ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਖਾਸ

1/31/2020 2:07:24 AM

ਮੇਖ- ਸਿਤਾਰਾ ਸ਼ਾਮ ਤਕ ਅਹਿਤਿਆਤ-ਪ੍ਰੇਸ਼ਾਨੀ ਅਤੇ ਨੁਕਸਾਨ ਦੇਣ ਵਾਲਾ, ਸਫ਼ਰ ਵੀ ਨਾ ਕਰਨਾ ਸਹੀ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ’ਚ ਬਿਹਤਰੀ ਹੋਵੇਗੀ।

ਬ੍ਰਿਖ- ਸਿਤਾਰਾ ਸ਼ਾਮ ਤਕ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਹਰ ਪੱਖੋਂ ਬਿਹਤਰੀ ਹੋਵੇਗੀ ਪਰ ਬਾਅਦ ’ਚ ਕੋਈ ਵੀ ਕੰਮ ਜਲਦਬਾਜ਼ੀ ’ਚ ਸੋਚੇ-ਵਿਚਾਰੇ ਬਗੈਰ ਨਾ ਕਰੋ।

ਮਿਥੁਨ- ਸਿਤਾਰਾ ਸ਼ਾਮ ਤਕ ਸਰਕਾਰੀ ਅਤੇ ਗੈਰ-ਸਰਕਾਰੀ ਕੰਮ ਸੰਵਾਰਨ ਅਤੇ ਕਦਮ ਨੂੰ ਜਨਰਲ ਤੌਰ ’ਤੇ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਆਮਦਨ ਵਾਲਾ।

ਕਰਕ- ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਰਿਲੀਜੀਅਸ ਕੰਮਾਂ ’ਚ ਇੰਸਟਰਸਟ ਬਣਿਆ ਰਹੇਗਾ।

ਸਿੰਘ- ਸਿਤਾਰਾ ਸ਼ਾਮ ਤਕ ਪੇਟ ਨੂੰ ਅਪਸੈੱਟ ਅਤੇ ਮਨ ਨੂੰ ਡਿਸਟਰਬ ਰੱਖਣ ਵਾਲਾ, ਦੂਜਿਅਾਂ ’ਤੇ ਭਰੋਸਾ ਵੀ ਘੱਟ ਕਰੋ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਕੰਨਿਆ- ਸਿਤਾਰਾ ਸ਼ਾਮ ਤਕ ਕਾਰੋਬਾਰੀ ਦਸ਼ਾ ਠੀਕ ਰੱਖੇਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਧਾਰਮਿਕ ਕੰਮਾਂ ’ਚ ਰੁਚੀ ਵਧੇਗੀ, ਇਰਾਦਿਅਾਂ ’ਚ ਸਫਲਤਾ ਮਿਲੇਗੀ।

ਤੁਲਾ- ਸਿਤਾਰਾ ਸ਼ਾਮ ਤਕ ਉਲਝਣਾਂ-ਝਮੇਲਿਅਾਂ ਅਤੇ ਪੇਚੀਦਗੀਅਾਂ ਨੂੰ ਬਣਾਈ ਰੱਖਣ ਵਾਲਾ, ਸਫ਼ਰ ਟਾਲ ਦੇਣਾ ਚਾਹੀਦਾ ਹੈ ਪਰ ਬਾਅਦ ’ਚ ਜਨਰਲ ਹਾਲਾਤ ’ਚ ਸੁਧਾਰ ਹੋਵੇਗਾ।

ਬ੍ਰਿਸ਼ਚਕ- ਸਿਤਾਰਾ ਸ਼ਾਮ ਤਕ ਸਟਰੌਂਗ, ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ ਪਰ ਬਾਅਦ ’ਚ ਵੀਕ ਸਿਤਾਰਾ ਬਣਨ ਕਰਕੇ ਤਬੀਅਤ ’ਚ ਡਿਪ੍ਰੈਸ਼ਨ ਵਧ ਸਕਦਾ ਹੈ।

ਧਨ- ਕੰਮਕਾਜੀ ਕੰਮ ਨਿਪਟਾਉਣ ਲਈ ਸਮਾਂ ਸ਼ਾਮ ਤਕ ਸਟਰੌਂਗ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ, ਫਿਰ ਬਾਅਦ ’ਚ ਸਫਲਤਾ, ਇੱਜ਼ਤ-ਮਾਣ ਲਈ ਸਿਤਾਰਾ ਬਿਹਤਰ ਬਣੇਗਾ।

ਮਕਰ- ਸ਼ਾਮ ਤਕ ਕੰਮਕਾਜੀ ਸਾਥੀ ਆਪ ਨਾਲ ਪੂਰੀ ਤਰ੍ਹਾਂ ਤਾਲਮੇਲ ਰੱਖਣਗੇ ਪਰ ਬਾਅਦ ’ਚ ਕਿਸੇ ਰੁਕੇ ਪਏ ਕੰਮਕਾਜੀ ਕੰਮ ਨੂੰ ਹੈਂਡਲ ਕਰਨ ਲਈ ਸਮਾਂ ਬਿਹਤਰ।

ਕੁੰਭ- ਸਿਤਾਰਾ ਸ਼ਾਮ ਤਕ ਕਾਰੋਬਾਰੀ ਫਰੰਟ ’ਤੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਮੀਨ- ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਕੰਮਾਂ ਨੂੰ ਨਿਪਟਾਉਣ ਲਈ ਯਤਨ ਜਾਂ ਭੱਜ-ਦੌੜ ਫਰੂਟਫੁਲ ਰਹੇਗੀ, ਜਨਰਲ ਸਿਤਾਰਾ ਵੀ ਸਟਰੌਂਗ, ਜਿਹੜਾ ਆਪ ਨੂੰ ਦੂਜਿਅਾਂ ’ਤੇ ਪ੍ਰਭਾਵੀ ਰੱਖੇਗਾ।

31 ਜਨਵਰੀ 2020, ਸ਼ੁੱਕਰਵਾਰ ਮਾਘ ਸੁਦੀ ਤਿਥੀ ਛੱਠ (ਬਾਅਦ ਦੁਪਹਿਰ 3.52 ਤਕ) ਅਤੇ ਮਗਰੋਂ ਤਿਥੀ ਸਪਤਮੀ।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ       ਮਕਰ ’ਚ

ਚੰਦਰਮਾ ਮੀਨ ’ਚ

ਮੰਗਲ ਬ੍ਰਿਸ਼ਚਕ ’ਚ

ਬੁੱੱਧ ਕੁੰਭ ’ਚ

ਗੁਰੂ ਧਨ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮਾਘ ਪ੍ਰਵਿਸ਼ਟੇ : 18, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 11 (ਮਾਘ), ਹਿਜਰੀ ਸਾਲ : 1441, ਮਹੀਨਾ: ਜਮਾਦਿ ਉਲ ਸਾਨੀ ਤਰੀਕ : 5, ਸੂਰਜ ਉਦੈ : ਸਵੇਰੇ 7.25 ਵਜੇ, ਸੂਰਜ ਅਸਤ : ਸ਼ਾਮ 5.57 ਵਜੇ (ਜਲੰਧਰ ਟਾਈਮ), ਨਕਸ਼ੱਤਰ: ਰੇਵਤੀ (ਸ਼ਾਮ 6.10 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ। ਯੋਗ : ਸਾਧਿਯ (31 ਜਨਵਰੀ ਦਿਨ-ਰਾਤ ਅਤੇ 1 ਫਰਵਰੀ ਨੂੰ ਸਵੇਰੇ 5.59 ਤਕ) ਅਤੇੇੇੇੇੇੇੇ ਮਗਰੋਂ ਯੋਗ ਸ਼ੁਭ। ਚੰਦਰਮਾ : ਮੀਨ ਰਾਸ਼ੀ ’ਤੇ (ਸ਼ਾਮ 6.10 ਤਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਸ਼ਾਮ 6.10 ਤਕ), ਸ਼ਾਮ 6.10 ਤਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ੍ਰੀ ਗੁਰੂ ਹਰਿਰਾਏ ਜੀ ਦਾ ਪ੍ਰਕਾਸ਼ ਦਿਵਸ (ਨਾਨਕਸ਼ਾਹੀ ਕੈਲੰਡਰ), ਵਿਸ਼ਵ ਕੋਹੜ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Edited By Bharat Thapa