ਰਾਸ਼ੀਫਲ: ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ਦਾ ਰੱਖੋ ਧਿਆਣ

01/29/2020 2:05:55 AM

ਮੇਖ- ਵ੍ਹੀਕਲਜ਼ ਦੀ ਸੇਲ-ਪ੍ਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਅਾਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੋਈ ਉਲਝਿਆ-ਅਟਕਿਆ ਕੰਮ ਸਿਰੇ ਚੜ੍ਹ ਸਕਦਾ ਹੈ।

ਬ੍ਰਿਖ- ਅਫ਼ਸਰਾਂ ਦੇ ਸਾਫਟ ਅਤੇ ਸੁਪੋਰਟਿਵ ਰੁਖ਼ ਕਰਕੇ ਦੂਜਿਅਾਂ ’ਤੇ ਆਪ ਦੀ ਪੈਠ ਅਤੇ ਸਰਕਾਰੀ ਕੰਮਾਂ ’ਚ ਬੋਲਬਾਲਾ ਵਧੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਮਿਥੁਨ- ਯਤਨ ਕਰਨ ’ਤੇ ਰਸਤੇ ’ਚ ਪੇਸ਼ ਆ ਰਹੀ ਕੋਈ ਬਾਧਾ-ਮੁਸ਼ਕਿਲ ਹਟੇਗੀ, ਆਪ ਦੇ ਯਤਨ ਆਪ ਦੀ ਪਲਾਨਿੰਗ ਨੂੰ ਕੁਝ ਅੱਗੇ ਵਧਾਉਣ ’ਚ ਹੈਲਪਫੁਲ ਹੋ ਸਕਦੇ ਹਨ।

ਕਰਕ- ਪੇਟ ਅਤੇ ਖਾਣ-ਪੀਣ ਦਾ ਧਿਆਨ ਰੱਖੋ, ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ ਹੋਵੇਗਾ।

ਸਿੰਘ- ਕਾਰੋਬਾਰੀ ਫਰੰਟ ’ਤ ਸਥਿਤੀ ਸੰਤੋਖਜਨਕ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ-ਸਹਿਯੋਗ ਬਣਿਆ ਰਹੇਗਾ, ਵਿਰੋਧੀ ਚਾਹ ਕੇ ਵੀ ਆਪ ਅੱਗੇ ਠਹਿਰ ਨਹੀਂ ਸਕਣਗੇ।

ਕੰਨਿਆ- ਕਮਜ਼ੋਰ ਅਤੇ ਡਾਵਾਂ-ਡੋਲ ਮਨ ਸਥਿਤੀ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਚ ਘਬਰਾਹਟ ਮਹਿਸੂਸ ਕਰੋਗੇ, ਮਨ ਵੀ ਟੈਂਸ ਅਤੇ ਪ੍ਰੇਸ਼ਾਨ ਰਹੇਗਾ।

ਤੁਲਾ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚ ਕੁਝ ਪੇਸ਼ਕਦਮੀ ਹੋਵੇਗੀ, ਉਦੇਸ਼-ਮਨੋਰਥ ਹੱਲ ਹੋਣਗੇ, ਮਨ ’ਤੇ ਪਾਜ਼ੇਟਿਵ ਅਤੇ ਸਾਤਵਿਕ, ਗੰਭੀਰ ਸੋਚ ਪ੍ਰਭਾਵੀ ਰਹੇਗੀ।

ਬ੍ਰਿਸ਼ਚਕ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਤੇਜ-ਪ੍ਰਭਾਵ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਧਨ- ਉਤਸ਼ਾਹ, ਹਿੰਮਤ, ਯਤਨ ਸ਼ਕਤੀ ਬਣੀ ਰਹੇਗੀ, ਆਪਣੀ ਉਛਲ-ਕੂਦ ਦੇ ਬਾਵਜੂਦ ਸ਼ਤਰੂ ਆਪ ਨੂੰ ਕਿਸੇ ਤਰ੍ਹਾਂ ਪ੍ਰੇਸ਼ਾਨ ਨਾ ਕਰ ਸਕਣਗੇ, ਮਾਣ-ਯਸ਼ ਦੀ ਪ੍ਰਾਪਤੀ।

ਮਕਰ- ਬੇਸ਼ੱਕ ਆਮਦਨ ਲਈ ਸਿਤਾਰਾ ਚੰਗਾ ਹੈ ਤਾਂ ਵੀ ਕਾਰੋਬਾਰੀ ਕੰਮ ਪੂਰੇ ਜੋਸ਼ ਨਾਲ ਕਰਨੇ ਠੀਕ ਰਹਿਣਗੇ, ਜਨਰਲ ਹਾਲਾਤ ਬਿਹਤਰ।

ਕੁੰਭ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਯਸ਼ ਦੀ ਪ੍ਰਾਪਤੀ।

ਮੀਨ- ਖਰਚਿਅਾਂ ਦਾ ਜ਼ੋਰ ਅਰਥ ਦਸ਼ਾ ਤੰਗ ਰੱਖੇਗਾ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ, ਨੁਕਸਾਨ-ਪ੍ਰੇਸ਼ਾਨੀ ਦਾ ਡਰ ਬਣਿਆ ਰਹੇਗਾ।

29 ਜਨਵਰੀ 2020, ਬੁੱਧਵਾਰ ਮਾਘ ਸੁਦੀ ਤਿਥੀ ਚੌਥ (ਸਵੇਰੇ 10.46 ਤਕ) ਅਤੇ ਮਗਰੋਂ ਤਿਥੀ ਪੰਚਮੀ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ       ਮਕਰ ’ਚ

ਚੰਦਰਮਾ ਮੀਨ ’ਚ

ਮੰਗਲ ਬ੍ਰਿਸ਼ਚਕ ’ਚ

ਬੁੱੱਧ ਮਕਰ ’ਚ

ਗੁਰੂ ਧਨ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮਾਘ ਪ੍ਰਵਿਸ਼ਟੇ : 16, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 9 (ਮਾਘ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਸਾਨੀ ਤਰੀਕ : 3, ਸੂਰਜ ਉਦੈ : ਸਵੇਰੇ 7.26 ਵਜੇ, ਸੂਰਜ ਅਸਤ : ਸ਼ਾਮ 5.55 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (ਦੁਪਹਿਰ 12.13 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਭਾਦਰਪਦ। ਯੋਗ : ਸ਼ਿਵ (29-30 ਮੱਧ ਰਾਤ 4.21 ਤਕ) ਅਤੇੇੇੇੇੇੇੇ ਮਗਰੋਂ ਯੋਗ ਸਿੱਧ। ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ-ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਸਵੇਰੇ 10.46 ਤਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Edited By Bharat Thapa