ਮੰਗਲਵਾਰ ਨੂੰ ਕਰੋ ਇਹ ਖ਼ਾਸ ਉਪਾਅ, ‘ਧਨ’ ’ਚ ਵਾਧਾ ਹੋਣ ਦੇ ਨਾਲ-ਨਾਲ ਚਮਕੇਗੀ ਤੁਹਾਡੀ ‘ਕਿਸਮਤ’

06/15/2021 6:05:57 PM

ਜਲੰਧਰ (ਬਿਊਰੋ) - ਜੋਤਿਸ਼ ਸ਼ਾਸਤਰ 'ਚ ਮੰਗਲਵਾਰ ਅਤੇ ਸ਼ਨੀਵਾਰ ਦਾ ਦਿਨ ਹਨੂੰਮਾਨ ਜੀ ਨੂੰ ਸਮਰਪਿਤ ਹੈ। ਇਸ ਦਿਨ ਹਨੂੰਮਾਨ ਜੀ ਦੀ ਵਿਸ਼ੇਸ਼ ਪੂਜਾ ਕਰਨ ਨਾਲ ਹਰ ਤਰ੍ਹਾਂ ਦੇ ਦੁੱਖਾਂ ਦਾ ਨਾਸ਼ ਹੋ ਜਾਂਦਾ ਹੈ। ਮੰਗਲ ਗ੍ਰਹਿ ਸਬੰਧੀ ਸਾਰੇ ਦੋਸ਼ ਵੀ ਖ਼ਤਮ ਹੋ ਜਾਂਦੇ ਹਨ। ਜਾਣਦੇ ਹਾਂ ਕਿ ਮੰਗਲਵਾਰ ਨੂੰ ਕੀ ਕਰਨਾ ਚਾਹੀਦਾ ਹੈ, ਜਿਸ ਨਾਲ ਹਨੂੰਮਾਨ ਜੀ ਵੀ ਖੁਸ਼ ਹੋ ਜਾਣਗੇ ਅਤੇ ਮੰਗਲ ਗ੍ਰਹਿ ਸਬੰਧੀ ਸਾਰੇ ਦੋਸ਼ ਵੀ ਦੂਰ ਹੋ ਜਾਣਗੇ। ਮੰਗਲ ਗ੍ਰਹਿ ਨੂੰ ਬਹੁਤ ਤੇਜਸਵੀ ਗ੍ਰਹਿ ਮੰਨਿਆ ਜਾਂਦਾ ਹੈ ਅਤੇ ਜੇਕਰ ਇਹ ਕਿਸੇ ਵਿਅਕਤੀ 'ਤੇ ਖੁਸ਼ ਹੋ ਜਾਂਦਾ ਹੈ ਤਾਂ ਉਸ ਦਾ ਜੀਵਨ ਮੰਗਲਮਈ ਹੋ ਜਾਂਦਾ ਹੈ। ਇਸ ਦੀ ਪੂਜਾ ਕਰਨ ਨਾਲ ਹਨੂੰਮਾਨ ਜੀ ਖੁਸ਼ ਹੁੰਦੇ ਹਨ। ਕਈ ਵਾਰ ਕੁੰਡਲੀ 'ਚ ਮੰਗਲ ਦੋਸ਼ ਹੋਣ ਕਾਰਨ ਦੁੱਖ ਪੈਦਾ ਹੁੰਦੇ ਹਨ। ਇਸ ਲਈ ਜੇਕਰ ਕੁਝ ਆਸਾਨ ਉਪਾਅ ਕੀਤੇ ਜਾਣ ਤਾਂ ਮੰਗਲ ਦੇਵਤਾ ਅਤੇ ਹਨੂੰਮਾਨ ਜੀ ਦੋਵੇਂ ਖੁਸ਼ ਹੋ ਕੇ ਜੀਵਨ ਨੂੰ ਸੁਖ-ਸਮਰਿੱਧੀ ਦਾ ਵਰਦਾਨ ਦਿੰਦੇ ਹਨ।

ਮੰਗਲ ਨੂੰ ਵਧੀਆ ਬਣਾਈ ਰੱਖਣ ਲਈ ਜ਼ਰੂਰ ਕਰੋ ਕੁਝ ਉਪਾਅ....

. ਜੇਕਰ ਘਰ 'ਚ ਹਮੇਸ਼ਾ ਕਲੇਸ਼ ਬਣਿਆ ਰਹਿੰਦਾ ਹੈ ਤਾਂ ਉਸ ਦੀ ਸ਼ਾਂਤੀ ਲਈ ਹਰ ਮੰਗਲਵਾਰ ਨੂੰ ਵਹਿੰਦੇ ਹੋਏ ਪਾਣੀ 'ਚ ਲਾਲ ਮਸੂਰ ਦੀ ਦਾਲ ਵਹਾਓ।

. ਜ਼ਮੀਨ ਜ਼ਾਇਦਾਦ ਦੀ ਪ੍ਰਾਪਤੀ ਲਈ ਵੱਡੇ ਭਰਾ ਦੀ ਸੇਵਾ ਕਰੋ ਅਤੇ ਕਿਸੇ ਦੇ ਧਨ ਜਾਂ ਜ਼ਮੀਨ 'ਤੇ ਮਾੜੀ ਨਜ਼ਰ ਨਾ ਰੱਖੋ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਘਰ ਬਣਾਉਂਦੇ ਸਮੇਂ ਭੁੱਲ ਕੇ ਵੀ ਕਦੇ ਨਾ ਕਰੋ ਇਹ ਗ਼ਲਤੀਆਂ, ਹੋ ਸਕਦੈ ਨੁਕਸਾਨ

. ਜਦੋਂ ਵੀ ਤੁਹਾਨੂੰ ਡਰ ਲੱਗਣਾ ਮਹਿਸੂਸ ਹੋਵੇ ਤਾਂ ਤੁਸੀਂ ਹਨੂੰਮਾਨ ਚਾਲੀਸਾ ਦਾ ਪਾਠ ਪੜ੍ਹਨਾ ਸ਼ੁਰੂ ਕਰ ਦੇਵੋ। ਹਨੁਮਾਨ ਚਾਲੀਸਾ ਪੜ੍ਹਨ ਨਾਲ ਡਰ ਦੂਰ ਹੋ ਜਾਵੇਗਾ। 

. ਜਿਨ੍ਹਾਂ ਲੋਕਾਂ ਨੂੰ ਭੈੜੇ ਸੁਫ਼ਨੇ ਆਉਂਦੇ ਹਨ, ਉਹ ਲੋਕ ਜੀ ਹਨੂੰਮਾਨ ਜੀ ਨੂੰ ਸੰਧੂਰ ਅਰਪਿਤ ਕਰਨ ਤੋਂ ਬਾਅਦ ਉਸ ਸੰਧੂਰ ਨੂੰ ਘਰ ਲੈ ਆਉਣ। ਇੱਕ ਕਾਗਜ ਵਿੱਚ ਇਸ ਸੰਧੂਰ ਨੂੰ ਪਾ ਕੇ ਆਪਣੇ ਬਿਸਤਰੇ ਦੇ ਹੇਠਾਂ ਰੱਖ ਦਿਓ। ਇਹ ਉਪਾਅ ਨਾਲ ਭੈੜੇ ਸੁਫ਼ਨੇ ਆਉਣੇ ਬੰਦ ਹੋ ਜਾਣਗੇ।  

. ਕਿਸੇ ਜੋਤਿਸ਼ ਨਾਲ ਵਿਚਾਰ ਕਰਨ ਤੋਂ ਬਾਅਦ ਮੂੰਗਾ ਰਤਨ ਧਾਰਨ ਕਰੋ। ਮੂੰਗਾ ਮੰਗਲ ਗ੍ਰਹਿ ਦਾ ਰਤਨ ਹੁੰਦਾ ਹੈ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ‘ਕਾਰੋਬਾਰ ਤੇ ਧਨ’ ’ਚ ਵਾਧਾ ਕਰਨ ਲਈ ਘਰ ’ਚ ਰੱਖੋ ਇਹ ਖ਼ਾਸ ਚੀਜ਼ਾਂ, ਹੋਵੇਗਾ ਫ਼ਾਇਦਾ  

. ਜੇਕਰ ਸਰੀਰ ਹਮੇਸ਼ਾ ਰੋਗ ਨਾਲ ਪੀੜਤ ਰਹਿੰਦਾ ਹੈ ਤਾਂ ਹਰ ਤਰ੍ਹਾਂ ਦੇ ਰੋਗ ਨੂੰ ਦੂਰ ਕਰਨ ਲਈ ਹਰ ਮੰਗਲਵਾਰ ਨੂੰ ਗੁੜ ਅਤੇ ਆਟੇ ਦਾ ਦਾਨ ਕਰੋ।

rajwinder kaur

This news is Content Editor rajwinder kaur