ਅੱਜ ਇਨ੍ਹਾਂ ਰਾਸ਼ੀਆਂ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ ''ਚ ਲਾਭ ਵਾਲਾ
5/30/2019 7:16:13 AM

ਮੇਖ- ਸਿਤਾਰਾ ਉਲਝਣਾਂ, ਝਗੜਿਆਂ, ਝਮੇਲਿਆਂ, ਕੰਪਲੀਕੇਸ਼ਨਜ਼ ਵਾਲਾ, ਇਸ ਲਈ ਕੋਈ ਵੀ ਕੰਮ ਸੋਚੇ ਸਮਝੇ ਬਗੈਰ ਜਲਦਬਾਜ਼ੀ ’ਚ ਫਾਈਨਲ ਨਹੀਂ ਕਰਨਾ ਚਾਹੀਦਾ।
ਬ੍ਰਿਖ- ਸਿਤਾਰਾ ਧਨ ਲਾਭ ਵਾਲਾ, ਟੂਰਿਜ਼ਮ, ਟੀਚਿੰਗ, ਕੰਸਲਟੈਂਸੀ, ਮੈਡੀਸਨ, ਏਅਰਟਿਕਟਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਿਥੁਨ- ਅਫਸਰਾਂ ਦੇ ਨਰਮ, ਸੁਪਰੋਟਿਵ ਰੁਖ਼ ਕਰਕੇ ਕਿਸੇ ਸਰਕਾਰੀ ਕੰਮ ’ਚੋਂ ਕਿਸੇ ਬਾਧਾ-ਮੁਸ਼ਕਿਲ ਦੇ ਹਟਣ ਦੀ ਆਸ, ਸ਼ਤਰੂ ਕਮਜ਼ੋਰ ਰਹਿਣਗੇ।
ਕਰਕ- ਜਨਰਲ ਤੌਰ ’ਤੇ ਮਜ਼ਬੂਤ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਰਿਲੀਜੀਅਸ ਲਿਟਰੇਚਰ ਪੜ੍ਹਨ ’ਚ ਰੁਚੀ ਬਣੀ ਰਹੇਗੀ।
ਸਿੰਘ- ਸਿਤਾਰਾ ਪੇਟ ਲਈ ਠੀਕ ਨਹੀਂ, ਲਿਖਣ-ਪੜ੍ਹਨ ਦੇ ਕਿਸੇ ਕੰਮ ਨੂੰ ਵੀ ਜਲਦੀ ’ਚ ਨਾ ਨਿਪਟਾਓ ਵਰਨਾ ਕੋਈ ਝਮੇਲਾ ਡਿਵੈੱਲਪ ਤੋਂ ਜਾਣ ਦਾ ਡਰ ਰਹੇਗਾ।
ਕੰਨਿਆ- ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਤਬੀਅਤ ’ਚ ਜ਼ਿੰਦਾਦਿਲੀ, ਮੂਡ ’ਚ ਖੁਸ਼ਦਿਲੀ ਰਹੇਗੀ, ਵੈਸੇ ਆਪਣੇ ਸਵਛੰਦ ਹੁੰਦੇ ਮਨ ’ਤੇ ਕਾਬੂ ਰੱਖੋ।
ਤੁਲਾ- ਸ਼ਤਰੂ ਦੀ ਵੀ ਨਾ ਤਾਂ ਅਣਦੇਖੀ ਕਰੋ ਅਤੇ ਨਾ ਹੀ ਉਸ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ, ਮਨ ਵੀ ਅਸ਼ਾਂਤ-ਪ੍ਰੇਸ਼ਾਨ, ਡਾਵਾਂਡੋਲ ਅਤੇ ਅਪਸੈੱਟ ਜਿਹਾ ਰਹੇਗਾ।
ਬ੍ਰਿਸ਼ਚਕ- ਸੰਤਾਨ ਦੇ ਸਹਿਯੋਗੀ ਅਤੇ ਪਾਜ਼ੇਟਿਵ ਰੁਖ਼ ਕਰਕੇ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ।
ਧਨ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਚੰਗਾ ਨਤੀਜਾ ਮਿਲਣ ਦੀ ਆਸ, ਵੱਡੇ ਲੋਕਾਂ ’ਚ ਪੈਠ-ਦਬਦਬਾ, ਲਿਹਾਜ਼ਦਾਰੀ ਬਣੀ ਰਹੇਗੀ।
ਮਕਰ- ਮਿੱਤਰਾਂ ਅਤੇ ਵੱਡੇ ਲੋਕਾਂ ਨਾਲ ਮੇਲ-ਮਿਲਾਪ, ਸਹਿਯੋਗ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਦੀ ਕੋਈ ਸਮੱਸਿਆ ਆਪਣੇ ਹੱਲ ਵੱਲ ਕੁਝ ਅੱਗੇ ਵਧ ਸਕਦੀ ਹੈ।
ਕੁੰਭ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਜਾਂ ਸਪਲਾਈ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਮੀਨ- ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਕਸੈੱਸ ਜ਼ਰੂਰ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
30 ਮਈ 2019, ਵੀਰਵਾਰ ਜੇਠ ਵਦੀ ਤਿਥੀ ਇਕਾਦਸ਼ੀ (ਸ਼ਾਮ 4.30 ਤਕ)
ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮੀਨ ’ਚ
ਮੰਗਲ ਮਿਥੁਨ ’ਚ
ਬੁੱੱਧ ਬ੍ਰਿਖ ’ਚ
ਗੁਰੂ ਬ੍ਰਿਸ਼ਚਕ ’ਚ
ਸ਼ੁੱਕਰ ਮੇਖ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਜੇਠ ਪ੍ਰਵਿਸ਼ਟੇ : 16, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 9 (ਜੇਠ), ਹਿਜਰੀ ਸਾਲ : 1440, ਮਹੀਨਾ : ਰਮਜ਼ਾਨ, ਤਰੀਕ : 24, ਸੂਰਜ ਉਦੈ ਸਵੇਰੇ : 5.29 ਵਜੇ, ਸੂਰਜ ਅਸਤ : ਸ਼ਾਮ 7.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਰਾਤ 11.03 ਤਕ), ਯੋਗ : ਆਯੁਸ਼ਮਾਨ (ਬਾਅਦ ਦੁਪਹਿਰ 2.20 ਤੱਕ)। ਚੰਦਰਮਾ : ਮੀਨ ਰਾਸ਼ੀ ’ਤੇ (ਰਾਤ 11.03) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਪੰਚਕ ਲੱਗੀ ਰਹੇਗੀ (ਰਾਤ 11.03 ਤੱਕ) ਜੰੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਦੱਖਣ ਅਤੇ ਅਾਗਨੇਯ ਦਿਸ਼ਾ ਲਈ। ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅੱਪਰਾ ਇਕਾਦਸ਼ੀ ਵਰਤ, ਭੱਦਰਕਾਲੀ ਇਕਾਦਸ਼ੀ, ਮੇਲਾ ਭੱਦਰਕਾਲੀ (ਕਪੂਰਥਲਾ, ਪੰਜਾਬ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)–
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।