ਯਤਨ ਆਪ ਦੀ ਪਲਾਨਿੰਗ ਨੂੰ ਕੁਝ ਅੱਗੇ ਵਧਾਉਣ ’ਚ ਹੈੱਲਪਫੁਲ ਹੋ ਸਕਦੇ ਹਨ।

ਕਰਕ- ਪੇਟ ਅਤੇ ਖਾਣ-ਪੀਣ ਦਾ ਧਿਆਨ ਰੱਖੋ, ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।

ਸਿੰਘ- ਕਾਰੋਬਾਰੀ ਫਰੰਟ ’ਤੇ ਸਥਿਤੀ ਸੰਤੋਖਜਨਕ, ਫੈਮਿਲੀ ਫਰੰਟ’ਤੇ ਮਿਠਾਸ-ਤਾਲਮੇਲ-ਸਹਿਯੋਗ ਬਣਿਆ ਰਹੇਗਾ, ਵਿਰੋਧੀ ਚਾਹ ਕੇ ਵੀ ਆਪ ਅੱਗੇ ਠਹਿਰ ਨਹੀਂ ਸਕਣਗੇ।

ਕੰਨਿਆ- ਕਮਜ਼ੋਰ ਅਤੇ ਡਾਵਾਂਡੋਲ ਮਨ-ਸਥਿਤੀ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਵਿਚ ਘਬਰਾਹਟ ਮਹਿਸੂਸ ਕਰੋਗੇ, ਮਨ ਟੈਂਸ ਅਤੇ ਪ੍ਰੇਸ਼ਾਨ ਰਹੇਗਾ।

ਤੁਲਾ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚ ਕੁਝ ਪੇਸ਼ਕਦਮੀ ਹੋਵੇਗੀ, ਉਦੇਸ਼-ਮਨੋਰਥ ਹੱਲ ਹੋਣਗੇ, ਮਨ ’ਤੇ ਪਾਜ਼ੇਟਿਵ-ਸਾਤਵਿਕ-ਗੰਭੀਰ ਸੋਚ ਪ੍ਰਭਾਵੀ ਰਹੇਗੀ।

ਬ੍ਰਿਸ਼ਚਕ- ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਤੇਜ-ਪ੍ਰਭਾਵ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਧਨ- ਉਤਸ਼ਾਹ-ਹਿੰਮਤ-ਯਤਨ ਸ਼ਕਤੀ ਬਣੀ ਰਹੇਗੀ, ਆਪਣੀ ਉਛਲ-ਕੂਦ ਦੇ ਬਾਵਜੂਦ ਵੀ ਸ਼ਤਰੂ ਆਪ ਨੂੰ ਕਿਸੇ ਤਰ੍ਹਾਂ ਪ੍ਰੇਸ਼ਾਨ ਨਹੀਂ ਕਰ ਸਕਣਗੇ, ਮਾਣ-ਯਸ਼ ਦੀ ਪ੍ਰਾਪਤੀ।

ਮਕਰ- ਬੇਸ਼ੱਕ ਆਮਦਨ ਲਈ ਸਿਤਾਰਾ ਚੰਗਾ ਹੈ ਤਾਂ ਵੀ ਕਾਰੋਬਾਰੀ ਕੰਮ ਪੂਰੇ ਜੋਸ਼ ਅਤੇ ਜ਼ੋਰ ਨਲ ਕਰਨਾ ਸਹੀ ਰਹੇਗਾ, ਜਨਰਲ ਹਾਲਾਤ ’ਚ ਬਿਹਤਰੀ ਰਹੇਗੀ।

ਕੁੰਭ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਯਸ਼ ਦੀ ਪ੍ਰਾਪਤੀ।

ਮੀਨ- ਖਰਚਿਅਾਂ ਦਾ ਜ਼ੋਰ, ਅਰਥ ਦਸ਼ਾ ਤੰਗ ਰਹੇਗੀ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ, ਨੁਕਸਾਨ-ਪ੍ਰੇਸ਼ਾਨੀ ਦਾ ਡਰ ਰਹੇਗਾ।

28 ਜਨਵਰੀ 2020, ਮੰਗਲਵਾਰ ਮਾਘ ਸੁਦੀ ਤਿਥੀ ਤੀਜ (ਸਵੇਰੇ 8.22 ਤਕ) ਅਤੇ ਮਗਰੋਂ ਤਿਥੀ ਚੌਥ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ       ਮਕਰ ’ਚ

ਚੰਦਰਮਾ ਕੁੰਭ ’ਚ

ਮੰਗਲ ਬ੍ਰਿਸ਼ਚਕ ’ਚ

ਬੁੱੱਧ ਮਕਰ ’ਚ

ਗੁਰੂ ਧਨ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮਾਘ ਪ੍ਰਵਿਸ਼ਟੇ : 15, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 8 (ਮਾਘ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 2, ਸੂਰਜ ਉਦੈ : ਸਵੇਰੇ 7.27 ਵਜੇ, ਸੂਰਜ ਅਸਤ : ਸ਼ਾਮ 5.54 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਸਵੇਰੇ 9.23 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ। ਯੋਗ : ਪਰਿਧ(28-29 ਮੱਧ ਰਾਤ 3.32 ਤਕ) ਅਤੇੇੇੇੇੇੇੇ ਮਗਰੋਂ ਯੋਗ ਸ਼ਿਵ। ਚੰਦਰਮਾ : ਕੁੰਭ ਰਾਸ਼ੀ ’ਤੇ (28 ਜਨਵਰੀ ਦਿਨ-ਰਾਤ ਅਤੇ 29 ਨੂੰ ਸਵੇਰੇ 5.30 ਤਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 9.35 ਤੋਂ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ: ਗੌਰੀ ਤੀਜ ਵਰਤ, ਸ਼੍ਰੀ ਗਣੇਸ਼ ਤਿਲ ਚੌਥ, ਵਰਦ ਚੌਥ, ਕੁੰਦ ਚੌਥ, ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ, ਲਾਲਾ ਲਾਜਪਤ ਰਾਏ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Edited By Bharat Thapa