ਵਿਗੜੇ ਤੇ ਰੁੱਕੇ ਹੋਏ ਕੰਮ ਬਣਾਉਣ ਲਈ ਬੁੱਧਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ, ਮਿਲੇਗੀ ਸਫਲਤਾ

2/10/2021 3:39:07 PM

ਜਲੰਧਰ (ਬਿਊਰੋ) : ਹਰੇਕ ਵਿਅਕਤੀ ਆਪਣੀ ਜ਼ਿੰਦਗੀ 'ਚ ਸਫ਼ਲਤਾ ਹਾਸਲ ਕਰਨ ਦੀ ਇੱਛਾ ਰੱਖਦਾ ਹੈ ਪਰ ਕੁਝ ਲੋਕਾਂ ਨਾਲ ਅਕਸਰ ਅਜਿਹਾ ਨਹੀਂ ਹੁੰਦਾ। ਕਈ ਵਾਰ ਉਨ੍ਹਾਂ ਦੇ ਪੁਰਾਣੇ ਕੰਮ ਵੀ ਪੂਰੇ ਨਹੀਂ ਹੋ ਪਾਉਂਦੇ ਅਤੇ ਉਨ੍ਹਾਂ ਵਲੋਂ ਕੀਤੇ ਜਾ ਰਹੇ ਨਵੇਂ ਕੰਮਾਂ 'ਚ ਵੀ ਕਈ ਤਰ੍ਹਾਂ ਦੀਆਂ ਰੁਕਾਵਟਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ। ਕੰਮ ਨਾ ਬਣਨ ਕਾਰਨ ਲੋਕ ਪਰੇਸ਼ਾਨ ਹੋ ਜਾਂਦੇ ਹਨ। ਜੇਕਰ ਤੁਹਾਡੇ ਨਾਲ ਵੀ ਅਜਿਹਾ ਕੁਝ ਹੁੰਦਾ ਹੈ ਤਾਂ ਤੁਹਾਨੂੰ ਦੱਸ ਦੇਈਏ ਕਿ ਤੁਸੀਂ ਕੁਝ ਖ਼ਾਸ ਉਪਾਅ ਕਰਕੇ ਆਪਣੀ ਜ਼ਿੰਦਗੀ ਦੀ ਵੱਡੀ ਤੋਂ ਵੱਡੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜ ਯਾਨੀ ਬੁੱਧਵਾਰ ਵਾਲੇ ਦਿਨ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਕਰਨ ਨਾਲ ਤੁਹਾਡੇ ਰੁੱਕੇ ਹੋਏ ਸਾਰੇ ਕੰਮ ਆਪਣੇ-ਆਪ ਬਣ ਜਾਣਗੇ।

ਕਰੋ ਇਹ ਖ਼ਾਸ ਉਪਾਅ :-

1. ਬੁੱਧਵਾਰ ਨੂੰ ਹਾਥੀ ਨੂੰ ਹਰਾ ਚਾਰਾ ਖਵਾਉਣ ਨਾਲ ਜ਼ਿੰਦਗੀ 'ਚ ਆ ਰਹੀਆਂ ਪਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ।
2. ਬੁੱਧਵਾਰ ਨੂੰ ਘਰ 'ਚ ਹੀ ਮਿੱਟੀ ਦੇ ਗਣੇਸ਼ ਜੀ ਬਣਾ ਕੇ ਤਾਜ਼ੇ ਗੰਨੇ ਦੇ ਰਸ ਅਤੇ 108 ਸਫੈਦ ਦੁਰਵਾ ਨਾਲ ਅਭਿਸ਼ੇਕ ਕਰਨ ਨਾਲ ਪੁਰਾਣੇ ਤੋਂ ਪੁਰਾਣੇ ਰੁਕੇ ਹੋਏ ਕੰਮ ਕੁਝ ਹੀ ਦਿਨਾਂ 'ਚ ਪੂਰੇ ਹੋ ਜਾਣਗੇ।
3. ਬੁੱਧਵਾਰ ਦਾ ਦਿਨ ਭਗਵਾਨ ਗਣੇਸ਼ ਜੀ ਦਾ ਹੁੰਦਾ ਹੈ। ਇਸ ਲਈ ਇਸ ਦਿਨ ਭਗਵਾਨ ਗਣੇਸ਼ ਜੀ ਦੀ ਪੂਜਾ ਕਰਨੀ ਬਹੁਤ ਸ਼ੁੱਭ ਮੰਨੀ ਜਾਂਦੀ ਹੈ। ਗਣੇਸ਼ ਜੀ ਖੁਸ਼ ਹੋ ਕੇ ਆਪਣੇ ਭਗਤਾਂ ਦੇ ਸਾਰੇ ਦੁੱਖਾਂ/ਕਸ਼ਟਾਂ ਨੂੰ ਦੂਰ ਕਰਦੇ ਹਨ ਅਤੇ ਉਨ੍ਹਾਂ ਦੀਆਂ ਸਾਰੀਆਂ ਇੱਛਾਵਾਂ (ਮਨੋਕਾਮਨਾਵਾਂ) ਨੂੰ ਪੂਰੀਆਂ ਕਰਦੇ ਹਨ। ਜੋਤਿਸ਼ ਅਨੁਸਾਰ ਇਸ ਪ੍ਰਯੋਗ 'ਚ ਇੰਨੀ ਸ਼ਕਤੀ ਹੈ ਕਿ ਇਸ ਨਾਲ ਤੁਹਾਡੇ ਨਵੇਂ ਹੀ ਨਹੀਂ ਸਗੋਂ ਪੁਰਾਣੇ ਤੋਂ ਪੁਰਾਣੇ ਰੁਕੇ ਹੋਏ ਕੰਮ, ਵਿਗੜੇ ਹੋਏ ਕੰਮ ਵੀ ਦੇਖਦੇ ਹੀ ਦੇਖਦੇ ਪੂਰੇ ਹੋ ਜਾਣਗੇ।
4. 21 ਗੂੜ੍ਹ ਦੀਆਂ ਪੇਸੀਆਂ ਸ਼੍ਰੀ ਗਣੇਸ਼ ਜੀ ਦੇ ਮੰਦਰ 'ਚ ਜਾ ਕੇ ਭਗਵਾਨ ਗਣੇਸ਼ ਜੀ ਨੂੰ ਚੜ੍ਹਾਓ। ਇਸ ਨਾਲ ਸਾਰੀਆਂ ਇੱਛਾਵਾਂ ਪੂਰੀਆਂ ਹੁੰਦੀਆਂ ਹਨ।
5. ਜੇਕਰ ਤੁਸੀਂ ਬਹੁਤ ਧਨ ਪਾਉਣਾ ਚਾਹੁੰਦੇ ਹੋ ਤਾਂ ਬੁੱਧਵਾਰ ਗਣੇਸ਼ ਜੀ ਨੂੰ ਸ਼ੁੱਧ ਘਿਉ ਅਤੇ ਗੂੜ੍ਹ ਦਾ ਭੋਗ ਲਗਾਓ। ਇਸ ਨਾਲ ਧਨ ਦੀ ਪ੍ਰਾਪਤੀ ਦੇ ਯੋਗ ਬਣਦੇ ਹਨ।

ਪੜ੍ਹੋ ਇਹ ਵੀ ਖ਼ਬਰ - ਮੰਗਲਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ, ਚਮਕ ਪਵੇਗੀ ਤੁਹਾਡੀ ਸੁੱਤੀ ਹੋਈ ਕਿਸਮਤ

ਪੜ੍ਹੋ ਇਹ ਵੀ ਖ਼ਬਰ - ਸ਼ਿਵ ਜੀ ਦੀ ਪੂਜਾ ਮੌਕੇ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਘਰ ਆਵੇਗਾ ਧਨ ਤੇ ਬਣੀ ਰਹੇਗੀ ਬਰਕਤ


rajwinder kaur

Content Editor rajwinder kaur