ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

05/16/2019 6:47:19 AM

ਮੇਖ- ਸਿਤਾਰਾ ਸ਼ਾਮ ਤੱਕ ਅਹਿਤਿਆਤ ਵਾਲਾ, ਸ਼ਤਰੂ ਆਪ ਨੂੰ ਘੇਰਨ ਦੀ ਤਾਕ ’ਚ ਰਹਿਣਗੇ, ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਇੱਜ਼ਤਮਾਣ ਦੀ ਪ੍ਰਾਪਤੀ।

ਬ੍ਰਿਖ- ਸਿਤਾਰਾ ਸ਼ਾਮ ਤੱਕ ਬਿਹਤਰ, ਜਨਰਲ ਤੌਰ ’ਤੇ ਕਦਮ ਬੜ੍ਹਤ ਵਲ, ਪਰ ਬਾਅਦ ’ਚ ਕੋਈ ਵੀ ਕਦਮ ਸੋਚੇ ਿਵਚਾਰੇ ਬਗੈਰ ਨਹੀਂ ਚੁੱਕਣਾ ਚਾਹੀਦਾ।

ਮਿਥੁਨ- ਸਿਤਾਰਾ ਸ਼ਾਮ ਤੱਕ ਪ੍ਰਾਪਰਟੀ ਨਾਲ ਜੁੜੇ ਯਤਨ ਸੰਵਾਰਨ ਅਤੇ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਸ਼ਤਰੂ ਕਮਜ਼ੋਰ ਰਹਿਣਗੇ।

ਕਰਕ- ਜਨਰਲ ਸਿਤਾਰਾ ਮਜ਼ਬੂਤ, ਸ਼ਾਮ ਤੱਕ ਕੰਮਕਾਜੀ ਭੱਜ-ਦੌੜ ਅਤੇ ਕਾਰੋਬਾਰੀ ਪਾਰਟਨਰਸ ਪੂਰਾ ਸਹਿਯੋਗ ਦੇਣਗੇ, ਫਿਰ ਬਾਅਦ ’ਚ ਵੀ ਸਫਲਤਾ ਸਾਥ ਦੇਵੇਗੀ।

ਸਿੰਘ-  ਐਗਰੀਕਲਚਰਲ ਪ੍ਰੋਡਕਟਸ, ਐਗਰੀਕਲਚਰਲ ਇੰਪਲੀਮੈਂਟਸ ਖਾਦਾਂ, ਬੀਜਾਂ, ਬੁਟੀਕ ਆਦਿ ਦਾ ਕੰਮ ਕਰਨ ਵਾਲਿਆਂ ਲਈ ਸਮਾਂ ਸ਼ਾਮ ਤੱਕ ਬਿਹਤਰ, ਫਿਰ ਬਾਅਦ ’ਚ ਭੱਜਦੌੜ ਬਣੀ ਰਹੇਗੀ।

ਕੰਨਿਆ- ਜਿਹੜੇ ਲੋਕ ਕਾਰੋਬਾਰੀ ਟੂਰਿੰਗ ਦਾ ਕੰਮ ਕਰਦੇ ਹਨ, ਉਨ੍ਹਾਂ ਲਈ ਸਿਤਾਰਾ ਚੰਗਾ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ ਵਿਜਈ ਰਹੋਗੇ।

ਤੁਲਾ- ਸਿਤਾਰਾ ਸ਼ਾਮ ਤੱਕ ਕਮਜ਼ੋਰ, ਕੋਈ ਨਾ ਕੋਈ ਕੰਪਲੀਕੇਸ਼ਨ ਜਾਗਦੀ ਰਹੇਗੀ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ, ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਬ੍ਰਿਸ਼ਚਕ- ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ’ਚ ਲਾਭ ਅਤੇ ਸਫਲਤਾ ਦੇਣ ਵਾਲਾ, ਪਰ ਬਾਅਦ ’ਚ ਮੈਂਟਲ ਟੈਨਸ਼ਨ ਪ੍ਰੇਸ਼ਾਨੀ ਵਧੇਗੀ, ਸਫਰ ਵੀ ਨੁਕਸਾਨ ਵਾਲਾ।

ਧਨ- ਸਿਤਾਰਾ ਸ਼ਾਮ ਤੱਕ ਸਰਕਾਰੀ ਗੈਰ-ਸਰਕਾਰੀ ਕੰਮ ਸੰਵਾਰਨ, ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ, ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਬਣੇਗੀ।

ਮਕਰ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਜਿਹੜੀ ਭੱਜਦੌੜ ਕਰੋਗੇ, ਉਸ ਦਾ ਚੰਗਾ ਨਤੀਜਾ ਮਿਲੇਗਾ, ਦੁਸ਼ਮਣਾਂ ਦੀ ਵੀ ਆਪ ਅੱਗੇ ਕੋਈ ਪੇਸ਼ ਨਾ ਚਲ ਸਕੇਗੀ।

ਕੁੰਭ- ਸਿਤਾਰਾ ਸ਼ਾਮ ਤੱਕ ਪੇਟ ਲਈ ਕਮਜ਼ੋਰ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ।

ਮੀਨ- ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਯਤਨਾਂ ’ਚ ਵਿਜੇ ਮਿਲੇਗੀ, ਪਰ ਬਾਅਦ ’ਚ ਕੰਪਲੀਕੇਸ਼ਨ ਅਤੇ ਪ੍ਰਾਬਲਮ ਪੈਦਾ ਹੁੰਦੀ ਰਹੇਗੀ।

16 ਮਈ 2019, ਵੀਰਵਾਰ ਵਿਸਾਖ ਸੁਦੀ ਤਿਥੀ ਦੁਆਦਸ਼ੀ (ਸਵੇਰੇ 8.16 ਤੱਕ) ਅਤੇ ਮਗਰੋਂ ਤਿਥੀ ਤਰੋਦਸ਼ੀ

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਕੰਨਿਆ ’ਚ

ਮੰਗਲ ਮਿਥੁਨ ’ਚ

ਬੁੱੱਧ ਮੇਖ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਮੇਖ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਜੇਠ ਪ੍ਰਵਿਸ਼ਟੇ : 2, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 26 (ਵਿਸਾਖ), ਹਿਜਰੀ ਸਾਲ : 1440, ਮਹੀਨਾ : ਰਮਜ਼ਾਨ, ਤਰੀਕ : 10, ਸੂਰਜ ਉਦੈ ਸਵੇਰੇ : 5.35 ਵਜੇ, ਸੂਰਜ ਅਸਤ: ਸ਼ਾਮ 7.13 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਸਵੇਰੇ 5.42 ਤਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਸਿੱਧੀ (ਰਾਤ 8.20 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ। ਚੰਦਰਮਾ : ਕੰਨਿਆ ਰਾਸ਼ੀ ’ਤੇ (ਸ਼ਾਮ 4.57 ਤੱਕ) ਅਤੇ ਮਗਰੋਂ ਤੁਲਾ ਰਾਸ਼ੀ ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ। ਦਿਸ਼ਾ ਲਈ : ਰਾਹੂ ਕਾਲ ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ ਪੁਰਵ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa