ਕੰਨਿਆ ਰਾਸ਼ੀ ਵਾਲਿਆਂ ਨੂੰ ਵਪਾਰ ਕਾਰੋਬਾਰ ''ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
9/15/2026 3:53:42 AM
ਮੇਖ : ਕਾਰੋਬਾਰੀ ਕੰਮਾਂ ’ਚ ਸਫਲਤਾ ਮਿਲੇਗੀ, ਹਰ ਫਰੰਟ ’ਤੇ ਆਪ ਦੀ ਪੈਠ-ਛਾਪ ਵਧੇਗੀ, ਫੈਮਿਲੀ ਫਰੰਟ ’ਤੇ ਤਾਲਮੇਲ, ਸਦਭਾਅ ਬਣਿਆ ਰਹੇਗਾ, ਮਨ ਸਫਰ ਲਈ ਰਾਜ਼ੀ ਰਹੇਗਾ।
ਬ੍ਰਿਖ : ਅਸ਼ਾਂਤ-ਪ੍ਰੇਸ਼ਾਨ ਅਤੇ ਡਾਵਾਂਡੋਲ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਪੂਰੇ ਜੋਸ਼ ਨਾਲ ਨਾ ਕਰ ਸਕੋਗੇ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ।
ਮਿਥੁਨ : ਇਰਾਦਿਆਂ ’ਚ ਮਜ਼ਬੂਤੀ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਵੀ ਸਿਰੇ ਚੜ੍ਹੇਗਾ, ਸ਼ੁਭ ਕੰਮਾਂ ’ਚ ਧਿਆਨ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਕਰਕ : ਜਾਇਦਾਦੀ ਕੰਮ ਹੱਥ ’ਚ ਲੈਣ ’ਤੇ ਸਫਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਲਈ ਸਾਫਟ ਰੁਖ ਰੱਖਣਗੇ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕੰਮਕਾਜੀ ਭੱਜਦੌੜ ਵੀ ਪਾਜ਼ੇਟਿਵ ਨਤੀਜਾ ਦੇਵੇਗੀ, ਇੱਜ਼ਤ ਮਾਣ ਦੀ ਪ੍ਰਾਪਤੀ, ਕਾਰੋਬਾਰੀ ਟੂਰਿੰਗ ਬਣੀ ਰਹੇਗੀ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਪ੍ਰੋਗਰਾਮ ਨੂੰ ਵੀ ਹੱਥ ’ਚ ਲਓਗੇ, ਉਹ ਚੰਗਾ ਨਤੀਜਾ ਦੇਵੇਗਾ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਬ੍ਰਿਸ਼ਚਕ : ਉਲਝਣਾਂ, ਪੰਗੇ ਉਭਰ ਕੇ ਆਪ ਦੀ ਸਾਰੀ ਪਲਾਨਿੰਗ ਨੂੰ ਅਪਸੈੱਟ ਕਰ ਸਕਦੇ ਹਨ, ਮਨ ਵੀ ਉਦਾਸ-ਪ੍ਰੇਸ਼ਾਨ ਰਹੇਗਾ, ਨੁਕਸਾਨ ਦਾ ਡਰ ਰਹੇਗਾ।
ਧਨ : ਬੁੱਕ ਪਬਲੀਸ਼ਿੰਗ, ਟੂਰਿਜ਼ਮ, ਲਿਕਰ, ਹੋਟਲਿੰਗ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਕਰ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫਲਤਾ ਮਿਲ ਸਕਦੀ ਹੈ।
ਕੁੰਭ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਮੀਨ : ਪੇਟ ਦੇ ਮਾਮਲੇ ’ਚ ਸਾਵਧਾਨੀ ਵਰਤੋਂ, ਬਦਪਰਹੇਜ਼ੀ ਤੋਂ ਵੀ ਬਚੋ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ।
15 ਸਤੰਬਰ 2026, ਮੰਗਲਵਾਰ
ਭਾਦੋਂ ਸੁਦੀ ਤਿੱਥੀ ਚੌਥ (ਸਵੇਰੇ 7.45 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਤੁਲਾ ’ਚ
ਮੰਗਲ ਮਿਥੁਨ ’ਚ
ਬੁੱਧ ਕੰਨਿਆ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 24 (ਭਾਦੋਂ), ਹਿਜਰੀ ਸਾਲ 1448, ਮਹੀਨਾ : ਰਬਿ-ਉਲਸਾਨੀ, ਤਰੀਕ : 3 , ਸੂਰਜ ਉਦੇ ਸਵੇਰੇ 6.16 ਵਜੇ, ਸੂਰਜ ਅਸਤ : ਸ਼ਾਮ 6.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ (ਬਾਅਦ ਦੁਪਿਹਰ 3.21 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਏਂਦਰ (ਦੁਪਹਿਰ 12.20 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 7.45 ਤਕ) , ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਸਾਢੇ ਚਾਰ ਵਜੇ ਤਕ, ਪੁਰਬ, ਦਿਵਸ ਅਤੇ ਤਿਓਹਾਰ : ਰਿਸ਼ੀ ਪੰਚਮੀ ਵਰਤ, ਸੰਮਤਸਰੀ ਮਹਾ-ਪੁਰਬ (ਜੈਨ)
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
