ਅੱਜ ਦੇ ਰਾਸ਼ੀਫਲ ''ਚ ਜਾਣੋ ਕਾਰੋਬਾਰ ਅਤੇ ਸਿਹਤ ਦਾ ਹਾਲ

5/15/2019 7:04:41 AM

ਮੇਖ- ਡਿਸਟਰਬ, ਅਸ਼ਾਂਤ, ਟੈਂਸ ਅਤੇ ਪ੍ਰੇਸ਼ਾਨ ਮਨ-ਸਥਿਤੀ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਹੀਂ ਰੱਖੋਗੇ, ਸਫਰ ਵੀ ਨਾ ਕਰਨਾ ਠੀਕ ਰਹੇਗਾ।

ਬ੍ਰਿਖ- ਰਿਲੀਜੀਅਸ ਕੰਮਾਂ ’ਚ ਧਿਆਨ, ਜਨਰਲ ਤੌਰ ’ਤੇ ਆਪ ਦੂਜਿਅਾਂ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ।

ਮਿਥੁਨ-  ਕਿਸੇ ਕੋਰਟ-ਕਚਹਿਰੀ ਦੇ ਕੰਮ ਲਈ ਜੇ ਆਪ ਭੱਜ-ਦੌੜ ਕਰੋਗੇ ਤਾਂ ਉਸ ਦੀ ਚੰਗੀ ਰਿਟਰਨ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਕਰਕ- ਉਤਸ਼ਾਹ-ਹਿੰਮਤ ਅਤੇ ਭੱਜ-ਦੌੜ ਕਰਨ ਦੀ ਤਾਕਤ ਬਣੀ ਰਹੇਗੀ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ, ਵਿਰੋਧੀ ਬੇਕਾਰ ਦੀ ਭੱਜ-ਦੌੜ ਕਰਦੇ ਰਹਿਣਗੇ।

ਸਿੰਘ- ਸਿਤਾਰਾ ਆਮਦਨ ਲਈ ਚੰਗਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ-ਮੁਸ਼ਕਿਲ ਹਟੇਗੀ, ਮਾਣ-ਯਸ਼ ਦੀ ਪ੍ਰਾਪਤੀ।

ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਮਨ ਬਣਾਓਗੇ, ਉਸ ’ਚ ਸਕਸੈੱਸ ਮਿਲੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ।

ਤੁਲਾ- ਸਿਤਾਰਾ ਖਰਚਿਅਾਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।

ਬ੍ਰਿਸ਼ਚਕ- ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਕੰਮ ’ਚੋਂ ਕੋਈ ਕੰਪਲੀਕੇਸ਼ਨ ਹਟੇਗੀ, ਵੱਡੇ ਲੋਕ ਮਿਹਰਬਾਨ ਕੰਸੀਡ੍ਰੇਟ ਰਹਿਣਗੇ।

ਧਨ- ਅਫਸਰ ਆਪ ਦੀ ਗੱਲ, ਪੱਖ, ਨਜ਼ਰੀਏ ਨੂੰ ਧਿਆਨ-ਹਮਦਰਦੀ ਨਾਲ ਸੁਣਨਗੇ, ਵਿਰੋਧੀ ਆਪ ਅੱਗੇ ਆਪਣੇ ਆਪ ’ਚ ਘਬਰਾਹਟ ਮਹਿਸੂਸ ਕਰਨਗੇ।

ਮਕਰ- ਧਾਰਮਿਕ ਕੰਮਾਂ ਅਤੇ ਕਥਾ-ਵਾਰਤਾ, ਕੀਰਤਨ, ਸਤਿਸੰਗ ਸੁਣਨ ’ਚ ਰੁਚੀ ਰਹੇਗੀ, ਸ਼ਤਰੂ ਨਿਸਤੇਜ-ਪ੍ਰਭਾਵਹੀਣ ਰਹਿਣਗੇ ਪਰ ਖਰਚਿਅਾਂ, ਉਲਝਣਾਂ ਦਾ ਪ੍ਰੈਸ਼ਰ ਰਹੇਗਾ।

ਕੁੰਭ- ਪੂਰੀ ਸੰਭਾਲ ਰੱਖਣ ਦੇ ਬਾਵਜੂਦ ਵੀ ਸਿਹਤ ਕੁਝ ਵਿਗੜੀ ਰਹੇਗੀ, ਇਸ ਲਈ ਸੀਮਾ ’ਚ ਖਾਣਾ-ਪੀਣਾ ਕਰਨਾ ਚਾਹੀਦਾ ਹੈ, ਨੁਕਸਾਨ ਦਾ ਡਰ, ਸਫਰ ਵੀ ਨਾ ਕਰੋ।

ਮੀਨ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਬਣੇ ਰਹਿਣਗੇ।

15 ਮਈ 2019, ਬੁੱਧਵਾਰ ਵਿਸਾਖ ਸੁਦੀ ਤਿਥੀ ਇਕਾਦਸ਼ੀ (ਸਵੇਰੇ 10.36 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਕੰਨਿਆ ’ਚ

ਮੰਗਲ ਮਿਥੁਨ ’ਚ

ਬੁੱੱਧ ਮੇਖ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਮੇਖ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਜੇਠ ਪ੍ਰਵਿਸ਼ਟੇ : 1, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 25 (ਵਿਸਾਖ), ਹਿਜਰੀ ਸਾਲ : 1440, ਮਹੀਨਾ : ਰਮਜ਼ਾਨ, ਤਰੀਕ : 9, ਸੂਰਜ ਉਦੈ ਸਵੇਰੇ : 5.36 ਵਜੇ, ਸੂਰਜ ਅਸਤ: ਸ਼ਾਮ 7.12 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਫਾਲਗੁਣੀ (ਸਵੇਰੇ 7.16 ਤਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਵਜਰ (ਰਾਤ 11.15 ਤੱਕ) ਅਤੇ ਮਗਰੋਂ ਯੋਗ ਿਸੱਧੀ। ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਸਵੇਰੇ 10.36 ਤਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ)। ਪੁਰਬ, ਦਿਵਸ ਅਤੇ ਤਿਉਹਾਰ : ਮੋਹਨੀ ਇਕਾਦਸ਼ੀ ਵਰਤ, ਬਿਕ੍ਰਮੀ ਜੇਠ ਸੰਕ੍ਰਾਂਤੀ, ਸੂਰਜ ਪੂਰਵ ਦੁਪਹਿਰ 11 ਵਜੇ (ਜਲੰਧਰ ਸਮਾਂ) ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਵਿਸ਼ਵ ਪਰਿਵਾਰ ਦਿਵਸ, ਮੇਲਾ ਘਾਘਰਸ ਅਤੇ ਮੇਲਾ ਢੰੂਗਰੀ ਜਾਤਰ (ਹਿਮਾਚਲ) ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa