ਜਾਣੋ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਖਾਸ

05/22/2019 6:50:52 AM

ਮੇਖ- ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ, ਸ਼ੁਭ ਕੰਮਾਂ ’ਚ ਧਿਆਨ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ, ਵਿਰੋਧੀ ਵੀ ਕਮਜ਼ੋਰ-ਤੇਜਹੀਣ ਬਣੇ ਰਹਿਣਗੇ।

ਬ੍ਰਿਖ- ਸਿਤਾਰਾ ਪੇਟ ’ਚ ਗੜਬੜੀ ਰੱਖਣ ਵਾਲਾ, ਢਈਏ ਕਰਕੇ ਵੀ ਡੇ-ਟੂ-ਡੇ ਹਾਲਾਤ ’ਚ ਕੰਪਲੀਕੇਸ਼ਨਜ਼ ਦਾ ਜ਼ੋਰ ਬਣਿਆ ਰਹੇਗਾ, ਸਫ਼ਰ ਵੀ ਨਾ ਕਰੋ।

ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਕਸੈੱਸ ਮਿਲੇਗੀ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਕਰਕ- ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਮਨ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਰਾਜ਼ੀ ਨਹੀਂ ਹੋਵੇਗਾ, ਸ਼ਤਰੂ ਆਪਣੀ ਉਛਲ-ਕੂਦ ਜਾਰੀ ਰੱਖ ਸਕਦੇ ਹਨ।

ਸਿੰਘ- ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ੁਭ ਕੰਮਾਂ ’ਚ ਧਿਆਨ, ਮਾਣ-ਸਨਮਾਨ-ਪ੍ਰਤਿਸ਼ਠਾ ਬਣੀ ਰਹੇਗੀ।

ਕੰਨਿਆ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕ ਮਿਹਰਬਾਨ, ਕੰਸੀਡ੍ਰੇਟ ਰਹਿਣਗੇ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ।

ਤੁਲਾ- ਜਨਰਲ ਸਿਤਾਰਾ ਮਜ਼ਬੂਤ, ਉਤਸ਼ਾਹ-ਹਿੰਮਤ, ਯਤਨ ਸ਼ਕਤੀ ਬਣੀ ਰਹੇਗੀ, ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।

ਬ੍ਰਿਸ਼ਚਕ- ਸਿਤਾਰਾ ਧਨ ਲਾਭ ਅਤੇ ਕਾਰੋਬਾਰੀ ਟੂਰਿੰਗ ਲਈ ਚੰਗਾ, ਯਤਨ ਕਰਨ ’ਤੇ ਕੋਈ ਪੇਚੀਦਾ ਬਣਿਆ ਕੰਮਕਾਜੀ ਕੰਮ ਬਿਹਤਰ ਨਤੀਜਾ ਦੇਵੇਗਾ।

ਧਨ- ਕੰਮਕਾਜੀ ਕੰਮਾਂ ’ਚ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ ਪਰ ਮੌਸਮ ਦਾ ਐਕਸਪੋਜ਼ਰ ਆਪ ਨੂੰ ਪ੍ਰੇਸ਼ਾਨ ਕਰ ਸਕਦਾ ਹੈ।

ਮਕਰ- ਸਿਤਾਰਾ ਖਰਚਿਅਾਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਧਿਆਨ ਰੱਖੋ ਕਿ ਕੰਮਕਾਜੀ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਨਾ ਫਸ ਜਾਵੇ।

ਕੁੰਭ- ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਬਾਧਾ-ਮੁਸ਼ਕਿਲ ਹਟਾਉਣ ਵਾਲਾ, ਕੰਮਕਾਜੀ ਟੂਰਿੰਗ ਲਾਭਕਾਰੀ।

ਮੀਨ- ਸਿਤਾਰਾ ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਅਫਸਰ ਆਪ ਦੀ ਗੱਲ ਧਿਆਨ-ਹਮਦਰਦੀ ਨਾਲ ਸੁਣਨਗੇ, ਸ਼ਤਰੂ ਵੀ ਆਪ ਦੇ ਅੱਗੇ ਠਹਿਰ ਨਹੀਂ ਸਕਣਗੇ।

22 ਮਈ 2019, ਬੁੱਧਵਾਰ ਜੇਠ ਵਦੀ ਤਿਥੀ ਚੌਥ (22-23 ਮੱਧ ਰਾਤ 2.41 ਤਕ)

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਧਨ ’ਚ

ਮੰਗਲ ਮਿਥੁਨ ’ਚ

ਬੁੱੱਧ ਬ੍ਰਿਖ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਮੇਖ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਬਿਕ੍ਰਮੀ ਸੰਮਤ : 2076, ਜੇਠ ਪ੍ਰਵਿਸ਼ਟੇ : 8, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 1 (ਜੇਠ), ਹਿਜਰੀ ਸਾਲ : 1440, ਮਹੀਨਾ : ਰਮਜ਼ਾਨ, ਤਰੀਕ : 16, ਸੂਰਜ ਉਦੈ ਸਵੇਰੇ : 5.32 ਵਜੇ, ਸੂਰਜ ਅਸਤ : ਸ਼ਾਮ 7.17 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (22 ਮਈ ਦਿਨ-ਰਾਤ ਅਤੇ 23 ਨੂੰ ਸਵੇਰੇ 5.13 ਤਕ), ਯੋਗ : ਸਾਧਿਯ (ਸਵੇਰੇ 9.50 ਤੱਕ)। ਚੰਦਰਮਾ: ਧਨ ਰਾਸ਼ੀ ’ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਚੌਥ ਵਰਤ, ਰਾਸ਼ਟਰੀ ਸ਼ਕ ਜੇਠ ਮਹੀਨਾ ਸ਼ੁਰੂ, ਮੇਲਾ ਹਰੀ ਦੇਵੀ (ਘੁਮਾਰਵੀਂ, ਹਿਮਾਚਲ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa